ਵਿਦਿਆਰਥੀਆਂ ਦੇ ਹਿੱਤ ’ਚ ਨੀਟ ਪ੍ਰੀਖਿਆ ਮੁਲਤਵੀ ਕਰੇ ਸਰਕਾਰ : ਰਾਹੁਲ ਗਾਂਧੀ

Tuesday, Sep 07, 2021 - 01:33 PM (IST)

ਵਿਦਿਆਰਥੀਆਂ ਦੇ ਹਿੱਤ ’ਚ ਨੀਟ ਪ੍ਰੀਖਿਆ ਮੁਲਤਵੀ ਕਰੇ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਪਾਤਰਤਾ ਪ੍ਰਵੇਸ਼ ਪ੍ਰੀਖਿਆ (ਨੀਟ) ਨੂੰ ਮੁਲਤਵੀ ਕਰ ਕੇ ਇਸ ’ਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਨਿਰਪੱਖ ਮੌਕਾ ਦੇਣ ਦੀ ਮੰਗ ਕੀਤੀ ਹੈ। ਰਾਹੁਲ ਨੇ ਟਵੀਟ ਕੀਤਾ,‘‘ਭਾਰਤ ਸਰਕਾਰ ਵਿਦਿਆਰਥੀਆਂ ਦੀ ਪਰੇਸ਼ਾਨੀ ਨੂੰ ਲੈ ਕੇ ਅੱਖਾਂ ਬੰਦ ਕੀਤੇ ਹੋਏ ਹੈ। ਨੀਟ ਪ੍ਰੀਖਿਆ ਮੁਲਤਵੀ ਕਰੋ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਬੈਠਣ ਦਾ ਨਿਰਪੱਖ ਮੌਕਾ ਦਿਓ।’’ 

PunjabKesari

ਦੱਸਣਯੋਗ ਹੈ ਕਿ ਨੀਟ ਪ੍ਰੀਖਿਆ 12 ਸਤੰਬਰ ਨੂੰ ਹੋਣੀ ਹੈ ਅਤੇ ਉਸੇ ਦਿਨ ਸੀ.ਬੀ.ਐੱਸ.ਈ. ਦਾ ਵੀ ਪੇਪਰ ਹੈ। ਵਿਦਿਆਰਥੀਆਂ ਦੀ ਮੰਗ ਹੈ ਕਿ ਉਨ੍ਹਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਨੀਟ ਪ੍ਰੀਖਿਆ ਦੀ ਤਾਰੀਖ਼ ਬਦਲੀ ਜਾਣੀ ਚਾਹੀਦੀ ਹੈ। ਇਹ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਪਰ ਅਦਾਲਤ ਨੇ ਕਿਹਾ ਕਿ ਇਸ ਗੱਲ ਨੂੰ ਪ੍ਰੀਖਿਆ ਲੈਣ ਵਾਲੀ ਏਜੰਸੀ ਦੇ ਸਾਹਮਣੇ ਰੱਖਿਆ ਜਾਣਾ ਚਾਹੀਦਾ। ਰਾਹੁਲ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਸਰਕਾਰ ਨੂੰ ਨੀਟ ਪ੍ਰੀਖਿਆ ਮੁਲਤਵੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਨੀਟ-ਯੂ. ਜੀ. ਨੂੰ ਟਾਲਣ ਤੋਂ ਕੀਤੀ ਨਾਂਹ, 12 ਸਤੰਬਰ ਨੂੰ ਹੋਣੀ ਹੈ ਪ੍ਰੀਖਿਆ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News