ਆਨਲਾਈਨ ਪਾਸਪੋਰਟ ਅਪਲਾਈ ਕਰਨ ਵਾਲੇ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ

Saturday, Aug 19, 2023 - 05:34 AM (IST)

ਆਨਲਾਈਨ ਪਾਸਪੋਰਟ ਅਪਲਾਈ ਕਰਨ ਵਾਲੇ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ

ਨੈਸ਼ਨਲ ਡੈਸਕ: ਭਾਰਤ ਸਰਕਾਰ ਨੇ ਪਾਸਪੋਰਟ ਸਰਵਿਸ ਦੇਣ ਦਾ ਦਾਅਵਾ ਕਰਨ ਵਾਲੀਆਂ ਫ਼ਰਜ਼ੀ ਵੈੱਬਸਾਈਟਾਂ ਤੇ ਐਪਸ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਇਹ ਵੈੱਬਸਾਈਟਸ ਤੇ ਐਪ ਨਾ ਸਿਰਫ ਲੋਕਾਂ ਦਾ ਡਾਟਾ ਇਕੱਠਾ ਕਰ ਰਹੀਆਂ ਹਨ ਸਗੋਂ ਆਨਲਾਈਨ ਫ਼ਾਰਮ ਭਰਨ ਅਤੇ ਹੋਰ ਸੇਵਾਵਾਂ ਲਈ ਮੋਟੀ ਰਕਮ ਵੀ ਵਸੂਲ ਰਹੀਆਂ ਹਨ। ਸਰਕਾਰ ਨੇ ਸਲਾਹ ਦਿੱਤੀ ਹੈ ਕਿ ਲੋਕ ਪਾਸਪੋਰਟ ਸਬੰਧੀ ਸੇਵਾਵਾਂ ਲਈ ਸਿਰਫ਼ ਅਧਿਕਾਰਤ ਵੈੱਬਸਾਈਟ ਤੇ ਮੋਬਾਈਲ ਐਪ ਦੀ ਹੀ ਵਰਤੋਂ ਕਰਨ। 

ਇਹ ਖ਼ਬਰ ਵੀ ਪੜ੍ਹੋ - Credit Card ਦੇ ਨਾਂ 'ਤੇ ਠੱਗੀਆਂ ਮਾਰਨ ਵਾਲਾ ਗਿਰੋਹ ਬੇਪਰਦ, Kotak ਤੇ RBL ਬੈਂਕ ਦੇ ਮੁਲਾਜ਼ਮ ਵੀ ਗ੍ਰਿਫ਼ਤਾਰ

ਪਾਸਪੋਰਟ ਸੇਵਾਵਾਂ ਨੂੰ ਅਪਲਾਈ ਕਰਨ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ www.passportindia.gov.in ਹੈ। ਇਹ ਵੈੱਬਸਾਈਟ ਖੋਲ੍ਹਣ 'ਤੇ ਇਕ ਚੇਤਾਵਨੀ ਸਾਹਮਣੇ ਆਉਂਦੀ ਹੈ ਜਿਸ ਵਿਚ ਲਿਖਿਆ ਹੈ, "ਮੰਤਰਾਲੇ ਦੇ ਧਿਆਨ 'ਚ ਆਇਆ ਹੈ ਕਿ ਕਈ ਫਰਜ਼ੀ ਵੈੱਬਸਾਈਟਾਂ ਅਤੇ ਮੋਬਾਈਲ ਐਪਲੀਕੇਸ਼ਨਾਂ ਬਿਨੈਕਾਰਾਂ ਤੋਂ ਡਾਟਾ ਇਕੱਠਾ ਕਰ ਰਹੀਆਂ ਹਨ ਅਤੇ ਆਨਲਾਈਨ ਅਰਜ਼ੀ ਫਾਰਮ ਭਰਨ ਅਤੇ ਪਾਸਪੋਰਟ ਅਤੇ ਸਬੰਧਤ ਸੇਵਾਵਾਂ ਲਈ ਮੁਲਾਕਾਤ ਦਾ ਸਮਾਂ ਨਿਰਧਾਰਤ ਕਰਨ ਲਈ ਵਾਧੂ ਖਰਚੇ ਵੀ ਵਸੂਲ ਰਹੀਆਂ ਹਨ। ਇਸ ਲਈ ਭਾਰਤੀ ਪਾਸਪੋਰਟ ਅਤੇ ਸਬੰਧਤ ਸੇਵਾਵਾਂ ਲਈ ਅਪਲਾਈ ਕਰਨ ਵਾਲੇ ਸਾਰੇ ਨਾਗਰਿਕਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਧੋਖਾਧੜੀ ਵਾਲੀਆਂ ਵੈਬਸਾਈਟਾਂ 'ਤੇ ਨਾ ਜਾਣ ਜਾਂ ਪਾਸਪੋਰਟ ਸੇਵਾਵਾਂ ਨਾਲ ਸਬੰਧਤ ਭੁਗਤਾਨ ਨਾ ਕਰਨ।"

PunjabKesari

ਸਰਕਾਰ ਨੇ ਸਲਾਹ ਦਿੱਤੀ ਹੈ ਕਿ ਪਾਸਪੋਰਟ ਸੇਵਾਵਾਂ ਨੂੰ ਅਪਲਾਈ ਕਰਨ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ www.passportindia.gov.in ਹੈ, ਇਸ ਲਈ ਇਨ੍ਹਾਂ ਸੇਵਾਵਾਂ ਲਈ ਹੋਰ ਕਿਸੇ ਵੈੱਬਸਾਈਟ 'ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਵੈੱਬਸਾਈਟ ਤੋਂ ਇਲਾਵਾ ਬਿਨੈਕਾਰ ਅਧਿਕਾਰਤ ਮੋਬਾਈਲ ਐਪ mPassport Seva ਦੀ ਵਰਤੋਂ ਵੀ ਕਰ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਟਾਫ਼ੀਆਂ ਖਾਣ ਮਗਰੋਂ ਵਿਗੜੀ ਬੱਚੀਆਂ ਦੀ ਸਿਹਤ, ਸਕੀਆਂ ਭੈਣਾਂ ਦੀ ਹੋਈ ਮੌਤ

ਸਰਕਾਰ ਵੱਲੋਂ ਜਾਰੀ ਫ਼ਰਜ਼ੀ ਵੈੱਬਸਾਈਟਸ ਦੀ ਸੂਚੀ

www.indiapassport.org
www.online-passportindia.com
www.passportindiaportal.in
www.passport-india.in
www.passport-seva.in
www.applypassport.org 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News