ਕੇਂਦਰ ਸਰਕਾਰ ਦਾ ਵੱਡਾ ਕਦਮ, ਭਾਰਤ ’ਚ ਬੈਨ ਕੀਤੇ 43 ਹੋਰ ਚੀਨੀ ਐਪਸ, ਪੜ੍ਹੋ ਪੂਰੀ ਲਿਸਟ
Tuesday, Nov 24, 2020 - 05:51 PM (IST)
ਗੈਜੇਟ ਡੈਸਕ– ਕੇਂਦਰ ਸਰਕਾਰ ਨੇ ਭਾਰਤ ’ਚ 43 ਹੋਰ ਐਪਸ ਨੂੰ ਬੈਨ ਕਰ ਦਿੱਤਾ ਹੈ। ਆਈ.ਟੀ. ਐਕਟ ਦੇ ਸੈਕਸ਼ਨ 69-ਏ ਤਹਿਤ ਇਹ ਸਾਰੇ ਐਪਸ ਬਲਾਕ ਕੀਤੇ ਗਏ ਹਨ। ਸਨੇਕ ਵੀਡੀਓ ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ– SBI ਨੇ 40 ਕਰੋੜ ਗਾਹਕਾਂ ਨੂੰ ਦਿੱਤੀ ਵੱਡੀ ਚਿਤਾਵਨੀ, ਜਾਣੋ ਕੀ ਹੈ ਮਾਮਲਾ
ਸੂਚਨਾ ਤਕਨੀਕੀ ਐਕਟ ਦੀ ਧਾਰਾ 69-ਏ ਤਹਿਤ ਸਰਕਾਰ ਨੇ 43 ਮੋਬਾਇਲ ਐਪਸ ’ਤੇ ਬੈਨ ਲਗਾ ਦਿੱਤਾ ਹੈ। ਇਨ੍ਹਾਂ ਐਪਸ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ ਖ਼ਤਰਾ ਦੱਸਿਆ ਗਿਆ ਹੈ। ਸਰਕਾਰ ਇਨ੍ਹਾਂ ਐਪਸ ਨੂੰ ਲੈ ਕੇ ਸ਼ਿਕਾਇਤ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਐਪਸ ਭਾਰਤ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਖ਼ਤਾਰ ਪੈਦਾ ਕਰ ਸਕਦੇ ਸਨ। ਇਸੇ ਨੂੰ ਵੇਖਦੇ ਹੋਏ ਸਰਕਾਰ ਨੇ ਵੱਡਾ ਕਦਮ ਚੁੱਕਦੇ ਹੋਏ ਇਨ੍ਹਾਂ ਨੂੰ ਬੈਨ ਕਰ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ, ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ’ਚ ਰੱਖਦੇ ਹੋਏ ਐਪਸ ਨੂੰ ਬੈਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ– iPhone ਦੇ ਬੈਕ ਪੈਨਲ ’ਚ ਲੁਕਿਆ ਹੈ ਕਮਾਲ ਦਾ ਬਟਨ, ਇੰਝ ਕਰੋ ਇਸਤੇਮਾਲ
ਇਹ ਵੀ ਪੜ੍ਹੋ– ਇਨ੍ਹਾਂ iPhones ਨੂੰ ਨਹੀਂ ਮਿਲੇਗੀ iOS 15 ਅਪਡੇਟ, ਵੇਖੋ ਪੂਰੀ ਲਿਸਟ
ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨੀਕੀ ਮੰਤਰਾਲੇ ਨੇ ਭਾਰਤੀ ਸਾਈਬਰ ਅਪਰਾਧ ਕੋਆਰਡੀਨੇਸ਼ਨ ਸੈਂਟਰ, ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਪ੍ਰਾਪਤ ਵਿਆਪਕ ਰਿਪੋਰਟਾਂ ਦੇ ਆਧਾਰ ’ਤੇ ਭਾਰਤ ’ਚ ਯੂਜ਼ਰਸ ਤਕ ਇਨ੍ਹਾਂ ਐਪਸ ਦੀ ਪਹੁੰਚ ਨੂੰ ਰੋਕਣ ਦਾ ਆਦੇਸ਼ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ 118 ਚੀਨੀ ਐਪਸ ਨੂੰ ਬੈਨ ਕੀਤਾ ਸੀ।