''ਪ੍ਰਦੂਸ਼ਣ ’ਤੇ ਵੀ ਆਰਟੀਕਲ-370 ਵਾਂਗ ਧਿਆਨ ਦੇਵੇ ਸਰਕਾਰ''

11/17/2019 12:27:12 AM

ਨਵੀਂ ਦਿੱਲੀ (ਭਾਸ਼ਾ)–ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੇਂਦਰ ਨੂੰ ਖਰਾਬ ਹਵਾ ਗੁਣਵੱਤਾ ’ਤੇ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ। ਜਿਵੇਂ ਕਿ ਉਸ ਨੇ ਆਰਟੀਕਲ-370 ਦੇ ਮਾਮਲੇ ’ਚ ਕੀਤਾ ਸੀ। ਰਾਸ਼ਟਰੀ ਰਾਜਧਾਨੀ ਵਿਚ ਸ਼ਨੀਵਾਰ ਸਵੇਰੇ ਪ੍ਰਦੂਸ਼ਣ ਦੇ ਪੱਧਰ ਵਿਚ ਗਿਰਾਵਟ ਆਈ ਪਰ ਇਸ ਦੇ ਬਾਵਜੂਦ ਸ਼ਹਿਰ ਦੀ ਹਵਾ ਗੁਣਵੱਤਾ ‘ਗੰਭੀਰ ਸ਼੍ਰੇਣੀ’ ਵਿਚ ਬਣੀ ਹੋਈ ਹੈ।
ਓਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਚੌਗਿਰਦਾ ਮੰਤਰੀ ਪ੍ਰਕਾਸ਼ ਜਾਵਡੇਕਰ ਨੂੰ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਕਰਨ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਜਾਵਡੇਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇ ‘ਚੌਕੀਦਾਰ ਚੋਰ ਹੈ’ ਦਾ ਸਮਰਥਨ ਕਰਨ ’ਤੇ ਮੁਆਫੀ ਦੀ ਮੰਗ ਕਰਦੇ ਹੋਏ ਟਵੀਟ ਕੀਤਾ ਸੀ, ਜਿਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਜਰੀਵਾਲ ਨੇ ਟਵੀਟ ਕੀਤਾ,‘‘ਸਰ, ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਮਿਲ ਕੇ ਪ੍ਰਦੂਸ਼ਣ ਦੂਰ ਕਰਨ ਦਾ ਹੈ।’’


Sunny Mehra

Content Editor

Related News