3 ਸਰਕਾਰੀ ਅਧਿਕਾਰੀ ਹੋਏ ਬਰਖ਼ਾਸਤ ! ਹੈਰਾਨ ਕਰ ਦੇਵੇਗੀ ਵਜ੍ਹਾ
Tuesday, Jun 03, 2025 - 03:20 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਸਰਕਾਰ ਨੇ ਤਿੰਨ ਸਰਕਾਰੀ ਅਧਿਕਾਰੀਆਂ ਨੂੰ 'ਦੇਸ਼ ਦੀ ਸੁਰੱਖਿਆ ਲਈ ਖ਼ਤਰਾ' ਦੱਸਦੇ ਹੋਏ ਬਰਖਾਸਤ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ, ਉਪ ਰਾਜਪਾਲ ਮਨੋਜ ਸਿਨਹਾ ਨੇ ਮੰਗਲਵਾਰ ਨੂੰ ਇਹ ਹੁਕਮ ਜਾਰੀ ਕੀਤਾ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੇ ਹੁਣ ਤੱਕ ਕੁੱਲ 80 ਸਰਕਾਰੀ ਕਰਮਚਾਰੀਆਂ ਨੂੰ ਬਰਖਾਸਤ ਕੀਤਾ ਜਾ ਚੁੱਕਿਆ ਹੈ। ਅੱਜ ਬਰਖਾਸਤ ਕੀਤੇ ਗਏ ਕਰਮਚਾਰੀਆਂ 'ਚ ਪੁਲਸ ਕਾਂਸਟੇਬਲ ਮਲਿਕ ਇਸ਼ਫਾਕ ਨਸੀਰ, ਸਕੂਲ ਸਿੱਖਿਆ ਵਿਭਾਗ 'ਚ ਅਧਿਆਪਕ ਏਜਾਜ਼ ਅਹਿਮਦ ਅਤੇ ਸ਼੍ਰੀਨਗਰ ਦੇ ਸਰਕਾਰੀ ਮੈਡੀਕਲ ਕਾਲਜ 'ਚ ਕੰਮ ਕਰਦੇ ਜੂਨੀਅਰ ਸਹਾਇਕ ਵਸੀਮ ਅਹਿਮਦ ਖਾਨ ਸ਼ਾਮਲ ਹਨ। ਤਿੰਨੋਂ ਫਿਲਹਾਲ ਜੇਲ੍ਹ 'ਚ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਰਕਾਰ ਨੇ 386 ਸਕੂਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
ਇਨ੍ਹਾਂ ਲੋਕਾਂ ਦੀ ਬਰਖ਼ਾਸਤਗੀ ਸੰਵਿਧਾਨ ਦੀ ਧਾਰਾ 311 (2) (ਸੀ) ਦੇ ਅਧੀਨ ਕੀਤੀ ਗਈ ਹੈ, ਜੋ ਸਰਕਾਰ ਨੂੰ ਸਪੱਸ਼ਟੀਕਰਨ ਮੰਗੇ ਬਿਨਾਂ ਜਾਂ ਕਿਸੇ ਵਿਅਕਤੀ ਦੇ ਆਚਰਣ ਦੀ ਜਾਂਚ ਕੀਤੇ ਬਿਨਾਂ ਹੀ ਸਰਕਾਰੀ ਕਰਮਚਾਰੀਆਂ ਨੂੰ ਬਰਖ਼ਾਸਤ ਕਰਨ ਦਾ ਅਧਿਕਾਰ ਦਿੰਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਤਿੰਨੋਂ ਅੱਤਵਾਦੀ ਸੰਗਠਨਾਂ ਲਈ ਸਰਗਰਮ ਰੂਪ ਨਾਲ ਕੰਮ ਕਰ ਰਹੇ ਸਨ ਅਤੇ ਸੁਰੱਖਿਆ ਫ਼ੋਰਸਾਂ ਤੇ ਨਾਗਰਿਕਾਂ 'ਤੇ ਹਮਲੇ ਕਰਨ 'ਚ ਅੱਤਵਾਦੀਆਂ ਦੀ ਮਦਦ ਕਰ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8