ਅਗਲੇ 5 ਸਾਲਾਂ ''ਚ ਦੇਸ਼ ਨੂੰ ਮਿਲ ਸਕਦੇ ਹਨ 50 ਹੋਰ ਹਵਾਈ ਅੱਡੇ

Friday, Oct 25, 2024 - 10:55 AM (IST)

ਨਵੀਂ ਦਿੱਲੀ (ਏਜੰਸੀ)- ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਅਗਲੇ 5 ਸਾਲਾਂ ਵਿਚ 50 ਵਾਧੂ ਹਵਾਈ ਅੱਡਿਆਂ ਨੂੰ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ। ਨਾਇਡੂ ਨੇ ਦੇਸ਼ ਦੇ ਏਅਰਪੋਰਟ ਈਕੋਸਿਸਟਮ ਨੂੰ ਹੋਰ ਵਿਕਸਤ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਇਸ ਨਾਲ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਵਾਧਾ ਹੋਵੇਗਾ। ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਰਾਸ਼ਟਰੀ ਰਾਜਧਾਨੀ 'ਚ ਏਅਰਬੱਸ ਇੰਡੀਆ ਅਤੇ ਦੱਖਣੀ ਏਸ਼ੀਆ ਹੈੱਡਕੁਆਰਟਰ 'ਤੇ ਸਿਖਲਾਈ ਕੇਂਦਰ ਦੇ ਉਦਘਾਟਨ ਪ੍ਰੋਗਰਾਮ 'ਚ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਅਗਲੇ 5 ਸਾਲਾਂ ਵਿੱਚ 50 ਨਵੇਂ ਹਵਾਈ ਅੱਡੇ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ।

ਇਹ ਵੀ ਪੜ੍ਹੋ: ਭਾਰਤ ਪਰਤਣ ’ਤੇ ਬੋਲੇ ਡਿਪਲੋਮੈਟ ਸੰਜੇ ਵਰਮਾ; ਕੈਨੇਡਾ ਨੇ ਭਾਰਤ ਦੀ ਪਿੱਠ ’ਚ ਮਾਰਿਆ ਛੁਰਾ

ਅਗਲੇ 20 ਸਾਲਾਂ ਵਿੱਚ ਇਹ ਸੰਖਿਆ 200 ਵਾਧੂ ਹਵਾਈ ਅੱਡਿਆਂ ਤੱਕ ਵਧਣ ਦੀ ਉਮੀਦ ਹੈ। ਨਰਿੰਦਰ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਅੰਦਰ ਹਵਾਈ ਅੱਡਿਆਂ ਦੀ ਗਿਣਤੀ ਦੁੱਗਣੀ ਹੋ ਕੇ 157 ਹੋ ਗਈ ਹੈ। ਨਾਇਡੂ ਨੇ ਏਅਰਪੋਰਟ ਈਕੋਸਿਸਟਮ ਨੂੰ ਵਿਕਸਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਜੋ ਰੁਜ਼ਗਾਰ ਪੈਦਾ ਕਰਨ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਮਦਦ ਕਰੇਗਾ। ਇਸ ਮੌਕੇ ਸ਼ਹਿਰੀ ਹਵਾਬਾਜ਼ੀ ਸਕੱਤਰ ਵੁਮਲੁਨਮੰਗ ਵੁਲਨਾਮ ਨੇ ਕਿਹਾ ਕਿ ਦੇਸ਼ ਵਿੱਚ ਹਵਾਈ ਯਾਤਰੀਆਂ ਦੀ ਗਿਣਤੀ ਅਗਲੇ 5 ਸਾਲਾਂ ਵਿੱਚ ਦੁੱਗਣੀ ਹੋਣ ਦੀ ਉਮੀਦ ਹੈ। ਪਿਛਲੇ ਸਾਲ ਇਹ ਗਿਣਤੀ 22 ਕਰੋੜ ਸੀ।

ਇਹ ਵੀ ਪੜ੍ਹੋ: ਬਰਗਰ ਖਾਣ ਨਾਲ Infection ਫੈਲਣ ਦੇ ਦੋਸ਼ ਮਗਰੋਂ McDonald's ਦਾ ਪਹਿਲਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News