ਖੁਸ਼ਖ਼ਬਰੀ: ਇਸ ਸੂਬੇ ਨੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ''ਚ 3% ਵਾਧੇ ਦਾ ਕੀਤਾ ਐਲਾਨ

Thursday, Dec 03, 2020 - 08:58 PM (IST)

ਖੁਸ਼ਖ਼ਬਰੀ: ਇਸ ਸੂਬੇ ਨੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ''ਚ 3% ਵਾਧੇ ਦਾ ਕੀਤਾ ਐਲਾਨ

ਕੋਲਕਾਤਾ - ਪੱਛਮੀ ਬੰਗਾਲ ਵਿੱਚ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮਮਤਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੇ DA (ਮਹਿੰਗਾਈ ਭੱਤਾ) ਵਿੱਚ ਜਨਵਰੀ ਤੋਂ ਤਿੰਨ ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਬੰਗਾਲ ਵਿੱਚ ਅਗਲੇ ਸਾਲ ਚੋਣਾਂ ਹੋਣੀਆਂ ਹਨ ਅਤੇ ਇਸ ਵਾਰ ਬੀਜੇਪੀ ਬੰਗਾਲ ਵਿੱਚ ਟੀ.ਐੱਮ.ਸੀ. ਲਈ ਚੁਣੌਤੀ ਬਣ ਕੇ ਉਭਰੀ ਹੈ। ਅਜਿਹੇ ਵਿੱਚ ਟੀ.ਐੱਮ.ਸੀ. ਵੋਟਰਾਂ ਨੂੰ ਖੁਸ਼ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ।
ਸਰਕਾਰ ਦਾ ਕਿਸਾਨਾਂ ਨਾਲ ਕੋਈ ਈਗੋ ਨਹੀਂ ਹੈ: ਖੇਤੀਬਾੜੀ ਮੰਤਰੀ

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵੀ ਮਮਤਾ ਵੀ ਜ਼ੋਰ ਸ਼ੋਰ ਨਾਲ ਬੋਲ ਰਹੀ ਹੈ। ਮਮਤਾ ਬੈਨਰਜੀ ਨੇ ਇਸ ਦੇ ਲਈ ਸ਼ੁੱਕਰਵਾਰ ਨੂੰ ਪਾਰਟੀ ਦੀ ਵੱਡੀ ਬੈਠਕ ਬੁਲਾਈ। ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ।
ਜਾਣੋਂ ਕੌਣ ਹਨ ਉਹ 35 ਕਿਸਾਨ, ਜੋ ਕਰ ਰਹੇ ਨੇ ਸਰਕਾਰ ਨਾਲ ਗੱਲਬਾਤ

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਉੱਤਰ ਭਾਰਤ ਵਿੱਚ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ, ਜਿਨ੍ਹਾਂ ਦਾ ਹੁਣ ਮਮਤਾ ਨੇ ਵੀ ਸਮਰਥਨ ਕਰ ਦਿੱਤਾ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨ ਅਤੇ ਖੇਤੀ ਨੂੰ ਲੈ ਕੇ ਕਾਫ਼ੀ ਚਿੰਤਾ ਹੈ, ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਮਮਤਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਬੰਗਾਲ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੱਡਾ ਅੰਦੋਲਨ ਖੜਾ ਹੋਵੇਗਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ


author

Inder Prajapati

Content Editor

Related News