ਧਮਾਕੇ ਦੀ ਡੂੰਘਾਈ ਨਾਲ ਅਤੇ ਤੁਰੰਤ ਜਾਂਚ ਯਕੀਨੀ ਬਣਾਏ ਸਰਕਾਰ : ਕਾਂਗਰਸ
Tuesday, Nov 11, 2025 - 12:03 AM (IST)
ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ ਸੋਮਵਾਰ ਨੂੰ ਲਾਲ ਕਿਲੇ ਦੇ ਨੇੜੇ ਹੋਏ ਧਮਾਕੇ ’ਚ ਕੁਝ ਲੋਕਾਂ ਦੇ ਮਾਰੇ ਜਾਣ ’ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਸਰਕਾਰ ਨੂੰ ਇਸ ਘਟਨਾ ਦੀ ਡੂੰਘਾਈ ਨਾਲ ਅਤੇ ਤੁਰੰਤ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ।
ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ‘ਐਕਸ’ ’ਤੇ ਪੋਸਟ ਕੀਤਾ, ‘‘ਲਾਲ ਕਿਲਾ ਮੈਟਰੋ ਸਟੇਸ਼ਨ ਨੇੜੇ ਇਕ ਕਾਰ ਧਮਾਕੇ ਦੀ ਖਬਰ ਬਹੁਤ ਦੁੱਖਦਾਈ ਹੈ। ਸ਼ੁਰੂਆਤੀ ਰਿਪੋਰਟ ਤੋਂ ਸੰਕੇਤ ਮਿਲਦਾ ਹੈ ਕਿ ਕਈ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬਹੁਤ ਸਾਰੇ ਜ਼ਖਮੀ ਹਨ। ਦੁੱਖ ਦੀ ਇਸ ਘੜੀ ’ਚ ਅਸੀਂ ਸ਼ੋਕ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਅਤੇ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦੇ ਹਾਂ।’’ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਘਟਨਾ ਦੀ ਡੂੰਘਾਈ ਨਾਲ ਅਤੇ ਤੁਰੰਤ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ।
