ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਦੀਵਾਲੀ 'ਤੇ ਮਿਲਿਆ ਇਹ ਤੋਹਫ਼ਾ
Thursday, Oct 24, 2024 - 11:11 AM (IST)
ਚੰਡੀਗੜ੍ਹ- ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਮਹਿੰਗਾਈ ਭੱਤੇ ਨੂੰ 50 ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। ਇਹ ਵਾਧਾ 1 ਜੁਲਾਈ, 2024 ਤੋਂ ਲਾਗੂ ਹੋਏ ਤਨਖਾਹ ਢਾਂਚੇ (7ਵੇਂ ਤਨਖਾਹ ਕਮਿਸ਼ਨ) ਅਧੀਨ ਤਨਖਾਹ ਤੇ ਪੈਨਸ਼ਨ/ਪਰਿਵਾਰਕ ਪੈਨਸ਼ਨ ਲੈਣ ਵਾਲਿਆਂ ’ਤੇ ਲਾਗੂ ਹੋਵੇਗਾ। ਸਰਕਾਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ, ਭੱਤੇ ਅਤੇ ਪੈਨਸ਼ਨ 30 ਅਕਤੂਬਰ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਹਰਿਆਣਾ ਸਰਕਾਰ ਵਲੋਂ ਲਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਇਨ੍ਹਾਂ ਲੋਕਾਂ ਨੂੰ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ
ਹਰਿਆਣਾ ਸਰਕਾਰ ਨੇ ਇਹ ਫੈਸਲਾ 31 ਅਕਤੂਬਰ ਨੂੰ ਦੀਵਾਲੀ ਤੇ 1 ਨਵੰਬਰ ਨੂੰ ਹਰਿਆਣਾ ਦਿਵਸ ਦੇ ਮੌਕੇ ’ਤੇ ਆਉਣ ਵਾਲੀਆਂ ਜਨਤਕ ਛੁੱਟੀਆਂ ਨੂੰ ਧਿਆਨ ’ਚ ਰਖਦਿਆਂ ਲਿਆ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸੈਣੀ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਧੇ ਹੋਏ ਮਹਿੰਗਾਈ ਭੱਤੇ ਨੂੰ ਅਕਤੂਬਰ 2024 ਦੀ ਤਨਖਾਹ ਅਤੇ ਪੈਨਸ਼ਨ ਨਾਲ ਜੋੜਿਆ ਜਾਵੇਗਾ। ਜੁਲਾਈ, ਅਗਸਤ ਤੇ ਸਤੰਬਰ ਦੇ ਬਕਾਏ ਦਸੰਬਰ 2024 ’ਚ ਅਦਾ ਕੀਤੇ ਜਾਣਗੇ।
ਇਹ ਵੀ ਪੜ੍ਹੋ- ਨਹੀਂ ਮੋੜੇ 50 ਪੈਸੇ, ਹੁਣ ਦੇਣੇ ਪੈਣਗੇ 15 ਹਜ਼ਾਰ ਰੁਪਏ