ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਨੂੰ ਤਿਆਰ ਹੈ ਸਰਕਾਰ: ਨਰੇਂਦਰ ਸਿੰਘ ਤੋਮਰ
Wednesday, Jun 09, 2021 - 03:07 AM (IST)
ਗਵਾਲੀਅਰ : ਦਿੱਲੀ ਦੀਆਂ ਸਰਹੱਦਾਂ 'ਤੇ ਕਾਫ਼ੀ ਲੰਬੇ ਸਮੇਂ ਤੋਂ ਕਿਸਾਨ ਸੰਗਠਨ ਅੰਦੋਲਨ ਕਰ ਰਹੇ ਹਨ। ਕਿਸਾਨ ਸੰਗਠਨ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਫਿਲਹਾਲ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨ ਸੰਗਠਨਾਂ ਅਤੇ ਨੇਤਾਵਾਂ ਵਲੋਂ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਲਈ ਤਿਆਰ ਹੈ।
ਇਹ ਵੀ ਪੜ੍ਹੋ- ਪ੍ਰਾਈਵੇਟ ਹਸਪਤਾਲਾਂ ਲਈ ਤੈਅ ਹੋਈ ਵੈਕਸੀਨ ਦੀ ਕੀਮਤ, ਸਪੂਤਨਿਕ-ਵੀ ਤੋਂ ਮਹਿੰਗੀ ਹੈ ਦੇਸੀ ਕੋਵੈਕਸੀਨ
ਖੇਤੀਬਾੜੀ ਕਾਨੂੰਨਾਂ ਦੇ ਵਿਕਲਪ 'ਤੇ ਗੱਲ ਕਰਣ ਨੂੰ ਤਿਆਰ ਕੇਂਦਰ ਸਰਕਾਰ
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਗੱਲ ਕਰਣ ਨੂੰ ਤਿਆਰ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ।
ਇਹ ਵੀ ਪੜ੍ਹੋ- ਕਾਨਪੁਰ 'ਚ ਭਿਆਨਕ ਸੜਕ ਹਾਦਸਾ, ਬੱਸ-ਲੋਡਰ ਦੀ ਟੱਕਰ 'ਚ 15 ਯਾਤਰੀਆਂ ਦੀ ਮੌਤ
ਕਿਸਾਨਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ: ਤੋਮਰ
ਤੋਮਰ ਨੇ ਗਵਾਲੀਅਰ ਵਿੱਚ ਸੰਪਾਦਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ, “ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਭਲਾਈ ਦੇ ਹਿੱਤ ਵਿੱਚ ਗੱਲ ਕੀਤੀ ਹੈ ਅਤੇ ਕਿਸਾਨਾਂ ਨਾਲ ਗੱਲ ਕਰਣ ਨੂੰ ਤਿਆਰ ਹੈ।” ਉਨ੍ਹਾਂ ਕਿਹਾ, “ਜੇਕਰ ਕਿਸਾਨ ਸੰਘ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਚਰਚਾ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲ ਕਰਣ ਨੂੰ ਤਿਆਰ ਹੈ।”
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।