ਸਰਕਾਰ ਵੀ ਪਿੱਛੇ ਹਟਣ ਨੂੰ ਤਿਆਰ ਨਹੀਂ, ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਖੇਤੀ ਕਾਨੂੰਨ: ਨਰੇਂਦਰ ਤੋਮਰ

12/23/2020 12:41:14 AM

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਜ਼ੋਰ ਦਿੱਤਾ ਕਿ ਨਵੇਂ ਖੇਤੀਬਾੜੀ ਸੁਧਾਰ ਕਾਨੂੰਨ ਭਾਰਤੀ ਖੇਤੀਬਾੜੀ ਦੇ ਖੇਤਰ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਕਿਹਾ ਕਿ ਸਰਕਾਰ ਅਜੇ ਵੀ ਪ੍ਰਦਰਸ਼ਨ ਕਰ ਰਹੀਆਂ ਯੂਨੀਅਨਾਂ ਦੇ ਨਾਲ ਵਿਵਾਦ ਦੇ ਸਾਰੇ ਮੁੱਦਿਆਂ 'ਤੇ ਚਰਚਾ ਜਾਰੀ ਰੱਖਣ ਦੀ ਇੱਛਕ ਹੈ। ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਭਾਰਤੀ ਆਰਥਿਕਤਾ ਦੀ ਰੀਢ ਦੀ ਹੱਡੀ ਹੈ ਅਤੇ ਨਰੇਂਦਰ ਮੋਦੀ ਸਰਕਾਰ ਸਾਲ 2022 ਤੱਕ ਕਿਸਾਨਾਂ ਦੀ ਕਮਾਈ ਦੁੱਗਣੀ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਤੋਮਰ ਨੇ ਫਾਰੇਨ ਕਾਰਸਪੋਂਡੈਂਟਸ ਕਲੱਬ ਆਫ ਸਾਉਥ ਏਸ਼ੀਆ ਦੇ ਅੰਤਰਰਾਸ਼ਟਰੀ ਮੀਡੀਆ ਦੇ ਮੈਬਰਾਂ ਨਾਲ ਗੱਲਬਾਤ ਵਿੱਚ ਇਹ ਗੱਲ ਕਹੀ।
ਕਿਸਾਨ ਅੰਦੋਲਨ ਨੂੰ ਲੈ ਕੇ ਦਿੱਲੀ ਪੁਲਸ ਕਮਿਸ਼ਨਰ ਬੋਲੇ- ਹਰ ਚੁਣੌਤੀ ਲਈ ਪੂਰੀ ਤਰ੍ਹਾਂ ਤਿਆਰ

ਇੱਕ ਅਧਿਕਾਰਿਕ ਬਿਆਨ ਵਿੱਚ ਕਿਹਾ ਗਿਆ, ਮੰਤਰੀ ਨੇ ਦੁਹਰਾਇਆ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਬਣਾਏ ਗਏ ਹਨ ਅਤੇ ਇਸ ਨਾਲ ਭਾਰਤੀ ਖੇਤੀਬਾੜੀ ਦੇ ਖੇਤਰ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਸਰਕਾਰ ਨੇ ਕਿਸਾਨ ਯੂਨੀਅਨਾਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਹੈ ਅਤੇ ਖੁੱਲ੍ਹੇ ਦਿਮਾਗ ਨਾਲ ਸਾਰੇ ਵਿਵਾਦਿਤ ਮੁੱਦਿਆਂ 'ਤੇ ਚਰਚਾ ਜਾਰੀ ਰੱਖਣ ਦੀ ਇੱਛਕ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ ਲੱਗਭੱਗ ਚਾਰ ਹਫ਼ਤੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ-ਪ੍ਰਦਰਸ਼ਨ ਜਾਰੀ ਰੱਖੇ ਹੋਏ ਹਨ। ਗਤੀਰੋਧ ਨੂੰ ਖ਼ਤਮ ਕਰਨ ਲਈ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜ ਦੌਰ ਦੀ ਗੱਲਬਾਤ ਅਸਫਲ ਹੋ ਚੁੱਕੀ ਹੈ।
ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਖ਼ਿਲਾਫ਼ 6 ਹਫਤੇ 'ਚ ਤਿਆਰ ਹੋਵੇਗੀ ਵੈਕਸੀਨ: ਬਾਇਓਨਟੈਕ

ਤੋਮਰ ਨੇ ਕਿਹਾ ਕਿ ਇਹ ਸੁਧਾਰ ਕਿਸਾਨਾਂ ਨੂੰ ਬਾਜ਼ਾਰ ਵਿੱਚ ਕਿਤੇ ਵੀ ਆਪਣੀ ਫਸਲ ਵੇਚਣ ਦੀ ਆਜ਼ਾਦੀ ਪ੍ਰਦਾਨ ਕਰਨ, ਉੱਦਮੀ ਨੂੰ ਉਤਸ਼ਾਹਤ ਕਰਨ, ਤਕਨੀਕੀ ਤੱਕ ਪਹੁੰਚ ਅਤੇ ਖੇਤੀਬਾੜੀ ਨੂੰ ਬਦਲਨ ਵਿੱਚ ਸਹਾਇਕ ਸਾਬਤ ਹੋਣਗੇ। ਵਿਦੇਸ਼ੀ ਸੰਪਾਦਕਾਂ ਨਾਲ ਗੱਲਬਾਤ ਦੌਰਾਨ, ਖੇਤੀਬਾੜੀ ਮੰਤਰਾਲਾ ਦੇ ਅਧਿਕਾਰੀਆਂ ਨੇ ਖੇਤੀਬਾੜੀ ਕਾਨੂੰਨਾਂ ਦੇ ਤਹਿਤ ਬਣਾਏ ਗਏ ਪ੍ਰਾਵਧਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਨਾਲ ਹੀ ਦੱਸਿਆ ਕਿ ਉਹ ਕਿਵੇਂ ਕਿਸਾਨਾਂ ਨੂੰ ਲਾਭ ਪਹੁੰਚਾਉਣਗੇ ਅਤੇ ਨਵੇਂ ਮਾਹੌਲ ਵਿੱਚ ਭਾਰਤੀ ਖੇਤੀਬਾੜੀ ਨੂੰ ਬਿਹਤਰੀ ਵੱਲ ਲੈ ਕੇ ਜਾਣਗੇ। ਇਸ ਦੌਰਾਨ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ 'ਤੇ ਰਾਤੋਂ ਰਾਤ ਫ਼ੈਸਲਾ ਨਹੀਂ ਲਿਆ ਗਿਆ ਜਦੋਂ ਕਿ ਕਰੀਬ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਤੱਕ ਡੂੰਗੇ ਵਿਚਾਰ ਵਟਾਂਦਰੇ ਤੋਂ ਬਾਅਦ ਲਾਗੂ ਕੀਤਾ ਗਿਆ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

Inder Prajapati

This news is Content Editor Inder Prajapati