ਖੇੜਾ ਦੇ ਸਰਕਾਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਲਾ''ਤਾ ''ਜਿੰਦਾ'' ! ਹੈਰਾਨ ਕਰੇਗਾ ਪੂਰਾ ਮਾਮਲਾ
Friday, Sep 11, 2026 - 06:53 PM (IST)
ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕਰੌਲੀ ਜ਼ਿਲ੍ਹੇ ਦੇ ਸਪੋਟਰਾ ਅਧੀਨ ਆਉਂਦੀ ਲੇਦੀਆ ਗ੍ਰਾਮ ਪੰਚਾਇਤ ਦੇ ਪਿੰਡ ਖੇੜਾ ਵਿਖੇ ਸ਼ੁੱਕਰਵਾਰ ਨੂੰ ਪਿੰਡ ਵਾਸੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੇਨ ਗੇਟ 'ਤੇ ਤਾਲਾ ਜੜ ਦਿੱਤਾ।
ਪਿੰਡ ਵਾਲਿਆਂ ਨੇ ਇਹ ਕਾਰਵਾਈ ਇਸ ਲਈ ਕੀਤੀ, ਕਿਉਂਕਿ ਸਕੂਲ ਦੇ ਸਾਹਮਣੇ ਲੰਮੇ ਸਮੇਂ ਤੋਂ ਛੱਪੜ ਦਾ ਰੂਪ ਧਾਰ ਚੁੱਕੇ ਗੰਦੇ ਪਾਣੀ ਕਾਰਨ ਬੱਚਿਆਂ ਅਤੇ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਰਿਹਾ ਸੀ, ਜਿਸ ਕਾਰਨ ਪਿੰਡ ਵਾਸੀਆਂ ਨੇ ਸਕੂਲ ਅੱਗੇ ਪ੍ਰਦਰਸ਼ਨ ਕੀਤਾ ਅਤੇ ਜਦੋਂ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਨ੍ਹਾਂ ਨੇ ਸਕੂਲ ਦੇ ਮੇਨ ਗੇਟ ਨੂੰ ਤਾਲਾ ਹੀ ਲਗਾ ਦਿੱਤਾ।
ਇਹ ਵੀ ਪੜ੍ਹੋ- ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਘਰਾਂ 'ਚੋਂ ਨਿਕਲਣ ਵਾਲਾ ਅਤੇ ਬਾਰਿਸ਼ ਦਾ ਗੰਦਾ ਪਾਣੀ ਲੰਮੇ ਸਮੇਂ ਤੋਂ ਸਕੂਲ ਦੇ ਰਸਤੇ 'ਤੇ ਇਕੱਠਾ ਹੋ ਰਿਹਾ ਹੈ, ਜਿਸ ਨਾਲ ਪੂਰੇ ਰਸਤੇ 'ਚ ਚਿੱਕੜ ਹੋ ਗਿਆ ਹੈ। ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਇਸ ਗੰਦੇ ਪਾਣੀ ਅਤੇ ਕਿੱਚੜ 'ਚੋਂ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਪਿੰਡ ਵਾਸੀ ਕਾਫ਼ੀ ਪਰੇਸ਼ਾਨ ਹਨ।
ਪਿੰਡ ਵਾਸੀਆਂ ਅਨੁਸਾਰ ਇਸ ਚਿੱਕੜ ਭਰੇ ਰਸਤੇ ਕਾਰਨ ਦੋ-ਪਹੀਆ ਵਾਹਨ ਚਾਲਕ ਅਤੇ ਪੈਦਲ ਲੰਘਣ ਵਾਲੇ ਲੋਕ ਰੋਜ਼ ਤਿਲਕ ਕੇ ਸੱਟਾਂ ਲਗਵਾ ਰਹੇ ਹਨ। ਪ੍ਰਦਰਸ਼ਨਕਾਰੀ ਪਿੰਡ ਵਾਸੀਆਂ ਨੇ ਪੰਚਾਇਤ ਅਤੇ ਸਥਾਨਕ ਆਗੂਆਂ ਇਸ ਮਾਮਲੇ ਦੀ ਲਗਾਤਾਰ ਅਣਦੇਖੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਕੂਲ ਦੇ ਸਾਹਮਣੇ ਤੋਂ ਜਲਦ ਤੋਂ ਜਲਦ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।
ਇਹ ਵੀ ਪੜ੍ਹੋ- 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
