ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਨ ਨੂੰ ਸਰਕਾਰ ਤਿਆਰ: ਰਵੀਸ਼ੰਕਰ

02/01/2020 12:57:42 PM

ਨਵੀਂ ਦਿੱਲੀ—ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਨੂੰ ਲੈ ਕੇ ਮੋਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਭਾਵ ਸ਼ਨੀਵਾਰ ਸਵੇਰਸਾਰ ਟਵੀਟ ਕਰ ਕੇ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਸ਼ਾਹੀਨ ਬਾਗ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਸੀ.ਏ.ਏ 'ਤੇ ਗੱਲਬਾਤ ਕਰਨ ਲਈ ਤਿਆਰ ਹਨ। ਰਵੀਸ਼ੰਕਰ ਪ੍ਰਸਾਦ ਦਾ ਕਹਿਣਾ ਹੈ ਕਿ ਸਰਕਾਰ ਲੋਕਾਂ ਨਾਲ ਗੱਲ ਕਰਨ ਲਈ ਤਿਆਰ ਹੈ ਪਰ ਇਕ ਯੋਜਨਾਬੱਧ ਤਰੀਕੇ ਨਾਲ। ਦੱਸ ਦੇਈਏ ਕਿ ਪਿਛਲੇ ਲਗਭਗ 50 ਦਿਨਾਂ ਤੋਂ ਦਿੱਲੀ ਦੇ ਸ਼ਾਹੀਨ ਬਾਗ 'ਤੇ ਸੀ.ਏ.ਏ ਨੂੰ ਲੈ ਕੇ ਪ੍ਰਦਰਸ਼ਨਕਾਰੀ ਧਰਨੇ 'ਤੇ ਬੈਠੇ ਹੋਏ ਹਨ। ਇਸ ਤੋਂ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸਣਯੋਗ ਹੈ ਕਿ ਹਾਲ ਹੀ 'ਚ ਇਕ ਟੀ.ਵੀ. ਪ੍ਰੋਗਰਾਮ 'ਚ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ, ''ਜੇਕਰ ਤੁਸੀਂ ਵਿਰੋਧ ਕਰ ਰਹੇ ਹੋ ਤਾਂ ਚੰਗੀ ਗੱਲ ਹੈ ਪਰ ਤੁਹਾਡੇ ਲੋਕਾਂ ਦੀ ਜਦੋਂ ਅਸੀਂ ਕੋਈ ਆਵਾਜ਼ ਸੁਣਦੇ ਹਾਂ ਤਾਂ ਉਹ ਕਹਿੰਦੇ ਹਨ ਕਿ ਸੀ.ਏ.ਏ ਜਦੋਂ ਤੱਕ ਵਾਪਸ ਨਹੀਂ ਹੋਵੇਗਾ ਤਾਂ ਗੱਲ ਨਹੀਂ ਹੋਵੇਗੀ। ਜੇਕਰ ਇਹ ਚਾਹੁੰਦੇ ਹੋ ਕਿ ਸਰਕਾਰ ਦਾ ਕੋਈ ਪ੍ਰਤੀਨਿਧ ਗੱਲ ਕਰੇ ਤਾਂ ਇਕ ਸਟੱਕਚਰ ਤਰੀਕਾ ਹੋਣਾ ਚਾਹੀਦਾ ਹੈ। ਜੇਕਰ ਤੁਸੀਂ ਕਹੋਗੇ ਕਿ ਉੱਥੇ ਆ ਕੇ ਗੱਲ ਕਰੀਏ ਤਾਂ ਕਿਵੇ ਕਰਾਂਗੇ।''

Iqbalkaur

This news is Content Editor Iqbalkaur