ਕੋਰੋਨਾ ਦੌਰਾਨ ਸਰਕਾਰ ਦੀ ਲਾਪਰਵਾਹੀ ਕਾਰਨ 40 ਲੱਖ ਭਾਰਤੀਆਂ ਦੀ ਹੋਈ ਮੌਤ : ਰਾਹੁਲ ਗਾਂਧੀ

04/17/2022 2:06:22 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ 40 ਲੱਖ ਭਾਰਤੀਆਂ ਦੀ ਮੌਤ ਹੋਈ। ਨਾਲ ਹੀ ਉਨ੍ਹਾਂ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦੀ ਇਕ ਵਾਰ ਮੁੜ ਤੋਂ ਮੰਗ ਕੀਤੀ। ਰਾਹੁਲ ਨੇ ਟਵਿੱਟਰ 'ਤੇ ਇਕ ਰਿਪੋਰਟ ਦਾ ਸਕ੍ਰੀਨਸ਼ਾਟ (ਤਸਵੀਰ) ਸਾਂਝੀ ਕੀਤੀ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੁਨੀਆ ਭਰ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜੇ ਜਨਤਕ ਕਰਨ ਦੇ ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਦੀਆਂ ਕੋਸ਼ਿਸ਼ਾਂ 'ਚ ਰੁਕਾਵਟ ਪਾ ਰਹੀ ਹੈ। ਕਾਂਗਰਸ ਦੇ ਸਾਕਾ ਪ੍ਰਧਾਨ ਨੇ ਟਵੀਟ 'ਚ ਕਿਹਾ,''ਮੋਦੀ ਜੀ ਨਾ ਸੱਚ ਬੋਲਦੇ ਹਨ, ਨਾਲ ਬੋਲਣ ਦਿੰਦੇ ਹਨ। ਉਹ ਤਾਂ ਹਾਲੇ ਵੀ ਝੂਠ ਬੋਲਦੇ ਹਨ ਕਿ ਆਕਸੀਜਨ ਦੀ ਕਮੀ ਨਾਲ ਕੋਈ ਨਹੀਂ ਮਰਿਆ!''

PunjabKesari

ਰਾਹੁਲ ਨੇ ਕਿਹਾ,''ਮੈਂ ਪਹਿਲਾਂ ਵੀ ਕਿਹਾ ਸੀ- ਕੋਰੋਨਾ ਦੌਰਾਨ ਸਰਕਾਰ ਦੀ ਲਾਪਰਵਾਹੀ ਕਾਰਨ 5 ਲੱਖ ਨਹੀਂ ਸਗੋਂ 40 ਲੱਖ ਭਾਰਤੀਆਂ ਦੀ ਮੌਤ ਹੋਈ ਹੈ।'' ਉਨ੍ਹਾਂ ਕਿਹਾ,''ਫਰਜ਼ ਨਿਭਾਓ, ਮੋਦੀ ਜੀ-ਹਰ ਪੀੜਤ ਪਰਿਵਾਰ ਨੂੰ 4 ਲੱਖ ਦਾ ਮੁਆਵਜ਼ਾ ਦਿਓ।'' ਦੱਸਣਯੋਗ ਹੈ ਕਿ ਭਾਰਤ ਨੇ ਦੇਸ਼ 'ਚ ਕੋਰੋਨਾ ਮੌਤ ਦਰ ਦਾ ਮੁਲਾਂਕਣ ਕਰਨ ਲਈ ਵਿਸ਼ਵ ਸਿਹਤ ਸੰਗਠਨ ਦੇ ਤਰੀਕੇ 'ਤੇ ਸ਼ਨੀਵਾਰ ਨੂੰ ਸਵਾਲ ਚੁਕਦੇ ਹੋਏ ਕਿਹਾ ਸੀ ਕਿ ਇਸ ਤਰ੍ਹਾਂ ਦੇ ਗਣਿਤ ਮਾਡਲ ਦਾ ਇਸਤੇਮਾਲ ਇੰਨੇ ਵਿਸ਼ਾਲ ਭੂਗੋਲਿਕ ਆਕਾਰ ਅਤੇ ਜਨਸੰਖਿਆ ਵਾਲੇ ਦੇਸ਼ 'ਚ ਮੌਤ ਦੇ ਅੰਕੜਿਆਂ ਦਾ ਅਨੁਮਾਨ ਲਗਾਉਣ 'ਚ ਨਹੀਂ ਕੀਤਾ ਜਾ ਸਕਦਾ। ਮੰਤਰਾਲਾ ਨੇ ਕਿਹਾ ਕਿ ਦੇਸ਼ 'ਚ ਵਿਸ਼ਵ ਸਿਹਤ ਸੰਗਠਨ ਵਲੋਂ ਅਪਣਾਏ ਜਾਣ ਵਾਲੇ ਤਰੀਕੇ 'ਤੇ ਕਈ ਵਾਰ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਉੱਥੇ ਹੀ ਕਾਂਗਰਸ ਇਹ ਦੋਸ਼ ਲਗਾਉਂਦੀ ਰਹੀ ਹੈ ਕਿ ਸਰਕਾਰ ਨੇ ਕੋਰੋਨਾ ਨਾਲ ਮੌਤ ਦੋ ਅਸਲ ਅੰਕੜੇ ਜਾਰੀ ਨਹੀਂ ਕੀਤੇ ਹਨ। ਪਾਰਟੀ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਐਤਵਾਰ ਨੂੰ ਜਾਰੀ ਕੀਤੇ ਗਏ ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,21,751 ਹੋ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News