ਸਰਕਾਰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗੀ: PM ਮੋਦੀ

Monday, Aug 05, 2024 - 04:36 PM (IST)

ਸਰਕਾਰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗੀ: PM ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਲਈ ਕੰਮ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਦੇਸ਼ ਦੀ ਸੰਸਦ ਵਲੋਂ 5 ਸਾਲ ਪਹਿਲਾਂ ਅੱਜ ਦੇ ਹੀ ਦਿਨ ਸੰਵਿਧਾਨ ਦੀ ਧਾਰਾ-370 ਅਤੇ 35 (ਏ) ਨੂੰ ਰੱਦ ਕਰ ਦਿੱਤਾ ਸੀ, ਜੋ ਸਾਡੇ ਦੇਸ਼ ਦੇ ਇਤਿਹਾਸ ਵਿਚ ਇਕ ਇਤਿਹਾਸਕ ਪਲ ਸੀ। ਉਨ੍ਹਾਂ ਨੇ ਕਿਹਾ ਕਿ ਇਹ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਤਰੱਕੀ ਅਤੇ ਖ਼ੁਸ਼ਹਾਲੀ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਸੀ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਧਾਰਾ-370 ਨੂੰ ਰੱਦ ਕਰਨ ਨਾਲ ਹੀ ਵਿਕਾਸ ਦੇ ਲਾਭਾਂ ਤੋਂ ਵਾਂਝੇ ਰਹਿ ਗਏ ਨੌਜਵਾਨਾਂ, ਪਛੜੇ ਵਰਗਾਂ, ਕਬਾਇਲੀ ਅਤੇ ਹਾਸ਼ੀਏ 'ਤੇ ਰਹਿ ਗਏ ਤਬਕਿਆਂ ਨੂੰ ਸੁਰੱਖਿਆ, ਸਨਮਾਨ ਅਤੇ ਮੌਕੇ ਮਿਲੇ। ਉਨ੍ਹਾਂ ਨੇ ਕਿਹਾ ਕਿ ਨਾਲ ਹੀ ਇਸ ਨੇ ਇਹ ਯਕੀਨੀ ਕੀਤਾ ਕਿ ਜੰਮੂ-ਕਸ਼ਮੀਰ ਨੂੰ ਭ੍ਰਿਸ਼ਟਾਚਾਰ ਤੋਂ ਦੂਰ ਕੀਤਾ ਜਾਵੇ, ਜਿਸ ਨੇ ਇਸ ਪੁਰਾਣੇ ਰਾਜ ਨੂੰ ਦਹਾਕਿਆਂ ਤੋਂ ਪੀੜਤ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਭਰੋਸਾ ਦਿਵਾਉਂਦਾ ਹੈ ਕਿ ਸਾਡੀ ਸਰਕਾਰ ਉਨ੍ਹਾਂ ਲਈ ਕੰਮ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗੀ।


author

Tanu

Content Editor

Related News