ਦਿੱਲੀ ਸਰਕਾਰ ਨੇ ਵਿਦਿਆਰਥੀਆਂ ਦੀਆਂ ਕਲਾਸਾਂ ਦੇ ਪ੍ਰਸਾਰਨ ਲਈ ਦੂਰਦਰਸ਼ਨ ਤੋਂ ਮੰਗਿਆ 3 ਘੰਟੇ ਦਾ ਸਮਾਂ

04/29/2020 5:44:32 PM

ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਕੋਵਿਡ-19 ਕਾਰਨ ਲਾਕਡਾਊਨ ਦੌਰਾਨ ਵਿਦਿਆਰਥੀਆਂ ਲਈ ਕਲਾਸਾਂ ਦਾ ਪ੍ਰਸਾਰਨ ਕਰਨ ਲਈ ਦੂਰਦਰਸ਼ਨ ਅਤੇ ਆਕਾਸ਼ਵਾਣੀ 'ਤੇ ਹਰ ਦਿਨ 3 ਘੰਟੇ ਦਾ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਲਾਕਡਾਊਨ 'ਚ ਢਿੱਲ ਦਿੱਤੇ ਜਾਣ ਤੋਂ ਬਾਅਦ ਵੀ ਸਕੂਲਾਂ ਦੇ ਫਿਰ ਤੋਂ ਖੁੱਲਣ 'ਚ ਸਮਾਂ ਲੱਗ ਸਕਦਾ ਹੈ। ਦੂਰਦਰਸ਼ਨ ਅਤੇ ਆਕਾਸ਼ਵਾਣੀ ਦੇ ਮਾਧਿਅਮ ਨਾਲ ਜ਼ਿਆਦਾਤਰ ਵਿਦਿਆਰਥੀਆਂ ਤੱਕ ਆਸਾਨੀ ਨਾਲ ਪਹੁੰਚਿਆ ਜਾ ਸਕਦਾ ਹੈ।

ਸਿੱਖਿਆ ਡਾਇਰੈਕਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਕੇਂਦਰ ਨਾਲ ਸੰਪਰਕ ਕੀਤਾ ਹੈ ਅਤੇ ਸਕੂਲਾਂ ਦੇ ਫਿਰ ਤੋਂ ਖੁੱਲਣ ਤੱਕ ਦੂਰਦਰਸ਼ਨ ਅਤੇ ਆਕਾਸ਼ਵਾਣੀ 'ਚ ਦੈਨਿਕ ਪ੍ਰਸਾਰਨ ਲਈ 3 ਘੰਟੇ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ। ਉਨਾਂ ਨੇ ਕਿਹਾ, ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਕਲਾਸਾਂ ਲਈ ਵੱਖ-ਵੱਖ ਸਮੇਂ ਦੀ ਮੰਗ ਕੀਤੀ ਗਈ ਹੈ। ਕੋਰੋਨਾ ਵਾਇਰਸ ਕਾਰਨ ਦੇਸ਼ ਭਰ 'ਚ ਸਕੂਲ 16 ਮਾਰਚ ਤੋਂ ਬੰਦ ਹਨ। ਦੂਰਦਰਸ਼ਨ ਅਤੇ ਆਕਾਸ਼ਵਾਣੀ ਲਾਕਡਾਊਨ ਦੌਰਾਨ ਵਿਦਿਆਰਥੀਆਂ ਲਈ ਖੇਤਰੀ ਚੈਨਲਾਂ ਦੇ ਮਾਧਿਅਮ ਨਾਲ ਟੀ.ਵੀ. ਰੇਡੀਓ ਅਤੇ ਯੂ-ਟਿਊਬ 'ਤੇ ਸਿੱਖਿਆ ਸਮੱਗਰੀ ਪ੍ਰਸਾਰਿਤ ਕਰ ਰਹੇ ਹਨ।

ਅਧਿਕਾਰੀ ਨੇ ਦੱਸਿਆ ਕਿ ਅਸੀਂ ਆਨਲਾਈਨ ਮਾਧਿਅਮ ਦੀ ਵਰਤੋਂ ਕਰ ਰਹੇ ਹਾਂ। ਉਨਾਂ ਨੇ ਕਿਹਾ ਕਿ ਆਪਣੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਸੰਚਾਲਤ ਕਰਨ ਦੀ ਖਾਤਰ ਸਿੱਖਿਆ ਖੇਤਰ ਦੇ ਸਰਵਸ਼੍ਰੇਸ਼ਠ ਸੰਗਠਨਾਂ ਨਾਲ ਸਹਿਯੋਗ ਕਰ ਰਹੇ ਹਨ। ਦਿੱਲੀ ਸਰਕਾਰ ਵੱਖ-ਵੱਖ ਆਨਲਾਈਨ ਮੰਚਾਂ ਰਾਹੀਂ ਕਲਾਸਾਂ ਚੱਲਾ ਰਹੀ ਹੈ ਅਤੇ ਫੋਨ ਦੇ ਮਾਧਿਅਮ ਨਾਲ ਬੱਚਿਆਂ ਨੂੰ 'ਅਸਾਈਨਮੈਂਟ' ਭੇਜ ਰਹੀ ਹੈ। ਹਾਲਾਂਕਿ ਅਧਿਕਾਰਤ ਅੰਕੜਿਆਂ ਅਨੁਸਾਰ ਸਿਰਫ 68 ਫੀਸਦੀ ਵਿਦਿਆਰਥੀਆਂ ਦੇ ਘਰਾਂ 'ਚ ਸਮਾਰਟਫੋਨ ਹਨ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ 'ਨਿਸ਼ੰਕ' ਦੀ ਪ੍ਰਧਾਨਗੀ 'ਚ ਵੱਖ-ਵੱਖ ਰਾਜਾਂ ਦੇ ਸਿੱਖਿਆ ਮੰਤਰੀਆਂ ਦੀ ਹੋਈ ਬੈਠਕ 'ਚ ਵੀ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਹ ਮੁੱਦਾ ਚੁੱਕਿਆ ਸੀ।


DIsha

Content Editor

Related News