ਕੋਰੋਨਾ ਕਾਰਨ ਜਾਨ ਗੁਆਉਣ ਵਾਲੇ 101 ਪੱਤਰਕਾਰਾਂ ਦੇ ਪਰਿਵਾਰਾਂ ਲਈ 5.05 ਕਰੋੜ ਰੁਪਏ ਮਨਜ਼ੂਰ

08/06/2021 5:09:11 PM

ਨਵੀਂ ਦਿੱਲੀ- ਸਰਕਾਰ ਨੇ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ 101 ਪੱਤਰਕਾਰਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਦਦ ਦੇਣ ਲਈ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਲੋਕ ਸਭਾ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਕ ਪ੍ਰਸ਼ਨ ਦੇ ਲਿਖਤੀ ਉੱਤਰ 'ਚ ਕਿਹਾ ਕਿ ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਨੇ ਅਜਿਹੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ। 

ਇਹ ਵੀ ਪੜ੍ਹੋ : ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਮੋਦੀ ਸਰਕਾਰ ਨੇ ਕੀਤਾ ਵੱਡਾ ਐਲਾਨ

ਪਵਾਰ ਨੇ ਕਿਹਾ,''ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਤੋਂ ਪ੍ਰਾਪਤ ਅਤੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੀ ਪੱਤਰਕਾਰ ਕਲਿਆਣ ਯੋਜਨਾ ਦੇ ਅਧੀਨ ਤੈਅ ਮਾਪਦੰਡਾਂ ਨੂੰ ਪੂਰਾ ਕਰਨ ਵਾਲੀਆਂ ਅਰਜ਼ੀਆਂ ਦੇ ਆਧਾਰ 'ਤੇ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ 101 ਪੱਤਕਾਰਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਲਈ 2020 ਅਤੇ 2021 ਦੌਰਾਨ ਕੁੱਲ 5.05 ਕਰੋੜ ਰੁਪਏ ਮਨਜ਼ੂਰ ਕੀਤੇ ਗਏ।''

ਇਹ ਵੀ ਪੜ੍ਹੋ : ਕੋਰੋਨਾ ਕਾਰਨ ਦੇਸ਼ ਭਰ 'ਚ 645 ਬੱਚੇ ਹੋਏ ਅਨਾਥ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha