ਰਾਜਸਥਾਨ ਸਰਕਾਰ ਦਾ ਵੱਡਾ ਐਲਾਨ, ਮਿਲੇਗਾ 3500 ਰੁਪਏ ਬੇਰੁਜ਼ਗਾਰੀ ਭੱਤਾ

Thursday, Jan 31, 2019 - 09:34 PM (IST)

ਰਾਜਸਥਾਨ ਸਰਕਾਰ ਦਾ ਵੱਡਾ ਐਲਾਨ, ਮਿਲੇਗਾ 3500 ਰੁਪਏ ਬੇਰੁਜ਼ਗਾਰੀ ਭੱਤਾ

ਜੈਪੁਰ— ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ 'ਚ ਲਗੀ ਗਹਿਲੋਤ ਸਰਕਾਰ ਨੇ ਵੀਰਵਾਰ ਨੂੰ ਇਕ ਹੋਰ ਵੱਡੇ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਹੈ। ਪ੍ਰਦੇਸ਼ 'ਚ 1 ਮਾਰਚ ਤੋਂ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਸੀ.ਐੱਮ. ਅਸ਼ੋਕ ਗਹਿਲੋਤ ਨੇ ਵੀਰਵਾਰ ਨੂੰ ਰਾਜਸਥਾਨ ਯੂਨੀਵਰਸਿਟੀ ਦੇ ਵਿਦਿਆਰਥੀ ਦਫਤਰ ਦੇ ਉਦਘਾਟਨ ਸਮਾਰੋਹ 'ਚ ਇਸ ਦਾ ਐਲਾਨ ਕੀਤੀ। 

ਕਿਸਾਨਾਂ ਦੇ ਕਰਜ਼ ਮੁਆਫੀ ਤੋਂ ਬਾਅਦ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਵਾਲੇ ਇਸ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕਰ ਕੇ ਸੀ.ਐੱਮ. ਅਸ਼ੋਕ ਗਹਿਲੋਤ ਨੇ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਫਿਰ ਇਕ ਵੱਡਾ ਮਾਸਟਰ ਸਟ੍ਰੋਕ ਲਾਇਆ ਹੈ। ਇਸ ਦੌਰਾਨ ਲੜਕੀਆਂ ਨੂੰ 3500 ਰੁਪਏ ਤੇ ਲੜਕਿਆਂ ਨੂੰ 3000 ਰੁਪਏ ਮਹੀਨਾ ਭੱਤਾ ਮਿਲੇਗਾ। ਪ੍ਰਦੇਸ਼ 'ਚ ਨੌਜਵਾਨਾਂ ਦੀ ਲੰਮੇ ਸਮੇਂ ਮੰਗ ਸੀ ਕਿ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਸ ਵਾਰ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਭਾਜਪਾ ਦੋਵਾਂ ਨੇ ਬੇਰੁਜ਼ਗਾਰੀ ਭੱਤਾ ਦਿੱਤੇ ਜਾਣ ਦੇ ਵਾਅਦੇ ਨੂੰ ਆਪਣੇ-ਆਪਣੇ ਚੋਣ ਘੋਸ਼ਣਾ-ਪੱਤਰ 'ਚ ਸ਼ਾਮਲ ਕੀਤਾ ਸੀ।


author

KamalJeet Singh

Content Editor

Related News