ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ; 156 ਦੇਸ਼ਾਂ ਦੇ ਨਾਗਰਿਕਾਂ ਲਈ ਈ-ਟੂਰਿਸਟ ਵੀਜ਼ਾ ਬਹਾਲ

03/16/2022 3:16:01 PM

ਨਵੀਂ ਦਿੱਲੀ– ਭਾਰਤ ਸਰਕਾਰ ਨੇ ਬੁੱਧਵਾਰ ਯਾਨੀ ਕਿ ਅੱਜ ਇਕ ਵੱਡਾ ਫ਼ੈਸਲਾ ਲਿਆ। ਸਰਕਾਰ ਨੇ 5 ਸਾਲਾਂ ਈ-ਟੂਰਿਸਟ ਵੀਜ਼ਾ 156 ਦੇਸ਼ਾਂ ਦੇ ਨਾਗਰਿਕਾਂ ਲਈ ਤੁਰੰਤ ਪ੍ਰਭਾਵ ਤੋਂ ਬਹਾਲ ਕਰ ਦਿੱਤਾ ਹੈ। ਇਕ ਅਧਿਕਾਰੀ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ: PM ਮੋਦੀ ਨੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਮਿਲ ਕੇ ਕਰਾਂਗੇ ਕੰਮ

ਦੱਸ ਦੇਈਏ ਕਿ ਭਾਰਤ ਸਰਕਾਰ ਨੇ ਈ-ਟੂਰਿਸਟ ਵੀਜ਼ਾ ਕੋਵਿਡ-19 ਮਹਾਮਾਰੀ ਕਾਰਨ ਮਾਰਚ 2020 ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਸਬੰਧ ’ਚ ਜਾਰੀ ਰਿਪੋਰਟ ’ਚ ਕਿਹਾ ਗਿਆ ਕਿ ਸਰਕਾਰ ਨੇ ਸਾਰੇ ਦੇਸ਼ਾਂ ਦੇ ਨਾਗਰਿਕਾਂ ਨੂੰ 5 ਸਾਲ ਦੀ ਵੈਧਤਾ ਨਾਲ ਜਾਰੀ ਕੀਤਾ ਜਾਣ ਵਾਲਾ ਨਿਯਮਿਤ (ਪੇਪਰ) ਟੂਰਿਸਟ ਵੀਜ਼ਾ ਬਹਾਲ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਅਮਰੀਕਾ ਅਤੇ ਜਾਪਾਨ ਦੇ ਨਾਗਰਿਕਾਂ ਲਈ ਲੰਬੇ ਸਮੇਂ (10 ਸਾਲ) ਦਾ ਨਿਯਮਿਤ ਟੂਰਿਸਟ ਵੀਜ਼ਾ ਵੀ ਬਹਾਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਲਖੀਮਪੁਰ ਹਿੰਸਾ ਮਾਮਲਾ: SC ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ’ਤੇ UP ਸਰਕਾਰ ਤੋਂ ਮੰਗਿਆ ਜਵਾਬ

ਦੱਸ ਦੇਈਏ ਕਿ ਵਿਦੇਸ਼ੀ ਸੈਲਾਨੀਆਂ ਲਈ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਦਾ ਐਲਾਨ ਬੀਤੇ ਦਿਨੀਂ ਕੇਂਦਰੀ ਸੈਰ-ਸਪਾਟਾ ਮੰਤਰੀ ਜੀ. ਕਿਸ਼ਨ ਰੈੱਡੀ ਨੇ ਕੀਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਸੈਲਾਨੀ ਭਾਰਤ ਦੀ ਯਾਤਰਾ ’ਤੇ ਆ ਸਕਣ, ਇਸ ਲਈ ਉਨ੍ਹਾਂ ਨੂੰ ਕੁਝ ਛੋਟ ਦਿੱਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਸੀ ਕਿ ਭਾਰਤ ਸਰਕਾਰ ਕਈ ਦੇਸ਼ਾਂ ਨੂੰ ਈ-ਟੂਰਿਸਟ ਵੀਜ਼ਾ ਦੇ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਸਾਲਾਂ ’ਚ ਕੋਰੋਨਾ ਮਹਾਮਾਰੀ ਦੇ ਕਾਰਨ ਸੈਰ-ਸਪਾਟਾ ਉਦਯੋਗ ਨੂੰ ਸਭ  ਤੋਂ ਜ਼ਿਆਦਾ ਨੁਕਸਾਨ ਝੱਲਣਾ ਪਿਆ ਹੈ। 

ਇਹ ਵੀ ਪੜ੍ਹੋ:  ‘ਕੋਰੋਨਾ ਮਹਾਮਾਰੀ ਸ਼ੁਰੂ ਹੋਣ ਮਗਰੋਂ 2.15 ਕਰੋੜ ਲੋਕਾਂ ਨੂੰ ਹੋਇਆ ਰੁਜ਼ਗਾਰ ਦਾ ਨੁਕਸਾਨ’

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ?


Tanu

Content Editor

Related News