ਸਰਕਾਰ ਜਨਤਾ ਦੇ ਮੁੱਦਿਆਂ ਨੂੰ ਲੈ ਕੇ ਅਸੰਵੇਦਨਸ਼ੀਲ, ਅਸੀਂ ਲੋਕਾਂ ਦੀ ਆਵਾਜ਼ ਉਠਾਉਂਦੇ ਰਹਾਂਗੇ : ਕਾਂਗਰਸ

Saturday, Sep 03, 2022 - 06:09 PM (IST)

ਸਰਕਾਰ ਜਨਤਾ ਦੇ ਮੁੱਦਿਆਂ ਨੂੰ ਲੈ ਕੇ ਅਸੰਵੇਦਨਸ਼ੀਲ, ਅਸੀਂ ਲੋਕਾਂ ਦੀ ਆਵਾਜ਼ ਉਠਾਉਂਦੇ ਰਹਾਂਗੇ : ਕਾਂਗਰਸ

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ‘ਤੇ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਲੋਕਾਂ ਨਾਲ ਜੁੜੇ ਮੁੱਦਿਆਂ ਪ੍ਰਤੀ ਅਸੰਵੇਦਨਸ਼ੀਲ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਕ ਮਜ਼ਬੂਤ ​​ਵਿਰੋਧੀ ਧਿਰ ਹੋਣ ਦੇ ਨਾਤੇ ਉਹ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੀ ਰਹੇਗੀ। ਪਾਰਟੀ ਦੇ ਜਨਰਲ ਸਕੱਤਰਾਂ ਜੈਰਾਮ ਰਮੇਸ਼, ਕੇ.ਸੀ. ਵੇਣੂਗੋਪਾਲ ਅਤੇ ਅਜੇ ਮਾਕਨ ਅਤੇ ਕੁਝ ਹੋਰ ਆਗੂਆਂ ਨੇ ਮਹਿੰਗਾਈ 'ਤੇ ਕਾਂਗਰਸ ਦੀ 'ਹੱਲਾ-ਬੋਲ' ਰੈਲੀ ਤੋਂ ਇਕ ਦਿਨ ਪਹਿਲਾਂ ਰਾਮਲੀਲਾ ਮੈਦਾਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ 'ਤੇ ਆਪਣੇ ਉਦਯੋਗਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਵੀ ਲਾਇਆ। ਮਾਕਨ ਨੇ ਕਿਹਾ,''ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਮਹਿੰਗਾਈ ਦੇ ਖ਼ਿਲਾਫ਼ ਸੰਸਦ ਅਤੇ ਸੜਕ 'ਤੇ ਅਤੇ ਲੋਕ ਹਿੱਤਾਂ ਲਈ ਲੜ ਰਹੇ ਹਨ। ਦੇਸ਼ ਦੇ ਅੰਦਰ ਮਹਿੰਗਾਈ ਅਤੇ ਬੇਰੁਜ਼ਗਾਰੀ ਵਧ ਰਹੀ ਹੈ ਪਰ ਸਰਕਾਰ ਅਸੰਵੇਦਨਸ਼ੀਲ ਬਣੀ ਹੋਈ ਹੈ।

ਉਨ੍ਹਾਂ ਕਿਹਾ,''ਮੋਦੀ ਸਰਕਾਰ ਦੇ ਪਿਛਲੇ 8 ਸਾਲਾਂ ਦੇ ਕਾਰਜਕਾਲ ਨੂੰ ਦੇਖਦੇ ਹੋਏ ਸਵਾਲ ਇਹ ਉੱਠਦਾ ਹੈ ਕਿ ਕੀ ਟੈਕਸਾਂ 'ਚ ਕੋਈ ਕਟੌਤੀ ਕੀਤੀ ਗਈ ਸੀ, ਕੀ ਜਨਤਾ ਨੂੰ ਕੋਈ ਰਾਹਤ ਦਿੱਤੀ ਗਈ ਸੀ? ਮਾਕਨ ਨੇ ਦਾਅਵਾ ਕੀਤਾ ਕਿ ਸਿਰਫ਼ ਕਾਰਪੋਰੇਟ ਟੈਕਸ ਵਿਚ ਕਟੌਤੀ ਕੀਤੀ ਗਈ ਹੈ ਤਾਂ ਜੋ ਸਰਕਾਰ ਦੇ ਉਦਯੋਗਪਤੀ ਦੋਸਤਾਂ ਨੂੰ ਫਾਇਦਾ ਹੋ ਸਕੇ। ਇਹ ਸਰਕਾਰ ਅਮੀਰਾਂ ਨੂੰ ਹੋਰ ਅਮੀਰ ਅਤੇ ਗਰੀਬ ਨੂੰ ਹੋਰ ਗਰੀਬ ਬਣਾ ਰਹੀ ਹੈ। ਅੱਜ ਅਸੀਂ ਇਕ ਮਜ਼ਬੂਤ ​​ਵਿਰੋਧੀ ਧਿਰ ਬਣ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਾਂ ਅਤੇ ਅੱਗੇ ਵੀ ਬੁਲੰਦ ਕਰਦੇ ਰਹਾਂਗੇ। ਸਰਕਾਰ ਨੂੰ ਘੇਰਨ ਲਈ ਉਹ ਐਤਵਾਰ ਨੂੰ ਇੱਥੇ ਰਾਮਲੀਲਾ ਮੈਦਾਨ ਵਿਚ ਰੈਲੀ ਕਰਨਗੇ। ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਇਸ ਰੈਲੀ ਨੂੰ ਸੰਬੋਧਨ ਕਰਨਗੇ।


author

DIsha

Content Editor

Related News