ਤਾਮਿਲਨਾਡੂ ''ਚ ਹੁਣ ਤੱਕ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਨਹੀਂ : ਸਰਕਾਰ

12/06/2021 12:18:07 AM

ਚੇਨਈ-ਤਾਮਿਲਨਾਡੂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਓਮੀਕ੍ਰੋਨ ਵੇਰੀਐਂਟ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਸਿੰਗਾਪੁਰ ਅਤੇ ਬ੍ਰਿਟੇਨ ਤੋਂ ਆਏ ਪੰਜ ਯਾਤਰੀ ਕੋਵਿਡ ਇਨਫੈਕਟਿਡ ਪਾਏ ਗਏ ਸਨ, ਉਨ੍ਹਾਂ 'ਚ ਡੈਲਟਾ ਵੇਰੀਐਂਟ ਨਾਲ ਇਨਫੈਕਟਿਡ ਹੋਣ ਦਾ ਸ਼ੱਕ ਸੀ। ਪ੍ਰਦੇਸ਼ ਦੇ ਮੰਤਰੀ ਮਾ ਸੁਬ੍ਰਮਣੀਅਮ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਭਾਰਤ ਵੱਲੋਂ ਸਿੱਖਸ ਫਾਰ ਜਸਟਿਸ 'ਤੇ ਕੈਨੇਡਾ 'ਚ ਪਾਬੰਦੀ ਲਾਉਣ ਦੀ ਮੰਗ

ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਨੇ ਕਿਹਾ ਕਿ ਉੱਚ ਜੋਖਮ ਵਾਲੇ ਦੇਸ਼ਾਂ ਤੋਂ ਆਏ ਪੰਜ ਯਾਤਰੀ 'ਚ ਕੋਈ ਲੱਛਣ ਨਹੀਂ ਪਾਇਆ ਗਿਆ ਹੈ ਅਤੇ ਪੰਜੋਂ ਇਥੇ ਦੇ ਇਕ ਹਸਪਤਾਲ 'ਚ ਹਨ ਅਤੇ 'ਠੀਕ' ਹਨ।  ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੁੱਢਲੀ ਸੂਚਨਾ ਮੁਤਾਬਕ ਪੰਜ ਯਾਤਰੀਆਂ 'ਚੋਂ ਇਕ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਪ੍ਰਦੇਸ਼ 'ਚ ਓਮੀਕ੍ਰੋਨ ਵੇਰੀਐਂਟ ਨਾਲ ਕੋਈ ਵੀ ਇਨਫੈਕਟਿਡ ਨਹੀਂ ਪਾਇਆ ਗਿਆ ਹੈ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ ਰਾਧਾਕ੍ਰਿਸ਼ਸ਼ਨ ਨੇ ਕਿਹਾ ਕਿ ਕੋਰੋਨਾ ਇਨਫੈਕਟਿਡ ਪਾਏ ਗਏ ਪੰਜ ਲੋਕਾਂ ਦੇ ਓਮੀਕ੍ਰੋਨ ਨਾਲ ਇਨਫੈਕਟਿਡ ਪਾਏ ਜਾਣ ਦੀ ਸੰਭਾਵਨਾ 'ਘੱਟ' ਹੈ ਅਤੇ ਉਨ੍ਹਾਂ ਦੇ ਨਮੂਨੇ ਜੀਨੋਮ ਸੀਕਵੈਂਸਿੰਗ ਲਈ ਭੇਜੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਓਡਿਸ਼ਾ ਦੀ 21 ਸਾਲ ਦੀ ਕੋਵਿਡ ਇਨਫੈਕਟਿਡ ਇਕ ਲੜਕੀ ਨੂੰ ਕਿੰਗ ਇੰਸਟੀਚਿਊਟ 'ਚ ਦਾਖਲ ਕਰਵਾਇਆ ਗਿਆ ਹੈ। ਓਮੀਕ੍ਰੋਨ ਵੇਰੀਐਂਟ ਨਾਲ ਇਨਫੈਕਸ਼ਨ ਦੇ ਖ਼ਦਸ਼ੇ ਨੂੰ ਦੂਰ ਕਰਦੇ ਹੋਏ ਅਧਿਕਾਰੀਆਂ ਨੇ ਲੋਕਾਂ ਨੂੰ ਨਾ ਘਬਰਾਉਣ ਅਤੇ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਨਾ ਫੈਲਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਯੋਗੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar