ਸਰਕਾਰੀ ਸੰਸਥਾਵਾਂ ਨੂੰ ਖੋਖਲ੍ਹਾ ਕਰ ਕੇ ਵੇਚ ਰਹੀ ਹੈ ਸਰਕਾਰ : ਪ੍ਰਿਯੰਕਾ ਗਾਂਧੀ

11/20/2019 10:45:52 AM

ਨਵੀਂ ਦਿੱਲੀ— ਏਅਰ ਇੰਡੀਆ ਅਤੇ ਬੀ.ਪੀ.ਸੀ.ਐੱਲ. ਨੂੰ ਵੇਚਣ ਨਾਲ ਜੁੜੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੇ ਬਿਆਨ ਨੂੰ ਲੈ ਕੇ ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਪ੍ਰਿਯੰਕਾ ਨੇ ਦੋਸ਼ ਲਗਾਇਆ ਕਿ ਇਹ ਸਰਕਾਰ ਬਿਹਤਰੀਨ ਸਰਕਾਰੀ ਸੰਸਥਾਵਾਂ ਨੂੰ ਖੋਖਲ੍ਹਾ ਕਰ ਉਨ੍ਹਾਂ ਨੂੰ ਵੇਚਣ ਦਾ ਕੰਮ ਕਰ ਰਹੀ ਹੈ। ਪ੍ਰਿਯੰਕਾ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਜਿੱਥੇ ਡਾਲ-ਡਾਲ 'ਤੇ ਸੋਨੇ ਦੀ ਚਿੜੀਆ ਕਰਦੀ ਹੈ ਵਸੇਰਾ, ਉਹ ਭਾਰਤ ਦੇਸ਼ ਹੈ ਮੇਰਾ। ਸਾਡੀ ਸੰਸਥਾਵਾਂ ਸਾਡੀ ਸ਼ਾਨ ਹਨ। ਇਹ ਹੀ ਸਾਡੀ 'ਸੋਨੇ ਦੀ ਚਿੜੀਆ' ਹੈ।''

ਪ੍ਰਿਯੰਕਾ ਨੇ ਦਾਅਵਾ ਕੀਤਾ,''ਭਾਜਪਾ ਨੇ ਵਾਅਦਾ ਤਾਂ ਦੇਸ਼ ਬਣਾਉਣ ਦਾ ਕੀਤਾ ਸੀ ਪਰ ਕੰਮ ਭਾਰਤ ਦੀਆਂ ਬਿਹਤਰੀਨ ਸੰਸਥਾਵਾਂ ਨੂੰ ਖੋਖਲ੍ਹਾ ਕਰ ਕੇ ਉਨ੍ਹਾਂ ਨੂੰ ਵੇਚਣ ਦਾ ਕੰਮ ਕਰ ਰਹੀ ਹੈ। ਇਹ ਦੁਖਦ ਹੈ।'' ਦੱਸਣਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਮਾਰਚ 2020 ਤੱਕ ਦੇਸ਼ ਦੀ ਸਰਕਾਰੀ ਏਅਰਲਾਈਨ ਏਅਰ ਇੰਡੀਆ ਅਤੇ ਤੇਲ ਮਾਰਕੀਟਿੰਗ ਕੰਪਨੀ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੂੰ ਵੇਚਣ ਦੀ ਪ੍ਰਕਿਰਿਆ ਪੂਰੀ ਕਰ ਲਵੇਗੀ। ਸਰਕਾਰ ਨੂੰ ਇਨ੍ਹਾਂ 2 ਕੰਪਨੀਆਂ ਨੂੰ ਵੇਚਣ ਨਾਲ ਸਰਕਾਰੀ ਖਜ਼ਾਨੇ 'ਚ ਇਸ ਵਿੱਤ ਸਾਲ ਇਕ ਲੱਖ ਕਰੋੜ ਰੁਪਏ ਆਉਣ ਦੀ ਉਮੀਦ ਹੈ।

DIsha

This news is Content Editor DIsha