ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਸਰਕਾਰ ਚੌਕੰਣੀ, ਆਮ ਜਨਤਾ ਲਈ ਜਾਰੀ ਕੀਤੀ ਐਡਵਾਈਜ਼ਰੀ

Tuesday, Mar 17, 2020 - 05:59 PM (IST)

ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ ਸਰਕਾਰ ਚੌਕੰਣੀ, ਆਮ ਜਨਤਾ ਲਈ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ — ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ, ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿਚ ਸਾਰੇ ਸ਼ਾਪਿੰਗ ਕੰਪਲੈਕਸ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ ਨਾਲ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ, 2020 ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਕਾਰਨ ਭਾਰਤ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਬੀਤੇ ਕੁਝ ਮਹੀਨਿਆਂ 'ਚ ਹੀ ਦੁਨੀਆ ਭਰ ਦੇ ਕਰੀਬ 1.55 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਦੱਸੇ ਜਾ ਰਹੇ ਹਨ। ਸਭ ਤੋਂ ਵਧ ਖਤਰਨਾਕ ਅੰਕੜਾ ਮਰਨ ਵਾਲਿਆਂ ਦਾ ਹੈ ਜਿਹੜਾ ਕਿ 5,800 ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਭਾਰਤ ਵੀ ਇਸ ਤੋਂ ਜ਼ਿਆਦਾ ਦੇਰ ਬਚਿਆ ਨਹੀਂ ਰਹਿ ਸਕਿਆ। ਹੁਣ ਤੱਕ ਭਾਰਤ ਵਿਚ 128 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਇਹ ਖਬਰ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਸਟੇਸ਼ਨਾਂ 'ਤੇ ਭੀੜ ਘਟਾਉਣ ਲਈ ਰੇਲਵੇ ਨੇ ਲਿਆ ਵੱਡਾ ਫੈਸਲਾ

ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੇ ਆਧਾਰ 'ਤੇ, ਮੰਤਰੀ ਸਮੂਹ ਨੇ ਮੈਰਿਜ ਪੈਲੇਸਾਂ ਵਿਖੇ ਕਰਵਾਏ ਜਾ ਰਹੇ ਵਿਆਹ ਸਮਾਗਮਾਂ ਦੌਰਾਨ ਭਾਰੀ ਇਕੱਠ ਕਰਨ 'ਤੇ ਰੋਕ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ ਵਿਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕੀਤਾ ਜਾਵੇ। ਇਸੇ ਤਰਾਂ ਡਿਪਟੀ ਕਮਿਸ਼ਨਰ ਨੂੰ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿਚ ਹੈਂਡ ਵਾਸ਼ਿੰਗ ਪ੍ਰੋਟੋਕੋਲ ਲਾਗੂ ਕਰਨ ਅਤੇ ਜਿਸ ਜਗ੍ਹਾਂ ਨੂੰ ਜ਼ਿਆਦਾ ਲੋਕ ਛੂੰਹਦੇ ਹਨ ਉਹਨਾਂ ਥਾਵਾਂ ਦੀ ਢੁਕਵੀਂ ਸਫਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਸੂਬੇ ਦੇ ਸਾਰੇ ਸਾਪਿੰਗ ਕੰਪਲੈਕਸ, ਮਾਲ ਅਤੇ ਸਿਨੇਮਾ 31 ਮਾਰਚ ਤੱਕ ਬੰਦ ਰਹਿਣਗੇ ਪਰ ਮਾਲਾਂ ਵਿਚਲੀਆਂ ਕੈਮਿਸਟ ਸ਼ਾਪ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਲੋਕਾਂ ਨੂੰ ਇਕ ਥਾਂ 'ਤੇ ਇਕੱਠੇ ਹੋਣ ਤੋਂ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਸਮੂਹ ਨੇ ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿਚ ਸਬਜੀ ਵੇਚਣ ਦੀ ਆਗਿਆ ਦੇ ਦਿੱਤੀ ਹੈ।

ਇਹ ਖਬਰ ਵੀ ਪੜ੍ਹੋ : ਸਰਕਾਰੀ ਮਦਦ ਨਾ ਮਿਲੀ ਤਾਂ ਸਾਰੀਆਂ ਏਅਰਲਾਈਨਸ ਹੋ ਜਾਣਗੀਆਂ ਦੀਵਾਲੀਆ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

  •  ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਅਤੇ ਅਜਾਇਬਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਦਿੱਤੇ ਆਦੇਸ਼
  • ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ ਮੁਲਤਵੀ ਕਰਨ ਦੇ ਜਾਰੀ ਕੀਤੇ ਨਿਰਦੇਸ਼
  • ਮੈਰਿਜ ਪੈਲਸਾਂ 'ਚ ਸਮਾਗਮ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਕਰਨ ਦੇ ਦਿੱਤੇ ਨਿਰਦੇਸ਼।
  • ਸਾਰੇ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਵਿਚ ਹੈਂਡ ਵਾਸ਼ਿੰਗ ਪ੍ਰੋਟੋਕੋਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
  • ਜਿਸ ਜਗ੍ਹਾਂ ਨੂੰ ਜ਼ਿਆਦਾ ਲੋਕ ਛੂੰਹਦੇ ਹਨ ਉਹਨਾਂ ਥਾਵਾਂ ਦੀ ਢੁਕਵੀਂ ਸਫਾਈ ਤੋਂ ਇਲਾਵਾ ਵਿਅਕਤੀਆਂ ਅਤੇ ਟੇਬਲਾਂ ਵਿਚਕਾਰ 1 ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।    
  • ਸ਼ਾਪਿੰਗ ਮਾਲ ਵਿਚਲੀਆਂ ਕੈਮਿਸਟ ਸ਼ਾਪ ਅਤੇ ਕਰਿਆਨੇ ਦੀਆਂ ਦੁਕਾਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।      
  • ਰੇਹੜੀ ਵਾਲਿਆਂ ਨੂੰ ਗਲੀ/ਮੁਹੱਲਿਆਂ ਵਿਚ ਸਬਜ਼ੀ ਵੇਚਣ ਦੀ ਦਿੱਤੀ ਇਜਾਜ਼ਤ

Related News