‘ਤਿੰਨੋਂ ‘ਕਾਲੇ ਕਾਨੂੰਨਾਂ’ ਨੂੰ ਖ਼ਤਮ ਕਰ ਕੇ ਕਿਸਾਨਾਂ ਨੂੰ ਨਵੇਂ ਸਾਲ ਦੀ ਸੌਗਾਤ ਦੇਵੇ ਸਰਕਾਰ’

Wednesday, Dec 30, 2020 - 04:34 PM (IST)

‘ਤਿੰਨੋਂ ‘ਕਾਲੇ ਕਾਨੂੰਨਾਂ’ ਨੂੰ ਖ਼ਤਮ ਕਰ ਕੇ ਕਿਸਾਨਾਂ ਨੂੰ ਨਵੇਂ ਸਾਲ ਦੀ ਸੌਗਾਤ ਦੇਵੇ ਸਰਕਾਰ’

ਨਵੀਂ ਦਿੱਲੀ— ਕਾਂਗਰਸ ਨੇ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਨਵੇਂ ਦੌਰ ਦੀ ਗੱਲਬਾਤ ਨੂੰ ਲੈ ਕੈ ਬੁੱਧਵਾਰ ਯਾਨੀ ਕਿ ਅੱਜ ਕਿਹਾ ਕਿ ਕੇਂਦਰ ਨੂੰ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਨੂੰ ਨਵੇਂ ਸਾਲ ਦੀ ਸੌਗਾਤ ਦੇਣੀ ਚਾਹੀਦੀ ਹੈ। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੇਸ਼ ਦੇ ਕਿਸਾਨ ਭਰੋਸਾ ਨਹੀਂ ਕਰਦੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਕੁਝ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ ਕਿ ਹਰ ਬੈਂਕ ਖਾਤੇ ’ਚ 15 ਲੱਖ ਰੁਪਏ ਅਤੇ ਹਰ ਸਾਲ 2 ਕਰੋੜ ਨੌਕਰੀਆਂ। 50 ਦਿਨ ਦਿਓ, ਨਹੀਂ ਤਾਂ... ਅਸੀਂ ਕੋਰੋਨਾ ਵਾਇਰਸ ਖ਼ਿਲਾਫ਼ 21 ਦਿਨਾਂ ਵਿਚ ਜੰਗ ਜਿੱਤਾਂਗੇ। ਨਾ ਤਾਂ ਕੋਈ ਸਾਡੀ ਸਰਹੱਦ ਅੰਦਰ ਦਾਖ਼ਲ ਹੋਇਆ ਅਤੇ ਨਾ ਹੀ ਕਿਸੇ ਚੌਕੀ ’ਤੇ ਕਬਜ਼ਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਦੇ ‘ਅਸੱਤਿਆਗ੍ਰਹਿ’ ਦੇ ਲੰਬੇ ਇਤਿਹਾਸ ਕਾਰਨ ਉਨ੍ਹਾਂ ’ਤੇ ਕਿਸਾਨ ਭਰੋਸਾ ਨਹੀਂ ਕਰਦੇ। 

ਓਧਰ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਮੰਗ ਕਰ ਰਹੇ ਹਾਂ ਕਿ ਸਰਕਾਰ ਆਪਣੀ ਜ਼ਿੱਦ ਛੱਡੇ। ਤਿੰਨੋਂ ਕਾਲੇ ਕਾਨੂੰਨ ਖ਼ਤਮ ਕਰੇ ਅਤੇ ਇਸ ਤੋਂ ਬਾਅਦ ਨਵੇਂ ਸਿਰਿਓਂ ਕਿਸਾਨਾਂ ਨੂੰ ਨਵੇਂ ਸਾਲ ਦੀ ਸੌਗਾਤ ਦੇਵੇ। ਸਰਕਾਰ ਕੋਲ ਨਵੀਂ ਸ਼ੁਰੂਆਤ ਦਾ ਮੌਕਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਹਰਿਆਣਾ ਪ੍ਰਦੇਸ਼ ਦੀ ਭਾਜਪਾ ਸਰਕਾਰਾਂ ਜਨਤਾ ਵਿਚਾਲੇ ਵਿਸ਼ਵਾਸ ਗੁਆ ਚੁੱਕੀਆਂ ਹਨ। 


author

Tanu

Content Editor

Related News