ਵੱਡੀ ਖ਼ਬਰ! ਸਰਕਾਰ ਨੇ ਕੌਮਾਂਤਰੀ ਉਡਾਣਾਂ 'ਤੇ ਲਾਈ ਰੋਕ 28 ਫਰਵਰੀ ਤੱਕ ਵਧਾਈ
Thursday, Jan 28, 2021 - 08:19 PM (IST)
ਨਵੀਂ ਦਿੱਲੀ— ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.) ਨੇ ਕੋਰੋਨਾ ਵਾਇਰਸ ਮਹਾਮਾਰੀ ਵਿਚਕਾਰ ਕੌਮਾਂਤਰੀ ਯਾਤਰੀ ਉਡਾਣਾਂ 'ਤੇ ਲਾਈ ਰੋਕ 28 ਫਰਵਰੀ 2021 ਤੱਕ ਲਈ ਵਧਾ ਦਿੱਤੀ ਹੈ, ਜੋ 31 ਜਨਵਰੀ ਨੂੰ ਖ਼ਤਮ ਹੋਣ ਵਾਲੀ ਸੀ। ਡੀ. ਜੀ. ਸੀ. ਏ. ਨੇ ਕਿਹਾ ਕਿ ਇਹ ਬੰਦਸ਼ ਕਾਰਗੋ ਅਤੇ ਵਿਸ਼ੇਸ਼ ਸਮਝੌਤੇ ਤਹਿਤ ਮਨਜ਼ੂਰ ਉਡਾਣਾਂ 'ਤੇ ਲਾਗੂ ਨਹੀਂ ਹੋਵੇਗੀ।
ਗੌਰਤਲਬ ਹੈ ਕਿ ਭਾਰਤ 'ਚ ਸ਼ਡਿਊਲਡ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ 25 ਮਾਰਚ 2020 ਤੋਂ ਲਾਗੂ ਕੀਤੀ ਗਈ ਸੀ, ਜੋ ਕਈ ਵਾਰ ਅੱਗੇ ਵਧਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਬਜਟ 2021: ਮਿਡਲ ਕਲਾਸ ਲਈ ਨਿਰਾਸ਼ਾ, ਟੈਕਸ ਦਰਾਂ ਘਟਣ ਦੀ ਉਮੀਦ ਨਹੀਂ
ਹਾਲਾਂਕਿ, ਵੰਦੇ ਭਾਰਤ ਮਿਸ਼ਨ ਅਤੇ ਵਿਸ਼ੇਸ਼ ਦੋ-ਪੱਖੀ ਸਮਝੌਤੇ ਤਹਿਤ ਉਡਾਣਾਂ ਚੱਲ ਰਹੀਆਂ ਹਨ। ਭਾਰਤ ਹੁਣ ਤੱਕ 24 ਦੇਸ਼ਾਂ ਨਾਲ ਏਅਰ ਬੱਬਲ ਕਰਾਰ ਕਰ ਚੁੱਕਾ ਹੈ, ਜਿਨ੍ਹਾਂ 'ਚ ਅਮਰੀਕਾ, ਬ੍ਰਿਟੇਨ, ਫਰਾਂਸ, ਬੰਗਲਾਦੇਸ਼, ਜਰਮਨੀ, ਮਾਲਦੀਵ, ਇਥੋਪੀਆ, ਓਮਾਨ, ਨੀਦਰਲੈਂਡ, ਕਤਰ, ਬਹਿਰੀਨ, ਯੂ. ਏ. ਈ., ਕੁਵੈਤ ਸਮੇਤ ਹੋਰ ਕਈ ਦੇਸ਼ ਸ਼ਾਮਲ ਹਨ। ਇਸ ਦੋ-ਪੱਖੀ ਸਮਝੌਤੇ (ਏਅਰ ਬੱਬਲ) ਤਹਿਤ ਐੱਨ. ਆਰ. ਆਈ. ਅਤੇ ਵਿਦਿਆਰਥੀ ਜਿਨ੍ਹਾਂ ਕੋਲ ਲੰਮੇ ਸਮੇਂ ਦਾ ਵੀਜ਼ਾ ਹੈ, ਨੂੰ ਯਾਤਰਾ ਦੀ ਮਨਜ਼ੂਰੀ ਹੈ। ਕੋਰੋਨਾ ਮਹਾਮਾਰੀ ਦੀ ਵਜ੍ਹਾ ਨਾਲ ਸਿਰਫ ਜ਼ਰੂਰੀ ਯਾਤਰਾ ਨੂੰ ਹੀ ਸਭ ਮੁਲਕਾਂ ਵੱਲੋਂ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਡਾਣਾਂ ਸੀਮਤ ਹਨ।
ਇਹ ਵੀ ਪੜ੍ਹੋ- ਗਾਜ਼ੀਪੁਰ ਬਾਰਡਰ 'ਤੇ ਧਾਰਾ 144 ਲਾਗੂ, ਨਰੇਸ਼ ਟਿਕੈਤ ਨੇ ਕੀਤਾ ਧਰਨਾ ਖ਼ਤਮ ਕਰਨ ਦਾ ਐਲਾਨ