ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਰਾਹੁਲ ਗਾਂਧੀ ਦਾ PM ਮੋਦੀ ’ਤੇ ਤੰਜ, ਕਿਹਾ- ਡਰ ਗਏ ਹਨ ‘ਮਿਸਟਰ 56 ਇੰਚ’
Friday, Nov 12, 2021 - 05:26 PM (IST)
ਨਵੀਂ ਦਿੱਲੀ (ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਹੁਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕਰ ਰਹੀ ਹੈ ਅਤੇ ਇਸ ਸੰਬੰਧ ’ਚ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ‘ਮਿਸਟਰ 56 ਇੰਚ’ ਡਰ ਗਏ ਹਨ ਅਤੇ ਉਨ੍ਹਾਂ ਦੀ ਸਰਕਾਰ ਕੋਲ ਦੇਸ਼ ਦੀਆਂ ਸਰਹੱਦਾਂ ਨੂੰ ਲੈ ਕੇ ਕੋਈ ਰਣਨੀਤੀ ਨਹੀਂ ਹੈ।
ਰਾਹੁਲ ਨੇ ਟਵੀਟ ਕੀਤਾ,‘‘ਸਾਡੀ ਰਾਸ਼ਟਰੀ ਸੁਰੱਖਿਆ ਨਾਲ ਅਪਰਾਧਕ ਖਿਲਵਾੜ ਕੀਤਾ ਜਾ ਰਿਹਾ ਹੈ, ਕਿਉਂਕਿ ਮੋਦੀ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਹੈ ਅਤੇ ਮਿਸਟਰ 56 ਇੰਚ ਡਰ ਗਏ ਹਨ। ਮੇਰੀ ਹਮਦਰਦੀ ਉਨ੍ਹਾਂ ਜਵਾਨਾਂ ਨਾਲ ਹੈ, ਜੋ ਆਪਣੀ ਜਾਨ ’ਤੇ ਖੇਡ ਕੇ ਸਾਡੀ ਸਰਹੱਦ ਦੀ ਰੱਖਿਆ ਕਰ ਰਹੇ ਹਨ, ਜਦੋਂ ਕਿ ਕੇਂਦਰ ਸਰਕਾਰ ਝੂਠ ਤੇ ਝੂਠ ਬੋਲ ਰਹੀ ਹੈ।’’ ਇਸ ਦੇ ਨਾਲ ਹੀ ਰਾਹੁਲ ਨੇ ਇਕ ਖ਼ਬਰ ਪੋਸਟ ਕੀਤੀ ਹੈ, ਜਿਸ ’ਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰਾਲਾ ਕਹਿੰਦਾ ਹੈ ਕਿ ਕੁਝ ਸਾਲਾਂ ਤੋਂ ਸਰਹੱਦ ’ਤੇ ਚੀਨ ਦੀਆਂ ਗਤੀਵਿਧੀਆਂ ਵਧੀਆਂ ਹਨ ਪਰ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ ਕਹਿੰਦੇ ਹਨ ਕਿ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਖ਼ਬਰ ਗਲਤ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ