ਕਤਰ ਤੋਂ ਭਾਰਤੀਆਂ ਨੂੰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਜਲ ਸੈਨਾ ਮੁਖੀ

Friday, Dec 01, 2023 - 04:16 PM (IST)

ਕਤਰ ਤੋਂ ਭਾਰਤੀਆਂ ਨੂੰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਜਲ ਸੈਨਾ ਮੁਖੀ

ਨਵੀਂ ਦਿੱਲੀ- ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਕਤਰ 'ਚ ਮੌਤ ਦੀ ਸਜ਼ਾ ਪ੍ਰਾਪਤ 8 ਸਾਬਕਾ ਸੈਨਿਕਾਂ ਨੂੰ ਵਾਪਸ ਲਿਆਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਕਤਰ ਦੀ ਇਕ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਐਡਮਿਰਲ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਉਨ੍ਹਾਂ ਦੇ ਹਿੱਤ ਯਕੀਨੀ ਕਰਨ ਲਈ ਕੰਮ ਕਰ ਰਹੇ ਹਨ। ਭਾਰਤ ਸਰਕਾਰ ਉਨ੍ਹਾਂ ਦੀ ਵਾਪਸੀ ਯਕੀਨੀ ਕਰਨ ਲਈ ਹਰਸੰਭਵ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ- 10ਵੀਂ-12ਵੀਂ ਬੋਰਡ ਪ੍ਰੀਖਿਆ ਬਾਰੇ CBSE ਦਾ ਅਹਿਮ ਐਲਾਨ

ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮੀਆਂ ਨੂੰ ਕਤਰ ਦੀ ਇਕ ਅਦਾਲਤ ਨੇ 26 ਨਵੰਬਰ ਨੂੰ ਮੌਤ ਦੀ ਸਜ਼ਾ ਸੁਣਾਈ ਸੀ।  ਇਹ ਸਾਰੇ 8 ਭਾਰਤੀ ਨਾਗਰਿਕ ਅਲ ਦਾਹਰਾ ਕੰਪਨੀ ਵਿਚ ਕੰਮ ਕਰ ਰਹੇ ਸਨ ਅਤੇ ਇਨ੍ਹਾਂ ਨੂੰ ਪਿਛਲੇ ਸਾਲ ਜਾਸੂਸੀ ਦੇ ਮਾਮਲੇ ਵਿਚ ਹਿਰਾਸਤ 'ਚ ਲਿਆ ਗਿਆ ਸੀ। ਭਾਰਤ ਨੇ ਕਿਹਾ ਸੀ ਕਿ ਉਹ ਇਸ ਫ਼ੈਸਲੇ ਤੋਂ ਬੇਹੱਦ ਹੈਰਾਨ ਹੈ ਅਤੇ ਇਸ ਮਾਮਲੇ 'ਚ ਸਾਰੇ ਕਾਨੂੰਨੀ ਬਦਲਾਂ 'ਤੇ ਵਿਚਾਰ ਕਰ ਰਿਹਾ ਹੈ। ਮੌਤ ਦੀ ਸਜ਼ਾ ਖਿਲਾਫ਼ ਅਪੀਲ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਕਤਰ ਦੀ ਇਕ ਉੱਚ ਅਦਾਲਤ ਨੇ ਇਸ ਨੂੰ ਮਨਜ਼ੂਰ ਕਰ ਲਿਆ ਹੈ। ਇਹ ਅਪੀਲ ਜੇਲ੍ਹ ਵਿਚ ਬੰਦ ਇਨ੍ਹਾਂ ਭਾਰਤੀ ਨਾਗਰਿਕਾਂ ਦੀ ਕਾਨੂੰਨੀ ਟੀਮ ਨੇ ਦਾਇਰ ਕੀਤੀ ਹੈ। ਕਤਰ ਦੇ ਅਧਿਕਾਰੀਆਂ ਵਲੋਂ ਭਾਰਤੀਆਂ ਖਿਲਾਫ਼ ਲਾਏ ਗਏ ਦੋਸ਼ਾਂ ਨੂੰ ਜਨਤਕ ਨਹੀਂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ ਬੈਂਕ 'ਤੇ ਬੋਲਿਆ ਧਾਵਾ, ਲੁੱਟੇ 18 ਕਰੋੜ ਰੁਪਏ

ਵਿਦੇਸ਼ ਮੰਤਰਾਲਾ ਨੇ ਕਿਹਾ- ਮਾਮਲੇ ਨੂੰ ਖ਼ਾਸ ਤਵੱਜੋਂ ਦੇ ਰਹੇ ਹਾਂ

ਕਤਰ ਦੀ ਅਦਾਲਤ ਦੇ ਫ਼ੈਸਲੇ 'ਤੇ ਆਪਣੀ ਪ੍ਰਤੀਕਿਰਿਆ ਵਿਚ ਵਿਦੇਸ਼ ਮੰਤਰਾਲਾ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਉਹ ਇਸ ਮਾਮਲੇ ਨੂੰ ਖ਼ਾਸ ਤਵੱਜੋਂ ਦੇ ਰਿਹਾ ਹੈ ਅਤੇ ਸਾਰੇ ਕਾਨੂੰਨੀ ਬਦਲ ਤਲਾਸ਼ ਰਿਹਾ ਹੈ। ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਖਿਲਾਫ਼ ਦੋਸ਼ 25 ਮਾਰਚ ਨੂੰ ਦਾਇਰ ਕੀਤੇ ਗਏ ਅਤੇ ਉਨ੍ਹਾਂ 'ਤੇ ਕਤਰ ਦੇ ਕਾਨੂੰਨ ਤਹਿਤ ਮੁਕੱਦਮਾ ਚਲਾਇਆ ਗਿਆ। ਸਾਬਕਾ ਫ਼ੌਜੀ ਅਧਿਕਾਰੀਆਂ ਨੇ ਕਿਹਾ ਸੀ ਕਿ ਸਾਰੇ ਅਧਿਕਾਰੀਆਂ ਦਾ ਭਾਰਤੀ ਜਲ ਸੈਨਾ ਵਿਚ 20 ਸਾਲ ਤੱਕ ਦਾ 'ਬੇਦਾਗ' ਕਾਰਜਕਾਲ ਰਿਹਾ ਹੈ ਅਤੇ ਉਨ੍ਹਾਂ ਨੇ ਫੋਰਸ ਵਿਚ ਸਿਖਲਾਈ ਸਮੇਤ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਦਿੱਤੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Tanu

Content Editor

Related News