ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ

Saturday, Oct 09, 2021 - 06:20 PM (IST)

ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ

ਲਖਨਊ (ਵਾਰਤਾ)— ਕਿਸਾਨਾਂ ਦੇ ਮੁੱਦੇ ’ਤੇ ਉੱਤਰ ਪ੍ਰਦੇਸ਼ ਦੇ ਯੋਗੀ ਸਰਕਾਰ ’ਤੇ ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਹਮਲਾਵਰ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦੋਸ਼ੀਆਂ ਨੂੰ ਸੁਰੱਖਿਆ ਦੇਣ ਦੀ ਬਜਾਏ ਸਜ਼ਾ ਦੇਣ ਦੀ ਨੀਅਤ ਨਾਲ ਕੰਮ ਕਰੇ। ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਪੁਲਸ ਸਾਹਮਣੇ ਪੇਸ਼ੀ ਨੂੰ ਲੈ ਕੇ ਪਿ੍ਰਯੰਕਾ ਗਾਂਧੀ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਪੀੜਤ ਕਿਸਾਨ ਪਰਿਵਾਰਾਂ ਦੀ ਇਕ ਹੀ ਮੰਗ ਹੈ, ਉਨ੍ਹਾਂ ਨੂੰ ਨਿਆਂ ਮਿਲੇ। ਮੰਤਰੀ ਦੀ ਬਰਖ਼ਾਤਗੀ ਅਤੇ ਕਤਲ ਦੇ ਦੋਸ਼ੀਆਂ ਦੀ ਗਿ੍ਰਫ਼ਤਾਰੀ ਬਿਨਾਂ ਨਿਆਂ ਮਿਲਣਾ ਅਸੰਭਵ ਹੈ। ਸਰਕਾਰ ਦੋਸ਼ੀ ਨੂੰ ਹਾਜ਼ਰ ਹੋਣ ਦਾ ਸੱਦਾ ਭੇਜ ਕੇ ਕੀ ਸੰਦੇਸ਼ ਦੇਣਾ ਚਾਹੁੰਦੀ ਹੈ। ਸਰਕਾਰ ਦੋਸ਼ੀਆਂ ਨੂੰ ਸੁਰੱਖਿਆ ਨਹੀਂ, ਸਜ਼ਾ ਦੇਵੇ।

PunjabKesari

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਮਾਮਲਾ : ਮੁਲਜ਼ਮ ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਸਾਹਮਣੇ ਕੀਤਾ ਸਰੰਡਰ

ਜ਼ਿਕਰਯੋਗ ਹੈ ਕਿ ਲਖੀਮਪੁਰ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਕਿਸਾਨਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਆਸ਼ੀਸ਼ ਅੱਜ ਕ੍ਰਾਈਮ ਬਰਾਂਚ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਇਆ ਹੈ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡੇ ਐਲਾਨ: ਰੋਕਣਗੇ ਰੇਲਾਂ, ਫੂਕਣਗੇ PM ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ


author

Tanu

Content Editor

Related News