ਖੇਤੀਬਾੜੀ ਮੰਤਰੀ ਬੋਲੇ- ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਸਰਕਾਰ ਤਿਆਰ
Tuesday, Feb 13, 2024 - 01:26 PM (IST)
ਨਵੀਂ ਦਿੱਲੀ- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ 'ਤੇ ਗੱਲਬਾਤ ਕਰਨ ਨੂੰ ਤਿਆਰ ਹੈ। ਮੁੰਡਾ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਤਰਜੀਹ ਹੈ ਅਤੇ ਇਸ ਲਈ ਲਗਾਤਾਰ ਕੋਸ਼ਿਸ਼ਾਂ ਚੱਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਸਰਕਾਰ ਹਰ ਮੁੱਦੇ 'ਤੇ ਗੱਲ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ- ਬਜ਼ੁਰਗ ਬਾਬੇ ਦੀ ਹਰਿਆਣਾ ਪੁਲਸ ਨੂੰ ਲਲਕਾਰ- ਹੁਣ ਪਿੱਛੇ ਨਹੀਂ ਜਾਂਦੇ ਮਾਰ ਗੋਲੀ, ਇਕ ਮਾਰੋਗੇ ਬਹੁਤ ਜੰਮਣਗੇ
ਕੇਂਦਰੀ ਮੰਤਰੀ ਨੇ ਕਿਹਾ ਕਿ ਗੱਲਬਾਤ ਕਰਨ ਦੀ ਲੋੜ ਹੈ। ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਜਨਤਾ ਨੂੰ ਪਰੇਸ਼ਾਨੀ ਵਿਚ ਨਹੀਂ ਪਾਉਣਾ ਚਾਹੀਦਾ ਅਤੇ ਕਿਸਾਨ ਜਥੇਬੰਦੀਆਂ ਨੂੰ ਇਸ ਗੱਲ ਨੂੰ ਸਮਝਣਾ ਚਾਹੀਦਾ ਹੈ। ਕਿਸਾਨ ਆਗੂਆਂ ਦੀ ਕੱਲ ਦੇਰ ਰਾਤ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਬੇਸਿੱਟਾ ਰਹੀ ਹੈ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ
ਦੱਸ ਦੇਈਏ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ ਮੁਆਫ਼ ਕਰਨ, ਪੁਲਸ ਵਿਚ ਦਰਜ ਮਾਮਲਿਆਂ ਨੂੰ ਵਾਪਸ ਲੈਣ, ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ਨਿਆਂ, ਜ਼ਮੀਨ ਐਕੁਵਾਇਰ ਕਾਨੂੰਨ 2013 ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ- ਦਿੱਲੀ ਚਲੋ ਮਾਰਚ: ਕਿਸਾਨ ਆਗੂ ਪੰਧੇਰ ਨੇ ਕਿਹਾ- ਅਸੀਂ ਨਹੀਂ ਸਰਕਾਰ ਕਰ ਰਹੀ ਹੈ ਸੜਕਾਂ ਬਲਾਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8