ਸਰਕਾਰ ਸੰਸਦ ''ਚ ਹਰ ਮੁੱਦੇ ''ਤੇ ਚਰਚਾ ਲਈ ਤਿਆਰ: ਰਿਜਿਜੂ
Sunday, Nov 24, 2024 - 05:58 PM (IST)
ਨਵੀਂ ਦਿੱਲੀ (ਵਾਰਤਾ)- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਸਾਰੇ ਦਲਾਂ ਦੀ ਬੈਠਕ ਬੁਲਾਈ ਗਈ ਸੀ, ਜਿਸ 'ਚ ਲਗਭਗ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ ਹੈ। ਬੈਠਕ ਤੋਂ ਬਾਅਦ ਸ਼੍ਰੀ ਰਿਜਿਜੂ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਨੂੰ ਸੰਸਦ ਦਾ ਸੈਸ਼ਨ ਸ਼ਾਂਤੀਪੂਰਵਕ ਚਲਾਉਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਵਿਰੋਧੀ ਧਿਰ ਜੋ ਵੀ ਮੁੱਦਿਆਂ 'ਤੇ ਵਿਚਾਰ ਕਰਨਾ ਚਾਹੁੰਦੀ ਹੈ, ਉਸ 'ਤੇ ਸੰਸਦ 'ਚ ਚਰਚਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ,"ਬੈਠਕ ਬਹੁਤ ਵਧੀਆ ਮਾਹੌਲ 'ਚ ਹੋਈ ਅਤੇ ਬੈਠਕ 'ਚ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।" ਉਨ੍ਹਾਂ ਨੇ ਸਾਰੇ ਦਲਾਂ ਦੇ ਨੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਸਹੀ ਢੰਗ ਨਾਲ ਚਲੇ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਸੈਸ਼ਨ 'ਚ ਸਹੀ ਚਰਚਾ ਹੋਵੇਗੀ ਅਤੇ ਸਰਕਾਰ ਕਿਸੇ ਵੀ ਵਿਸ਼ੇ 'ਤੇ ਚਰਚਾ ਲਈ ਤਿਆਰ ਹੈ। ਸਰਕਾਰ ਨੂੰ ਬੇਨਤੀ ਹੈ ਕਿ ਸਦਨ ਚੰਗੀ ਤਰ੍ਹਾਂ ਚੱਲੇ ਅਤੇ ਸੰਸਦ ਦੇ ਸੈਸ਼ਨ 'ਚ ਕੋਈ ਹੰਗਾਮਾ ਨਾ ਹੋਵੇ। ਕੇਂਦਰੀ ਮੰਤਰੀ ਨੇ ਕਿਹਾ,''ਵਕਫ਼ ਬਿੱਲ ਬਾਰੇ ਜੇਪੀਸੀ ਦੀ ਰਿਪੋਰਟ ਆਉਣੀ ਹੈ ਅਤੇ ਇਸ ਨੂੰ ਸਦਨ 'ਚ ਪੇਸ਼ ਕੀਤਾ ਜਾਣਾ ਹੈ। ਜੇਕਰ ਲੋੜ ਪਈ ਤਾਂ ਸਮਾਂ ਵਧਾਉਣ ਲਈ ਮਨਜ਼ੂਰੀ ਲੈਣੀ ਹੋਵੇਗੀ।'' ਉਨ੍ਹਾਂ ਕਿਹਾ ਕਿ 26 ਤਾਰੀਖ਼ ਨੂੰ ਸੰਵਿਧਾਨ ਦਿਵਸ ਹੈ ਅਤੇ ਇਸ ਦਿਨ ਨੂੰ ਸੰਵਿਧਾਨ ਭਵਨ 'ਚ ਦੋਵਾਂ ਸਦਨਾਂ ਦੇ ਮੈਂਬਰਾਂ ਨਾਲ ਮਿਲ ਕੇ ਮਨਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8