ਅਗਨੀਪਥ ਯੋਜਨਾ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਨੇ ਟਵੀਟ ਕਰ ਘੇਰੀ ਸਰਕਾਰ

Saturday, Jun 18, 2022 - 12:03 PM (IST)

ਅਗਨੀਪਥ ਯੋਜਨਾ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਨੇ ਟਵੀਟ ਕਰ ਘੇਰੀ ਸਰਕਾਰ

ਨਵੀਂ ਦਿੱਲੀ-  ‘ਅਗਨੀਪਥ ਭਰਤੀ ਯੋਜਨਾ’ ਨੂੰ ਲੈ ਕੇ ਕਾਂਗਰਸ, ਮੋਦੀ ਸਰਕਾਰ ’ਤੇ ਹਮਲਾਵਰ ਹੋ ਗਈ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਜ਼ਰੀਏ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਿਹਾ ਕਿ ਕਿਹਾ ਕਿ 29 ਮਾਰਚ 2022 ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਜੀ ਨੂੰ ਚਿੱਠੀ ਲਿਖ ਕੇ ਫ਼ੌਜ ਭਰਤੀ ਨਾਲ ਜੁੜੀਆਂ ਮੰਗਾਂ ’ਤੇ ਧਿਆਨ ਦੇ ਕੇ ਤੁਰੰਤ ਹਲ ਕੱਢਣ ਦੀ ਬੇਨਤੀ ਕੀਤੀ ਸੀ। ਸਰਕਾਰ ਨੇ ਇਸ ਚਿੱਠੀ ਦੇ ਜ਼ਰੀਏ ਚੁੱਕੀ ਗਈ ਨੌਜਵਾਨਾਂ ਦੀ ਆਵਾਜ਼ ਨੂੰ ਦਰਕਿਨਾਰ ਕਰਦੇ ਹੋਏ ‘ਨਵੀਂ ਆਰਮੀ ਭਰਤੀ’ ਦਾ ਐਲਾਨ ਕਰ ਦਿੱਤਾ। ਸਰਕਾਰ ਨੇ ਨੌਜਵਾਨਾਂ ਦੀ ਆਵਾਜ਼ ਨੂੰ ਕੋਈ ਮਹੱਤਵ ਨਹੀਂ ਦਿੱਤਾ। 

ਇਹ ਵੀ ਪੜ੍ਹੋ- ਅਗਨੀਪਥ ਯੋਜਨਾ: ਦੇਸ਼ ਭਰ ’ਚ ਵਿਰੋਧ ਦਰਮਿਆਨ ਗ੍ਰਹਿ ਮੰਤਰਾਲਾ ਨੇ ਕੀਤਾ ਇਹ ਵੱਡਾ ਐਲਾਨ

PunjabKesari

ਪ੍ਰਿਯੰਕਾ ਨੇ ਇਕ ਹੋਰ ਟਵੀਟ ਕਰਦਿਆਂ ਮੋਦੀ ਸਰਕਾਰ ਨੂੰ ਕਿਹਾ, ‘‘ਆਰਮੀ ਭਰਤੀ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਦਾ ਦਰਦ ਸਮਝੋ। 3 ਸਾਲ ਤੋਂ ਭਰਤੀ ਨਹੀਂ ਆਈ। ਦੌੜ-ਦੌੜ ਕੇ ਨੌਜਵਾਨਾਂ ਦੇ ਪੈਰਾਂ ’ਚ ਛਾਲੇ ਪੈ ਗਏ, ਉਹ ਨਿਰਾਸ਼ ਅਤੇ ਹਤਾਸ਼ ਹਨ। ਨੌਜਵਾਨ ਏਅਰ ਫੋਰਸ ਭਰਤੀ ਦੇ ਨਤੀਜੇ ਅਤੇ ਨਿਯੁਕਤੀ ਦੀ ਉਡੀਕ ਕਰ ਰਹੇ ਸਨ। ਸਰਕਾਰ ਨੇ ਉਨ੍ਹਾਂ ਦੀ ਸਥਾਈ ਭਰਤੀ, ਰੈਂਕ, ਪੈਨਸ਼ਨ, ਰੁਕੀ ਭਰਤੀ, ਸਭ ਕੁਝ ਖੋਹ ਲਿਆ।

ਇਹ ਵੀ ਪੜ੍ਹੋ- ਰਾਜਨਾਥ ਸਿੰਘ ਨੇ ਕੀਤਾ ‘ਅਗਨੀਪੱਥ ਭਰਤੀ ਯੋਜਨਾ’ ਦਾ ਐਲਾਨ, ਜਾਣੋ ਕੀ ਹੈ ਇਹ ਸਕੀਮ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਤਿੰਨਾਂ ਸੈਨਾਵਾਂ ’ਚ ਭਰਤੀ ਲਈ ਅਗਨੀਪਥ ਯੋਜਨਾ ਦਾ ਐਲਾਨ ਕੀਤਾ ਹੈ। ਫੌਜ ਵਿਚ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਨੂੰ 4 ਸਾਲ ਲਈ ਭਰਤੀ ਕੀਤਾ ਜਾਣਾ ਹੈ। ਅਸਾਮ ਰਾਈਫਲਜ਼ ਅਤੇ CAPF ਦੀ ਭਰਤੀ ਵਿਚ ਅਗਨੀਵੀਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਹਾਲਾਂਕਿ ਇਸ ਯੋਜਨਾ ਨੂੰ ਲੈ ਕੇ ਦੇਸ਼ ਭਰ ’ਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਗ੍ਰਹਿ ਮੰਤਰਾਲਾ ਨੇ ਅੱਜ ਇਕ ਵੱਡਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲਾ ਨੇ ਕੇਂਦਰੀ ਹਥਿਆਰਬੰਦ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਅਤੇ ਆਸਾਮ ਰਾਈਫਲਜ਼ ਦੀ ਭਰਤੀ ’ਚ ਅਗਨੀਵੀਰਾਂ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। 


author

Tanu

Content Editor

Related News