ਵੱਡੀ ਖ਼ਬਰ ; ਸਰਕਾਰ ਨੇ ਮਸ਼ਹੂਰ ਚੈਟਿੰਗ ਐਪ ਕੀਤੀ ਬੰਦ ! ਲੱਖਾਂ ਲੋਕ ਹੋਣਗੇ ਪ੍ਰਭਾਵਿਤ
Tuesday, Jun 16, 2026 - 10:54 AM (IST)
ਗੈਜੇਟ ਡੈਸਕ - ਹਾਲ ਹੀ 'ਚ ਕੇਂਦਰ ਸਰਕਾਰ ਨੇ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਕਦਮ NEET 2026 ਦੀ ਮੁੜ ਪ੍ਰੀਖਿਆ ਕਾਰਨ ਚੁੱਕਿਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਮੈਡੀਕਲ ਪ੍ਰਵੇਸ਼ ਪ੍ਰੀਖਿਆ ਲਈ NEET (UG) 2026 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਭਾਰਤ 'ਚ ਟੈਲੀਗ੍ਰਾਮ ਸੇਵਾਵਾਂ ਨੂੰ 22 ਜੂਨ, 2026 ਤੱਕ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ। ਇਹ ਕਦਮ 21 ਜੂਨ ਨੂੰ ਹੋਣ ਵਾਲੀ NEET (UG) 2026 ਦੀ ਮੁੜ ਪ੍ਰੀਖਿਆ ਦੀ ਨਿਰਪੱਖਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।
