ਸਰਕਾਰ ਦਾ ਨਵਾਂ ਆਦੇਸ਼, ਹੁਣ 24 ਘੰਟੇ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ
Saturday, Feb 22, 2025 - 03:04 PM (IST)

ਰਾਏਪੁਰ- ਵਪਾਰੀ ਹੁਣ ਆਪਣੀਆਂ ਦੁਕਾਨਾਂ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਖੁੱਲ੍ਹੀਆਂ ਰੱਖ ਸਕਣਗੇ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਛੱਤੀਸਗੜ੍ਹ ਸਰਕਾਰ ਨੇ ਰਾਜ 'ਚ ਛੱਤੀਸਗੜ੍ਹ ਦੁਕਾਨਾਂ ਅਤੇ ਸਥਾਪਨਾ (ਰੁਜ਼ਗਾਰ ਅਤੇ ਸੇਵਾ ਸ਼ਰਤਾਂ ਦਾ ਨਿਯਮ) ਐਕਟ, 2017 ਅਤੇ ਨਿਯਮ 2021 ਲਾਗੂ ਕਰ ਦਿੱਤੇ ਹਨ। ਅਧਿਕਾਰੀਆਂ ਦੇ ਅਨੁਸਾਰ, ਛੱਤੀਸਗੜ੍ਹ ਸਰਕਾਰ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਦੁਕਾਨਾਂ ਅਤੇ ਸਥਾਪਨਾ ਐਕਟ ਲਾਗੂ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ, ਵਪਾਰੀ ਹੁਣ ਆਪਣੀਆਂ ਦੁਕਾਨਾਂ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਖੁੱਲ੍ਹੀਆਂ ਰੱਖ ਸਕਣਗੇ। ਇਸ ਕਦਮ ਨਾਲ ਨਾ ਸਿਰਫ਼ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਦੁਕਾਨਾਂ ਨੂੰ ਹਫ਼ਤੇ 'ਚ ਇਕ ਦਿਨ ਬੰਦ ਰੱਖਣਾ ਪੈਂਦਾ ਸੀ ਪਰ ਹੁਣ ਵਪਾਰੀਆਂ ਨੂੰ ਆਪਣੀ ਸਹੂਲਤ ਅਨੁਸਾਰ ਕੰਮ ਕਰਨ ਦੀ ਆਜ਼ਾਦੀ ਮਿਲ ਗਈ ਹੈ।
ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਕਰਮਚਾਰੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਕਰਮਚਾਰੀ ਨੂੰ ਹਫਤਾਵਾਰੀ ਛੁੱਟੀ ਲਾਜ਼ਮੀ ਮਿਲੇਗੀ ਅਤੇ ਕਿਸੇ ਵੀ ਕਰਮਚਾਰੀ ਤੋਂ ਪ੍ਰਤੀ ਦਿਨ ਅੱਠ ਘੰਟੇ ਤੋਂ ਵੱਧ ਕੰਮ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ, ਸਾਰੇ ਦੁਕਾਨ ਮਾਲਕਾਂ ਨੂੰ ਕਾਮਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਮਜ਼ਦੂਰ ਭਲਾਈ ਸਕੀਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਅਧਿਕਾਰੀਆਂ ਨੇ ਕਿਹਾ ਕਿ ਨਵੇਂ ਨਿਯਮ ਦੁਕਾਨਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਸਰਲ ਬਣਾਉਂਦੇ ਹਨ ਅਤੇ ਮੌਜੂਦਾ ਰਜਿਸਟਰਡ ਦੁਕਾਨਾਂ ਨੂੰ ਬਿਨਾਂ ਕਿਸੇ ਵਾਧੂ ਲਾਗਤ ਦੇ ਛੇ ਮਹੀਨਿਆਂ ਦੇ ਅੰਦਰ ਵਰਕਰ ਪਛਾਣ ਨੰਬਰ ਪ੍ਰਾਪਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਰਜ਼ੀ ਨਿਰਧਾਰਤ ਸਮੇਂ ਤੋਂ ਬਾਅਦ ਜਮ੍ਹਾਂ ਕਰਵਾਈ ਜਾਂਦੀ ਹੈ, ਤਾਂ ਨਿਯਮਾਂ ਅਨੁਸਾਰ ਫੀਸ ਲਾਗੂ ਹੋਵੇਗੀ। ਅਧਿਕਾਰੀਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ 'ਚ ਕਾਰੋਬਾਰ ਕਰਨਾ ਸੌਖਾ ਹੋਵੇਗਾ ਅਤੇ ਛੋਟੇ ਵਪਾਰੀਆਂ ਨੂੰ ਵਿਸ਼ੇਸ਼ ਲਾਭ ਮਿਲਣਗੇ। ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਸੰਚਾਲਨ 'ਚ ਵਧੇਰੇ ਲਚਕਤਾ ਦੇ ਕਾਰਨ, ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਰਾਜ ਦਾ ਮਾਲੀਆ ਵਧੇਗਾ ਪਰ ਇਹ ਨਿਯਮ ਸ਼ਰਾਬ ਦੀਆਂ ਦੁਕਾਨਾਂ 'ਤੇ ਲਾਗੂ ਨਹੀਂ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8