ਵੱਡੀ ਖ਼ਬਰ : ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਐਲਾਨਿਆ ਅੱਤਵਾਦੀ
Monday, Jan 01, 2024 - 06:21 PM (IST)
ਨਵੀਂ ਦਿੱਲੀ- ਕੈਨੇਡਾ 'ਚ ਰਹਿ ਕੇ ਭਾਰਤ 'ਚ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਕੇਂਦਰ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਗੋਲਡੀ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਤਹਿਤ ਅੱਤਵਾਦੀ ਐਲਾਨਿਆ ਗਿਆ ਹੈ। ਗੋਲਡੀ ਬਰਾੜ ਨੂੰ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸੱਜਾ ਹੱਥ ਕਿਹਾ ਜਾਂਦਾ ਹੈ। ਉਸ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਗੋਲਡੀ ਦੇ ਨਿਰਦੇਸ਼ਾਂ 'ਤੇ ਹੀ ਬਿਸ਼ਨੋਈ ਗੈਂਗ ਦੇ ਗੁਰਗਿਆਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ।
ਇਹ ਵੀ ਪੜ੍ਹੋ- ISRO ਨੇ ਨਵੇਂ ਸਾਲ ਦੇ ਪਹਿਲੇ ਦਿਨ ਰਚਿਆ ਇਤਿਹਾਸ, ਸੈਟੇਲਾਈਟ XPoSAT ਨੂੰ ਕੀਤਾ ਲਾਂਚ
ਦੱਸ ਦੇਈਏ ਕਿ ਗੋਲਡੀ ਬਰਾੜ ਪੰਜਾਬ 'ਚ ਟਾਰਗੈਟ ਕਿਲਿੰਗ, ਬਾਰਡਰ ਪਾਰ ਤੋਂ ਹਥਿਆਰ ਅਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਹੈ। ਇੰਨਾ ਹੀ ਨਹੀਂ 29 ਮਈ 2022 ਨੂੰ ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਕੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਸੀ। ਗੋਲਡੀ ਨੇ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜ ਕੇ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਰਵਾ ਦਿੱਤੀਆਂ ਸਨ। ਉਸ ਸਮੇਂ ਮੂਸੇਵਾਲਾ ਬਿਨਾਂ ਬੂਲੇਟਪਰੂਫ਼ ਥਾਰ ਵਿਚ ਬਿਨਾਂ ਸਕਿਓਰਿਟੀ ਦੇ ਜਾ ਰਿਹਾ ਸੀ।
ਇਹ ਵੀ ਪੜ੍ਹੋ- 6 ਸਾਲ ਦੀ ਅਵੰਤਿਕਾ ਨੇ ਵਧਾਇਆ ਮਾਪਿਆਂ ਦਾ ਮਾਣ, ਇੰਡੀਆ ਬੁਕ ਆਫ਼ ਰਿਕਾਰਡ 'ਚ ਦਰਜ ਹੋਇਆ ਨਾਂ
ਕੌਣ ਹੈ ਗੋਲਡੀ ਬਰਾੜ?
ਗੋਲਡੀ ਬਰਾੜ ਦਾ ਅਸਲੀ ਨਾਂ ਸਤਿੰਦਰਜੀਤ ਸਿੰਘ ਹੈ। ਉਹ ਪੰਜਾਬ ਦੇ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦਾ ਜਨਮ 11 ਅਪ੍ਰੈਲ 1994 ਨੂੰ ਹੋਇਆ ਸੀ। ਗੋਲਡੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਹੈ। ਉਹ 2021 ਵਿਚ ਭਾਰਤ ਤੋਂ ਦੌੜ ਕੇ ਕੈਨੇਡਾ ਪਹੁੰਚ ਗਿਆ ਸੀ। ਉੱਥੇ ਉਹ ਖਾਲਿਸਤਾਨੀ ਅੱਤਵਾਦੀਆਂ ਨਾਲ ਜੁੜ ਕੇ ਭਾਰਤ ਵਿਰੋਧੀ ਕੰਮ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8