ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਫੈਸਲਾ ! ਸਰਕਾਰੀ ਸਕੂਲਾਂ 'ਚ ਹੋਵੇਗਾ ਅੰਗਰੇਜ਼ੀ ਮੀਡੀਅਮ ਸੈਕਸ਼ਨ

Thursday, Jul 10, 2025 - 12:29 PM (IST)

ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਫੈਸਲਾ ! ਸਰਕਾਰੀ ਸਕੂਲਾਂ 'ਚ ਹੋਵੇਗਾ ਅੰਗਰੇਜ਼ੀ ਮੀਡੀਅਮ ਸੈਕਸ਼ਨ

ਨੈਸ਼ਨਲ ਡੈਸਕ : ਸਰਕਾਰੀ ਸਕੂਲਾਂ 'ਚ ਹਰ ਕਲਾਸ ਲਈ ਹੁਣ ਅੰਗਰੇਜ਼ੀ ਮੀਡੀਅਮ ਸੈਕਸ਼ਨ ਹੋਵੇਗਾ। ਇਸ ਸਬੰਧੀ ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਿੱਖਿਆ ਸੈਸ਼ਨ 2025-26 ਤੋਂ ਰਾਸ਼ਟਰੀ ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ 'ਚ ਹਰ ਇੱਕ ਕਲਾਸ ਲਈ ਘੱਟੋ-ਘੱਟ ਇੱਕ ਅੰਗਰੇਜ਼ੀ ਮੀਡੀਅਮ ਸੈਕਸ਼ਨ ਲਾਜ਼ਮੀ ਕੀਤਾ ਜਾਵੇਗਾ। ਇਹ ਕਦਮ ਮੁੱਖ ਤੌਰ 'ਤੇ ਮਾਪਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ ਹੈ, ਜੋ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਅੰਗਰੇਜ਼ੀ ਵਿੱਚ ਪੜ੍ਹਨ ਤਾਂ ਜੋ ਉਹ ਆਗੇ ਚਲ ਕੇ ਵਿਗਿਆਨ, ਟੈਕਨੋਲੋਜੀ ਅਤੇ ਉੱਚ ਸਿੱਖਿਆ ਦੇ ਖੇਤਰਾਂ 'ਚ ਵਧੀਆ ਪ੍ਰਦਰਸ਼ਨ ਕਰ ਸਕਣ।

ਇਹ ਵੀ ਪੜ੍ਹੋ...ਲਗਜ਼ਰੀ ਸਪਾ ਸੈਂਟਰਾਂ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮਾਰਿਆ ਛਾਪਾ ; 18 ਔਰਤਾਂ ਨੂੰ ਛੁਡਵਾਇਆ

ਅੰਗਰੇਜ਼ੀ ਮੀਡੀਅਮ ਸੈਕਸ਼ਨਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਉਨ੍ਹਾਂ ਦੀ ਰੁਚੀ ਅਤੇ ਯੋਗਤਾ ਦੇ ਆਧਾਰ 'ਤੇ ਕੀਤਾ ਜਾਵੇਗਾ। ਸਕੂਲਾਂ ਨੂੰ ਅੰਗਰੇਜ਼ੀ ਵਿੱਚ ਪੜ੍ਹਾਈ ਲਾਇਕ ਲਾਜ਼ਮੀ ਕਿਤਾਬਾਂ ਅਤੇ ਹੋਰ ਪਾਠ ਸਮੱਗਰੀ ਵੀ ਉਪਲਬਧ ਕਰਵਾਈ ਜਾਵੇਗੀ। ਇਹ ਤਬਦੀਲੀ ਸਕੂਲ ਦੇ ਰਿਕਾਰਡ ਅਤੇ ਸਰਕਾਰੀ ਪੋਰਟਲ ਉੱਤੇ ਵੀ ਦਰਜ ਕੀਤੀ ਜਾਵੇਗੀ। ਸਰਕਾਰੀ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਨਵੇਂ ਨਿਯਮਾਂ ਦੀ ਪਾਲਣਾ ਢੰਗ ਨਾਲ ਕੀਤੀ ਜਾ ਰਹੀ ਹੈ ਜਾਂ ਨਹੀਂ। ਇਸ ਨਵੇਂ ਫੈਸਲੇ ਨਾਲ ਦਿੱਲੀ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੌਕੇ ਮਿਲਣ ਦੀ ਉਮੀਦ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News