'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ ਸਰਕਾਰ ! OTT ਨੂੰ ਲੈ ਕੇ...

Thursday, Jul 16, 2026 - 10:10 AM (IST)

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ ਸਰਕਾਰ ! OTT ਨੂੰ ਲੈ ਕੇ...

ਨਵੀਂ ਦਿੱਲੀ (ਏਜੰਸੀ)- ਬਿਨਾਂ ਸੈਂਸਰ ਓ. ਟੀ. ਟੀ. ’ਤੇ ਫਿਲਮ ਰਿਲੀਜ਼ ਕਰਨ ਨੂੰ ਲੈ ਕੇ ਸਰਕਾਰ ਸਖ਼ਤੀ ਵਰਤਣ ਦੀ ਤਿਆਰੀ ਵਿਚ ਹੈ। ਸਰਕਾਰ ਓ. ਟੀ. ਟੀ. ਪਲੇਟਫਾਰਮਾਂ ’ਤੇ ਰਿਲੀਜ਼ ਹੋਣ ਵਾਲੀਆਂ ਫਿਲਮਾਂ ਦੇ ਸਰਟੀਫਿਕੇਸ਼ਨ ਲਈ ਸੂਚਨਾ ਤਕਨਾਲੋਜੀ (ਆਈ. ਟੀ.) ਨਿਯਮ 2021 ਵਿਚ ਬਦਲਾਅ ਕਰਨ ’ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਕਦਮ ‘ਸਤਲੁਜ’ ਫਿਲਮ ਨੂੰ ਲੈ ਕੇ ਹੋਏ ਵਿਵਾਦ ਦਰਮਿਆਨ ਚੁੱਕਿਆ ਜਾ ਰਿਹਾ ਹੈ, ਜਿਸ ਨੂੰ ਬਿਨਾਂ ਕਿਸੇ ਮਨਜ਼ੂਰੀ ਦੇ ਰਿਲੀਜ਼ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ 'ਚ ਪਾਏਗੀ ਧੱਕ

ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਰਕਾਰ ਬਿਨਾਂ ਸੈਂਸਰ ਵਾਲੀ ਫਿਲਮ ‘ਸਤਲੁਜ’ ਦਿਖਾਉਣ ਨੂੰ ਲੈ ਕੇ ‘ਜੀ5’ ਖ਼ਿਲਾਫ ਕਾਰਵਾਈ ਕਰਨ ’ਤੇ ਵਿਚਾਰ ਕਰ ਰਹੀ ਹੈ ਕਿਉਂਕਿ ਇਹ ਫਿਲਮ ਅਜੇ ਵੀ ਫਿਲਮ ਸਰਟੀਫਿਕੇਸ਼ਨ ਸੈਂਸਰ ਬੋਰਡ (ਸੀ. ਬੀ. ਐੱਫ. ਸੀ.) ਕੋਲ ਵਿਚਾਰ ਅਧੀਨ ਹੈ ਅਤੇ ਇਸ ਵਿਚ ਕਈ ‘ਕੱਟ-ਵੱਢ’ ਦੇ ਸੁਝਾਅ ਦਿੱਤੇ ਗਏ ਸਨ।

ਇਹ ਵੀ ਪੜ੍ਹੋ: ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ ਪਾਰ ਰਚਾਏਗੀ ਵਿਆਹ

ਹਾਲਾਂਕਿ, ਅਜੇ ਓ. ਟੀ. ਟੀ. ਦੀ ਸਮੱਗਰੀ ਸੀ. ਬੀ. ਐੱਫ. ਸੀ. ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦੀ ਹੈ। ਇਹ ਫਿਲਮ 3 ਜੁਲਾਈ ਨੂੰ ਰਿਲੀਜ਼ ਹੋਣ ਦੇ 2 ਦਿਨ ਬਾਅਦ ‘ਜੀ5’ ਪਲੇਟਫਾਰਮ ਤੋਂ ਹਟਾ ਦਿੱਤੀ ਗਈ ਸੀ। ਸਰਕਾਰ ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਇਸ ਸਬੰਧੀ ਹੁਕਮ ਦਿੱਤੇ ਸਨ। ਬਿਨਾਂ ਸਰਟੀਫਿਕੇਸ਼ਨ ਦੇ ਨਿੱਜੀ ਥਾਵਾਂ ’ਤੇ ‘ਸਤਲੁਜ’ ਫਿਲਮ ਦਿਖਾਏ ਜਾਣ ਬਾਰੇ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਕਾਨੂੰਨ ਦੀ ਪਾਲਣਾ ਯਕੀਨੀ ਬਣਾਏ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਕਰੇ।

ਇਹ ਵੀ ਪੜ੍ਹੋ: ਜਗਦਗੁਰੂ ਪਰਮਹੰਸ ਆਚਾਰੀਆ ਨੇ ਦਿੱਤੀ ਆਮਿਰ ਖਾਨ ਦੀ 'ਸੁਪਾਰੀ', ਕਿਹਾ- 'ਦੇਵਾਂਗਾ 5 ਕਰੋੜ'

ਸੈਂਸਰ ਬੋਰਡ ਤੋਂ ਮਨਜ਼ੂਰੀ ਲੈਣੀ ਹੋਵੇਗੀ ਲਾਜ਼ਮੀ

ਸੂਤਰਾਂ ਮੁਤਾਬਕ, ਸਰਕਾਰ ਓ. ਟੀ. ਟੀ. ਪਲੇਟਫਾਰਮ ’ਤੇ ਕਿਸੇ ਵੀ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸੈਂਸਰ ਬੋਰਡ ਤੋਂ ਲਾਜ਼ਮੀ ਸਰਟੀਫਿਕੇਸ਼ਨ ਅਤੇ ਮਨਜ਼ੂਰੀ ਲੈਣ ਦਾ ਨਿਯਮ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ, ਜਿਸ ਦੇ ਲਈ ਆਈ. ਟੀ. ਨਿਯਮਾਂ ਵਿਚ ਸੋਧ ਕਰਨੀ ਜ਼ਰੂਰੀ ਹੈ।

ਇਹ ਵੀ ਪੜ੍ਹੋ: ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ ਹੱਕੇ-ਬੱਕੇ ਰਹਿ ਗਏ ਫੈਨਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

cherry

Content Editor

Related News