ਅਗਨੀਪਥ ਭਰਤੀ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਹ ਨੌਜਵਾਨ ਵੀ ਬਣ ਸਕਣਗੇ 'ਅਗਨੀਵੀਰ'

Wednesday, Feb 22, 2023 - 11:18 AM (IST)

ਅਗਨੀਪਥ ਭਰਤੀ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਹ ਨੌਜਵਾਨ ਵੀ ਬਣ ਸਕਣਗੇ 'ਅਗਨੀਵੀਰ'

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਪਿਛਲੇ ਸਾਲ ਤਿੰਨਾਂ ਫੌਜਾਂ 'ਚ ਨੌਜਵਾਨਾਂ ਦੀ ਭਰਤੀ ਲਈ ਅਗਨੀਪਥ ਯੋਜਨਾ ਦਾ ਐਲਾਨ ਕੀਤਾ ਸੀ। ਸਰਕਾਰ ਨੇ ਹੁਣ ਅਗਨੀਪਥ ਯੋਜਨਾ ਤਹਿਤ ਭਰਤੀ ਨਿਯਮਾਂ 'ਚ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ITI-ਪਾਲੀਟੈਕਨਿਕ ਗਰੈਜੂਏਟ ਪਾਸ ਨੌਜਵਾਨ ਵੀ ਅਪਲਾਈ ਕਰ ਸਕਣਗੇ। ਫੌਜ ਨੇ ਅਗਨੀਪਥ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਯੋਗਤਾ ਮਾਪਦੰਡ ਨੂੰ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ- ਨੌਜਵਾਨਾਂ ਲਈ ਖੁਸ਼ਖ਼ਬਰੀ; ਭਾਰਤੀ ਫ਼ੌਜ ਨੇ ਅਗਨੀਵੀਰ ਦੀ ਨਵੀਂ ਭਰਤੀ ਕੀਤੀ ਸ਼ੁਰੂ, ਜਾਣੋ ਪੂਰਾ ਵੇਰਵਾ

ਕੀ ਹੈ ਬਦਲਾਅ ਦਾ ਮਕਸਦ

ਸਰਕਾਰ ਵਲੋਂ ਜਾਰੀ ਇਕ ਨੋਟੀਫ਼ਿਕੇਸ਼ਨ ਮੁਤਾਬਕ ਹੁਣ ITI-ਪਾਲੀਟੈਕਨਿਕ ਪਾਸ ਆਊਟ ਨੌਜਵਾਨ ਵੀ ਅਪਲਾਈ ਕਰ ਸਕਣਗੇ। ਇਸ ਨਾਲ ਪ੍ਰੀ ਸਕਿਲਡ ਨੌਜਵਾਨਾਂ ਨੂੰ ਵਿਸ਼ੇਸ਼ ਉਤਸ਼ਾਹ ਮਿਲੇਗਾ। ਇੰਨਾ ਹੀ ਨਹੀਂ ਇਸ ਨਾਲ ਟ੍ਰੇਨਿੰਗ ਟਾਈਮ ਵੀ ਘੱਟ ਹੋਵੇਗਾ। ਇਸ ਵੱਡੇ ਬਦਲਾਅ ਮਕਸਦ ਇਹ ਹੈ ਕਿ ਹੁਣ ਹੋਰ ਜ਼ਿਆਦਾ ਨੌਜਵਾਨ ਉਮੀਦਵਾਰਾਂ ਨੂੰ ਯੋਜਨਾ ਵਿਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ-  ਮਰਦਾਂ ਤੇ ਔਰਤਾਂ ਲਈ ਵਿਆਹ ਦੀ ਉਮਰ ਇਕ-ਬਰਾਬਰ ਕਰਨ ਦੀ ਪਟੀਸ਼ਨ 'ਤੇ ਜਾਣੋ SC ਨੇ ਕੀ ਕਿਹਾ

ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ

16 ਫਰਵਰੀ ਤੋਂ ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿਚ ਅਗਨੀਵੀਰਾਂ ਦੀ ਭਰਤੀ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਈ ਹੈ। ਅਗਨੀਪਥ ਭਰਤੀ ਸਾਲ 2023-24 ਲਈ ਕੁਆਰੇ ਮਰਦ ਉਮੀਦਵਾਰ ਅਧਿਕਾਰਕ ਵੈੱਬਸਾਈਟ ’ਤੇ ਵਿਜ਼ਿਟ ਕਰ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਆਨਲਾਈਨ ਅਪਲਾਈ ਕਰਨ ਦੀ ਆਖਰੀ ਤਾਰੀਖ਼ 15 ਮਾਰਚ, 2023 ਹੈ। ਜਿਸ 'ਚ ਉਮੀਦਵਾਰ ਆਪਣੀ ਉਮਰ, ਸਿੱਖਿਅਕ ਯੋਗਤਾ, ਸਰੀਰਕ ਮਾਪਦੰਡ ਅਤੇ ਹੋਰ ਯੋਗਤਾ ਮੁਤਾਬਕ ਅਪਲਾਈ ਕਰ ਸਕਦੇ ਹਨ। ਜਦਕਿ ਚੋਣ ਪ੍ਰਕਿਰਿਆ 17 ਅਪ੍ਰੈਲ 2023 ਨੂੰ ਆਯੋਜਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਕੁੱਤਿਆ ਨੇ ਨੋਚਿਆ, ਮਾਸੂਮ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ

ਕੀ ਹੈ ਅਗਨੀਪਥ ਯੋਜਨਾ?

ਦੱਸ ਦੇਈਏ ਕਿ ਅਗਨੀਪਥ ਯੋਜਨਾ 14 ਜੂਨ 2022 ਨੂੰ ਐਲਾਨ ਕੀਤੀ ਗਈ ਸੀ, ਜਿਸ 'ਚ ਸਾਢੇ 17 ਸਾਲ ਤੋਂ 21 ਸਾਲ ਦਰਮਿਆਨ ਨੌਜਵਾਨਾਂ ਨੂੰ ਸਿਰਫ਼ 4 ਸਾਲ ਲਈ ਫ਼ੌਜ 'ਚ ਭਰਤੀ ਕਰਨ ਦੀ ਵਿਵਸਥਾ ਹੈ। ਉੱਥੇ ਹੀ 4 ਸਾਲਾਂ ਬਾਅਦ ਇਨ੍ਹਾਂ 'ਚੋਂ ਸਿਰਫ਼ 25 ਫ਼ੀਸਦੀ ਨੌਜਵਾਨਾਂ ਦੀ ਸੇਵਾ ਨਿਯਮਿਤ ਕਰਨ ਦੀ ਵਿਵਸਥਾ ਹੈ। 


author

Tanu

Content Editor

Related News