2 ਦਿਨਾਂ ਤੱਕ ਘਰੋਂ ਬਾਹਰ ਨਾ ਨਿਕਲਿਆ ਸਰਕਾਰੀ ਅਧਿਆਪਕ ! ਜਦੋਂ ਪੁਲਸ ਨੇ ਤੋੜਿਆ ਦਰਵਾਜ਼ਾ ਤਾਂ ਉੱਡ ਗਏ ਹੋਸ਼

Monday, Apr 13, 2026 - 05:27 PM (IST)

2 ਦਿਨਾਂ ਤੱਕ ਘਰੋਂ ਬਾਹਰ ਨਾ ਨਿਕਲਿਆ ਸਰਕਾਰੀ ਅਧਿਆਪਕ ! ਜਦੋਂ ਪੁਲਸ ਨੇ ਤੋੜਿਆ ਦਰਵਾਜ਼ਾ ਤਾਂ ਉੱਡ ਗਏ ਹੋਸ਼

ਨੈਸ਼ਨਲ ਡੈਸਕ- ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੇ ਦਿਆਲਪੁਰਾ ਪਿੰਡ ਵਿੱਚ ਇੱਕ 40 ਸਾਲਾ ਸਰਕਾਰੀ ਅਧਿਆਪਕ ਦੀ ਲਾਸ਼ ਉਨ੍ਹਾਂ ਦੇ ਬੰਦ ਪਏ ਕਿਰਾਏ ਦੇ ਮਕਾਨ ਵਿੱਚੋਂ ਬਰਾਮਦ ਹੋਈ ਹੈ। ਪੁਲਸ ਦੀ ਮੁਢਲੀ ਜਾਂਚ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਮੁਕੇਸ਼ ਮੀਣਾ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਟੋਂਕ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਹ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸੰਸਕ੍ਰਿਤ ਸਕੂਲ ਵਿੱਚ ਅਧਿਆਪਕ ਵਜੋਂ ਤਾਇਨਾਤ ਸਨ।

ਮੁਕੇਸ਼ ਪਿਛਲੇ ਤਿੰਨ ਸਾਲਾਂ ਤੋਂ ਇਸ ਮਕਾਨ ਵਿੱਚ ਇਕੱਲੇ ਰਹਿ ਰਹੇ ਸਨ। ਐਤਵਾਰ ਸ਼ਾਮ ਨੂੰ ਜਦੋਂ ਗੁਆਂਢੀਆਂ ਨੂੰ ਬੰਦ ਕਮਰੇ ਵਿੱਚੋਂ ਬਦਬੂ ਆਉਣ ਲੱਗੀ, ਤਾਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸਬ-ਇੰਸਪੈਕਟਰ ਕਿਸ਼ਨਾਰਾਮ ਬਿਸ਼ਨੋਈ ਨੇ ਦੱਸਿਆ ਕਿ ਜਦੋਂ ਪੁਲਸ ਨੇ ਦਰਵਾਜ਼ਾ ਤੋੜ ਕੇ ਘਰ ਅੰਦਰ ਦਾਖ਼ਲ ਹੋਈ ਤਾਂ ਮੁਕੇਸ਼ ਦੀ ਲਾਸ਼ ਬੈੱਡ 'ਤੇ ਪਈ ਸੀ। ਲਾਸ਼ ਦੀ ਹਾਲਤ ਦੇਖ ਕੇ ਲੱਗਦਾ ਸੀ ਕਿ ਮੌਤ ਕਰੀਬ ਦੋ ਦਿਨ ਪਹਿਲਾਂ ਹੋਈ ਸੀ।

ਮੁਕੇਸ਼ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦੋ ਪੁੱਤਰ ਹਨ, ਜੋ ਆਪਣੀ ਮਾਂ ਨਾਲ ਟੋਂਕ ਵਿੱਚ ਰਹਿੰਦੇ ਹਨ। ਪੁਲਸ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Harpreet SIngh

Content Editor

Related News