ਯੂਕ੍ਰੇਨ ''ਚ ਫਸੇ ਭਾਰਤੀਆਂ ਨੂੰ ਜਲਦ ਵਾਪਸ ਲਿਆਏ ਸਰਕਾਰ : ਕੇਜਰੀਵਾਲ

Tuesday, Mar 01, 2022 - 02:05 PM (IST)

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਯੂਕ੍ਰੇਨ 'ਚ ਫਸੇ ਸਾਰੇ ਭਾਰਤੀਆਂ ਨੂੰ ਹਰ ਸੰਭਵ ਮਦਦ ਦਿੰਦੇ ਹੋਏ ਜਲਦ ਤੋਂ ਜਲਦ ਵਤਨ ਲਿਆਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਮੰਗਲਵਾਰ ਨੂੰ ਕਿਹਾ,''ਯੂਕ੍ਰੇਨ 'ਚ ਵਿਗੜੇ ਹਾਲਾਤਾਂ ਦਰਮਿਆਨ ਭਾਰਤੀ ਵਿਦਿਆਰਥੀਆਂ ਸਮੇਤ ਹੋਰ ਭਾਰਤੀ ਵੀ ਮੁਸ਼ਕਲ ਸਥਿਤੀਆਂ ਦਾ ਸਾਹਮਣਾ ਕਰ ਰਹੇ ਹਨ। ਭਾਰਤ ਸਰਕਾਰ ਨੂੰ ਅਪੀਲ ਹੈ ਕਿ ਯੂਕ੍ਰੇਨ 'ਚ ਫਸੇ ਸਾਰੇ ਭਾਰਤੀਆਂ ਨੂੰ ਹਰ ਸੰਭਵ ਮਦਦ ਦਿੰਦੇ ਹੋਏ ਜਲਦ ਤੋਂ ਜਲਦ ਭਾਰਤ ਲਿਆਉਣ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਹਰ ਤਰ੍ਹਾਂ ਦੇ ਸਹਿਯੋਗ ਲਈ ਕੇਂਦਰ ਸਰਕਾਰ ਨਾਲ ਖੜ੍ਹੀ ਹੈ।

PunjabKesari

ਦੱਸਣਯੋਗ ਹੈ ਕਿ ਯੂਕ੍ਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੇ ਕੰਮ 'ਚ ਤੇਜ਼ੀ ਲਈ ਕੇਂਦਰ ਸਰਕਾਰ ਨੇ ਆਪਰੇਸ਼ਨ ਗੰਗਾ 'ਚ ਹਵਾਈ ਫ਼ੌਜ ਦੇ ਆਵਾਜਾਈ ਜਹਾਜ਼ਾਂ ਨੂੰ ਸ਼ਾਮਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਰਕਾਰ ਨੇ ਸੋਮਵਾਰ ਨੂੰ ਇਕ ਮਹੱਤਵਪੂਰਨ ਫ਼ੈਸਲੇ 'ਚ ਆਪਣੇ ਚਾਰ ਮੰਤਰੀਆਂ ਨੂੰ ਯੂਕ੍ਰੇਨ ਨਾਲ ਲੱਗਦੇ ਗੁਆਂਢੀ ਦੇਸ਼ਾਂ 'ਚ ਭੇਜਣ ਦਾ ਫ਼ੈਸਲਾ ਲਿਆ ਸੀ। ਇਸ ਦਾ ਮਕਸਦ ਸੜਕ ਮਾਰਗ ਤੋਂ ਯੂਕ੍ਰੇਨ ਤੋਂ ਗੁਆਂਢੀਆਂ ਦੇਸ਼ਾਂ 'ਚ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ ਆਸਾਨ ਅਤੇ ਸੁਰੱਖਿਅਤ ਤਰੀਕੇ ਨਾਲ ਵਤਨ ਲਿਆਉਣਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News