ਜ਼ਰੂਰਤਮੰਦਾਂ ਲਈ ਸਰਕਾਰ ਦਾ ਵੱਡਾ ਕਦਮ ! ''ਮੇਰਾ ਘਰ ਮੇਰਾ ਅਧਿਕਾਰ'' ਸਕੀਮ ਨੂੰ ਦਿੱਤੀ ਮਨਜ਼ੂਰੀ
Tuesday, May 20, 2025 - 02:51 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਕੈਬਨਿਟ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ਐਲਾਨ ਕਰਦੇ ਹੋਏ ਘਰ ਨਿਰਮਾਣ ਸਕੀਮ 'ਮੇਰਾ ਘਰ ਮੇਰਾ ਅਧਿਕਾਰ' ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਦਾ ਉਦੇਸ਼ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਲਈ ਸਸਤੇ ਰੇਟਾਂ 'ਤੇ ਘਰ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਲਈ 70,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਸਕੀਮ ਮੁੱਖ ਰੂਪ 'ਚ ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲੇ ਲੋਕਾਂ, ਔਰਤਾਂ ਵਿਦਿਆਰਥੀਆਂ ਤੇ ਸੀਨੀਅਰ ਸਿਟੀਜ਼ਨਜ਼ 'ਤੇ ਕੇਂਦ੍ਰਿਤ ਹੈ।
ਸਕੀਮ ਦਾ ਐਲਾਨ ਕਰਦੇ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਸਤੇ ਰੇਟਾਂ 'ਤੇ ਆਵਾਸ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹੈ ਕਿ ਵੱਧ ਤੋਂ ਵੱਧ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਸਕੇ, ਉਹ ਵੀ ਵਾਜਬ ਕੀਮਤ 'ਤੇ।
ਇਹ ਵੀ ਪੜ੍ਹੋ- 50 ਫ਼ੀਸਦੀ ਤੱਕ ਮਹਿੰਗੀ ਹੋ ਜਾਵੇਗੀ ਪ੍ਰਾਪਰਟੀ ! ਭਲਕੇ ਤੋਂ ਜਾਰੀ ਹੋ ਜਾਣਗੇ ਨਵੇਂ ਕੁਲੈਕਟਰ ਰੇਟ
ਜ਼ਿਕਰਯੋਗ ਹੈ ਕਿ ਇਸ ਸਕੀਮ ਰਾਹੀਂ ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲੇ ਲੋਕਾਂ ਨੂੰ, ਵਿਦਿਆਰਥੀਆਂ ਨੂੰ ਤੇ ਸੀਨੀਅਰ ਸਿਟੀਜ਼ਨਜ਼ ਨੂੰ ਸਭ ਤੋਂ ਵੱਧ ਫ਼ਾਇਦਾ ਪਹੁੰਚਾਇਆ ਜਾਵੇਗਾ। ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਸਕੀਮ ਰਾਹੀਂ ਸੂਬੇ ਦੇ ਜ਼ਰੂਰਤਮੰਦ ਲੋਕਾਂ ਨੂੰ ਸਸਤੀ ਤੇ ਸੁਰੱਖਿਅਤ ਰਿਹਾਇਸ਼ ਮਿਲ ਸਕੇ।
ਇਹ ਵੀ ਪੜ੍ਹੋ- 1000 ਡਾਲਰ ਲੈ ਕੇ 68 ਗ਼ੈਰ-ਕਾਨੂੰਨੀ ਪ੍ਰਵਾਸੀ ਅਮਰੀਕਾ ਤੋਂ ਹੋਏ Self Deport
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e