‘ਕਿਸਾਨ ਨਹੀਂ ਤਾਂ ਅੰਨ ਨਹੀਂ, ਮੋਦੀ ਜੀ ਹੰਕਾਰ ਤਿਆਗੋ, ਕਾਲੇ ਕਾਨੂੰਨਾਂ ਨੂੰ ਵਾਪਸ ਲਓ’

12/23/2020 11:24:04 AM

ਨਵੀਂ ਦਿੱਲੀ—  ਕਾਂਗਰਸ ਨੇ ਬੁੱਧਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ’ਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦਰਮਿਆਨ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਨਿਸ਼ਾਨੇ ’ਤੇ ਲਿਆ। ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੰਗ ਪੂਰੀ ਕਰ ਕੇ ਖੇਤੀ ਸਬੰਧੀ ਤਿਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਕਾਂਗਰਸ ਸੰਚਾਰ ਮਹਿਕਮੇ ਦੇ ਮੁਖੀ ਰਣਦੀਪ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੱਤਾ ਦਾ ਹੰਕਾਰ ਛੱਡ ਕੇ ਕਿਸਾਨਾਂ ਦੀ ਮੰਗ ’ਤੇ ਜ਼ਿੱਦ ਨਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਆਪਣੇ ਘਰਾਂ ਨੂੰ ਪਰਤਣ, ਇਸ ਲਈ ਉਨ੍ਹਾਂ ਦੀਆਂ ਮੰਗਾਂ ’ਤੇ ਸਕਾਰਾਤਮਕ ਵਿਚਾਰ ਕੀਤਾ ਜਾਣਾ ਜ਼ਰੂਰੀ ਹੈ। 

PunjabKesari

ਸੁਰਜੇਵਾਲਾ ਨੇ ਟਵੀਟ ਕੀਤਾ ਕਿ ਕਿਸਾਨ ਨਹੀਂ ਤਾਂ ਅੰਨ ਨਹੀਂ। ਕਿਸਾਨ ਦੇਸ਼ ਦੀ ਆਤਮਾ ਹੈ, ਅੰਨਦਾਤਾ ਹੈ। ਮੋਦੀ ਜੀ, ਹੰਕਾਰ ਨੂੰ ਤਿਆਗ ਦਿਓ, ਕਿਸਾਨਾਂ ਦੀ ਮੰਗ ਮੰਨ ਕੇ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਲਓ। ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਕਿਸਾਨਾਂ ਦੇ ਮਸੀਹਾ ਚੌਧਰੀ ਚਰਨ ਸਿੰਘ ਦੀ ਜਯੰਤੀ ‘ਕਿਸਾਨ ਦਿਹਾੜੇ’ ’ਤੇ ਦੇਸ਼ ਦੇ ਸਾਰੇ ਅੰਨਦਾਤਾਵਾਂ ਨੂੰ ਸਤਿਕਾਰ, ਸਨਮਾਨ। ਕਿਸਾਨ ਦਿਹਾੜਾ।

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਪਿਛਲੇ 27 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨ ’ਚ ਸੋਧ ਲਈ ਤਿਆਰ ਹੈ। ਕਿਸਾਨ ਨੂੰ ਖ਼ਦਸ਼ਾ ਹੈ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਹੋ ਜਾਣਗੇ। 

ਨੋਟ: ਕਿਸਾਨੀ ਮੁੱਦੇ ’ਤੇ ਮੋਦੀ ਸਰਕਾਰ ਨੂੰ ਘੇਰ ਰਹੀ ਕਾਂਗਰਸ, ਇਸ ਬਾਰੇ ਦਿਓ ਆਪਣੀ ਰਾਏ


Tanu

Content Editor

Related News