ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਸਰਕਾਰ, ਅਮਿਤ ਸ਼ਾਹ ਦਾ ਸਾਹਮਣੇ ਆਇਆ ਬਿਆਨ

Saturday, Nov 28, 2020 - 08:21 PM (IST)

ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਸਰਕਾਰ, ਅਮਿਤ ਸ਼ਾਹ ਦਾ ਸਾਹਮਣੇ ਆਇਆ ਬਿਆਨ

ਨਵੀਂ ਦਿੱਲੀ - ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ। ਸ਼ਾਹ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੀਆਂ ਮੰਗਾਂ 'ਤੇ ਵਿਚਾਰ ਕਰਨ ਨੂੰ ਤਿਆਰ ਹੈ। ਸ਼ਾਹ ਨੇ ਅੱਗੇ ਕਿਹਾ ਕਿ ਕਿਸਾਨਾਂ ਦੇ ਗ੍ਰਾਉਂਡ 'ਚ ਆਉਂਦੇ ਹੀ ਸਰਕਾਰ ਉਨ੍ਹਾਂ ਨਾਲ ਗੱਲ ਕਰੇਗੀ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਦਿੱਲੀ ਪੁਲਸ ਦੀ ਤੈਅ ਕੀਤੀ ਗਈ ਜਗ੍ਹਾ 'ਤੇ ਆਉਣ, ਇਸ ਨਾਲ ਕਿਸਾਨਾਂ ਨੂੰ ਸਹੂਲਤ ਹੋਵੇਗੀ। ਸੜਕ 'ਤੇ ਪ੍ਰਦਰਸ਼ਨ ਨਾ ਕਰਨ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਤੋਮਰ ਨੇ ਅੰਦੋਲਨਕਾਰੀ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। ਦਿੱਲੀ ਪੁਲਸ ਦੇ ਬੁਲਾਰਾ ਈਸ਼ ਸਿੰਘਲ ਨੇ ਕਿਹਾ ਕਿ ਕਿਸਾਨ ਨੇਤਾਵਾਂ ਨਾਲ ਗੱਲਬਾਤ ਤੋਂ ਬਾਅਦ ਦਿੱਲੀ ਪੁਲਸ ਨੇ ਕਿਸਾਨਾਂ ਨੂੰ ਬੁਰਾੜੀ  ਦੇ ਨਿਰੰਕਾਰੀ ਗ੍ਰਾਉਂਡ 'ਚ ਸ਼ਾਂਤ ਤਰੀਕੇ ਨਾਲ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਕਿਸਾਨਾਂ ਤੋਂ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਮਨਜ਼ੂਰੀ ਮਿਲਣ ਤੋਂ ਬਾਅਦ ਕਿਸਾਨ ਹੁਣ ਬੁਰਾੜੀ ਆਪਣੇ ਟ੍ਰੈਕਟਰ ਅਤੇ ਗੱਡੀਆਂ ਰਾਹੀਂ ਜਾ ਰਹੇ ਹਨ। ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਦਿੱਲੀ ਆ ਸਕਦੇ ਹਨ। ਇਸ ਤੋਂ ਬਾਅਦ ਵੀ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਦਿੱਲੀ ਪੁਲਸ ਵਲੋਂ ਪ੍ਰਵੇਸ਼ ਦੀ ਇਜਾਜ਼ਤ ਮਿਲਣ ਤੋਂ ਬਾਅਦ ਦਿੱਲੀ ਹਰਿਦੁਆਰ ਹਾਈਵੇਅ ਨੂੰ ਖੋਲ੍ਹ ਦਿੱਤਾ ਗਿਆ ਹੈ। ਕਿਸਾਨਾਂ ਦਾ ਚੱਕਾਜਾਮ ਖ਼ਤਮ ਹੋ ਗਿਆ ਹੈ। ਸ਼ਨੀਵਾਰ ਸਵੇਰੇ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ। ਅੱਜ ਰਾਤ ਕਿਸਾਨ ਮੇਰਠ 'ਚ ਰੁਕਣਗੇ।
ਮਾਸਕ ਨਾ ਪਾਉਣ ਵਾਲਿਆਂ ਦੀ ਕੋਵਿਡ ਸੈਂਟਰ 'ਚ ਲਗਾਈ ਜਾਵੇ ਡਿਊਟੀ, ਹਾਈ ਕੋਰਟ ਦਾ ਹੁਕਮ
 


author

Inder Prajapati

Content Editor

Related News