ਸਰਕਾਰੀ ਸਕੂਲਾਂ ''ਚ ਪੜ੍ਹਨ ਵਾਲੇ ਬੱਚਿਆਂ ਦੀਆਂ ਮੌਜਾਂ, ਸਰਕਾਰ ਨੇ ਕਰ ''ਤਾ ਵੱਡਾ ਐਲਾਨ

Saturday, Mar 01, 2025 - 10:31 AM (IST)

ਸਰਕਾਰੀ ਸਕੂਲਾਂ ''ਚ ਪੜ੍ਹਨ ਵਾਲੇ ਬੱਚਿਆਂ ਦੀਆਂ ਮੌਜਾਂ, ਸਰਕਾਰ ਨੇ ਕਰ ''ਤਾ ਵੱਡਾ ਐਲਾਨ

ਚੰਡੀਗੜ੍ਹ- ਸਰਕਾਰੀ ਸਕੂਲ 'ਚ ਪੜ੍ਹਨ ਵਾਲੇ ਬੱਚਿਆਂ ਲਈ ਖੁਸ਼ਖ਼ਬਰੀ ਹੈ। ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ ਕਿਉਂਕਿ ਸਰਕਾਰ ਵਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਹਰਿਆਣਾ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਟਾਟ-ਪੱਟੀ ਜਾਂ ਫਿਰ ਜ਼ਮੀਨ 'ਤੇ ਬੈਠ ਕੇ ਪੜ੍ਹਾਈ ਕਰਨ 'ਤੇ ਮਜ਼ਬੂਰ ਹੋਣਾ ਪੈਂਦਾ ਹੈ। ਕਈ ਜ਼ਿਲ੍ਹਿਆਂ ਤੋਂ ਸਕੂਲਾਂ 'ਚ ਵਿਦਿਆਰਥੀਆਂ ਦੇ ਬੈਠਣ ਦੇ ਯੋਗ ਪ੍ਰਬੰਧ ਨਾ ਹੋਣ ਦੀਆਂ ਸ਼ਿਕਾਇਤਾਂ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੂੰ ਪਹੁੰਚ ਰਹੀਆਂ ਹਨ। ਇਸ ਲਈ ਸਿੱਖਿਆ ਵਿਭਾਗ ਨੇ ਨਵੇਂ ਵਿੱਦਿਅਕ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਅਤੇ ਸਾਧਨ ਮੁਹੱਈਆ ਕਰਵਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਬੈਂਕ

ਵਿਦਿਆਰਥੀਆਂ ਨੂੰ ਬੈਠਣ ਲਈ ਮਿਲਣਗੇ ਡਿਊਲ ਡੈਸਕ

ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਚਿੱਠੀ ਲਿਖ ਕੇ ਡਿਊਲ ਡੈਸਕ ਦੀ ਮੰਗ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਡਾਇਰੈਕਟੋਰੇਟ ਵੱਲੋਂ ਇਕ ਪ੍ਰੋਫਾਰਮਾ ਭੇਜਿਆ ਗਿਆ ਹੈ, ਜਿਸ ਨੂੰ ਭਰ ਕੇ ਜ਼ਿਲ੍ਹਾਵਾਰ ਭੇਜਣਾ ਹੋਵੇਗਾ। ਪ੍ਰੋਫਾਰਮੇ 'ਚ ਸਕੂਲ ਅਤੇ ਬਲਾਕ ਦਾ ਨਾਮ, 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀ ਰਜਿਸਟਰਡ ਗਿਣਤੀ ਅਤੇ ਡਿਊਲ ਡੈਸਕ ਦੀ ਮੰਗ ਵਰਗੀ ਜਾਣਕਾਰੀ ਦੇਣੀ ਹੋਵੇਗੀ। ਡਾਇਰੈਕਟੋਰੇਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰੋਫਾਰਮੇ 'ਤੇ ਆਧਾਰਿਤ ਜਾਣਕਾਰੀ ਤੱਥਾਂ 'ਤੇ ਆਧਾਰਿਤ ਨਹੀਂ ਮਿਲੀ ਤਾਂ ਸਬੰਧਤ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਔਰਤਾਂ ਨੂੰ ਝਟਕਾ! ਨਹੀਂ ਮਿਲਣਗੇ 2100 ਰੁਪਏ

ਸਿੱਖਿਆ ਡਾਇਰੈਕਟੋਰੇਟ ਨੇ 5 ਮਾਰਚ ਤੱਕ ਮੰਗੀ ਰਿਪੋਰਟ

ਦੱਸ ਦੇਈਏ ਕਿ ਹਾਲ ਹੀ ਵਿਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕਲਾਸਰੂਮਾਂ ਅਤੇ ਸਾਧਨਾਂ ਦੀ ਵੈਰੀਫਿਕੇਸ਼ਨ ਕੀਤੀ ਗਈ ਸੀ। ਨਿਯਮਾਂ ਅਨੁਸਾਰ ਸਕੂਲਾਂ 'ਚ ਚਾਰ ਦਿਨਾਂ ਦੀ ਤਸਦੀਕ ਪ੍ਰਕਿਰਿਆ ਹੋਈ, ਜਿਸ 'ਚ ਸਿੱਖਿਆ ਡਾਇਰੈਕਟੋਰੇਟ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੇ ਸਕੂਲਾਂ 'ਚ ਪਹੁੰਚ ਕੇ ਪੜਤਾਲ ਕੀਤੀ। ਸਕੂਲਾਂ 'ਚ ਸਹੂਲਤਾਂ ਅਤੇ ਸਾਧਨਾਂ ਦੀ ਪੜਤਾਲ ਸਬੰਧੀ ਜ਼ਿਲ੍ਹਾ ਪੱਧਰ ਤੋਂ ਰਿਪੋਰਟ 5 ਮਾਰਚ ਤੱਕ ਡਾਇਰੈਕਟੋਰੇਟ ਕੋਲ ਪਹੁੰਚੇਗੀ। ਇਸ ਤੋਂ ਪਹਿਲਾਂ ਵਿਭਾਗ ਨੇ ਵਿਦਿਆਰਥੀਆਂ ਦੇ ਬੈਠਣ ਲਈ ਡਿਊਲ ਡੈਸਕਾਂ ਬਾਰੇ ਵੀ ਰਿਪੋਰਟ ਮੰਗੀ ਹੈ, ਤਾਂ ਜੋ ਨਵੇਂ ਵਿੱਦਿਅਕ ਸੈਸ਼ਨ ਤੋਂ ਪਹਿਲਾਂ ਸਕੂਲਾਂ 'ਚ ਡਿਊਲ ਡੈਸਕ ਮੁਹੱਈਆ ਕਰਵਾਏ ਜਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News