9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵਿੱਤੀ ਮਦਦ ਦੇਵੇਗੀ ਸਰਕਾਰ, ਸ਼ੁਰੂ ਕੀਤੀਆਂ ਯੋਜਨਾਵਾਂ

03/09/2024 9:08:27 PM

ਗਾਂਧੀਨਗਰ (ਭਾਸ਼ਾ)- ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਸ਼ਨੀਵਾਰ ਨੂੰ 2 ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਯੋਜਨਾਵਾਂ ਲਈ ਸਰਕਾਰ ਨੇ ਰਾਜ ਦੇ ਬਜਟ 'ਚ 1,650 ਕਰੋੜ ਰੁਪਏ ਦੀ ਵੰਡ ਕੀਤੀ ਹੈ। ਇਕ ਬਿਆਨ ਅਨੁਸਾਰ,'ਨਮੋ ਲਕਸ਼ਮੀ ਯੋਜਨਾ' ਦੇ ਅਧੀਨ ਸਰਕਾਰ 9ਵੀਂ ਤੋਂ 12ਵੀਂ 'ਚ ਪੜ੍ਹਨ ਵਾਲੀਆਂ ਕੁੜੀਆਂ ਨੂੰ ਚਾਰ ਸਾਲਾਂ 'ਚ 50 ਹਜ਼ਾਰ ਰੁਪਏ ਪ੍ਰਦਾਨ ਕਰੇਗੀ, ਜਦੋਂ ਕਿ 11ਵੀਂ ਅਤੇ 12ਵੀਂ ਜਮਾਤ 'ਚ ਵਿਗਿਆਨ ਵਰਗ ਚੁਣਨ ਵਾਲੀਆਂ ਕੁੜੀਆਂ ਅਤੇ ਮੁੰਡਿਆਂ ਨੂੰ 'ਨਮੋ ਸਰਸਵਤੀ ਵਿਗਿਆਨ ਸਾਧਨਾ ਯੋਜਨਾ' ਦੇ ਅਧੀਨ 25 ਹਜ਼ਾਰ ਰੁਪਏ ਪ੍ਰਦਾਨ ਕੀਤੇ ਜਾਣਗੇ।

ਇਹ ਵੀ ਪੜ੍ਹੋ : 2 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ, ਮੁਕਾਬਲੇ ਤੋਂ ਬਾਅਦ ਪੁਲਸ ਨੇ ਦੋਸ਼ੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਰਾਜ ਸਰਕਾਰ ਨੇ ਇਕ ਬਿਆਨ 'ਚ ਕਿਹਾ,''ਕੁੜੀਆਂ ਨੂੰ ਸਿੱਖਿਅਤ ਕਰਨ, ਉਨ੍ਹਾਂ ਨੂੰ ਸੈਕੰਡਰੀ ਅਤੇ ਉੱਚ ਸੈਕੰਡਰੀ ਸਿੱਖਿਆ ਲਈ ਉਤਸ਼ਾਹਤ ਕਰਨ ਅਤੇ ਵਿਗਿਆਨ ਸਿੱਖਿਆ ਨੂੰ ਉਤਸ਼ਾਹ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਇਸ ਸਾਲ ਇਹ 2 ਮਹੱਤਵਪੂਰਨ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।'' ਮੁੱਖ ਮੰਤਰੀ ਨੇ ਅਹਿਮਦਾਬਾਦ ਦੇ ਗਿਆਨਦਾ ਹਾਈ ਸਕੂਲ ਤੋਂ ਇਨ੍ਹਾਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ 'ਚ ਰਾਜ ਭਰ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਲਗਭਗ 35 ਹਜ਼ਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਡਿਜੀਟਲ ਤਰੀਕੇ ਨਾਲ ਹਿੱਸਾ ਲਿਆ। ਪਟੇਲ ਨੇ ਪ੍ਰਧਾਨ ਮੰਤਰੀ ਦਾ ਵਧਾਈ ਸੰਦੇਸ਼ ਪੜ੍ਹਿਆ ਅਤੇ ਕਿਹਾ ਕਿ ਇਹ ਯੋਜਨਾਵਾਂ ਗੁਜਰਾਤ 'ਚ ਔਰਤਾਂ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਮਾਧਿਅਮ ਨਾਲ ਮਜ਼ਬੂਤ ਬਣਾਉਣ ਦਾ ਮੌਕਾ ਦੇਣਗੀਆਂ ਅਤੇ ਉਨ੍ਹਾਂ ਦਾ ਕਲਿਆਣ ਯਕੀਨੀ ਕਰਨਗੀਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

DIsha

This news is Content Editor DIsha