ਕਹਿਰ ! ਘਰ ''ਚ ਵੜ ਕੇ ਦਾਦੀ-ਪੋਤੀ ਦਾ ਬੇਰਹਿਮੀ ਨਾਲ ਕਤਲ
Saturday, Sep 20, 2025 - 04:17 PM (IST)

ਨੈਸ਼ਨਲ ਡੈਸਕ- ਝਾਰਖੰਡ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੁਮਕਾ ਜ਼ਿਲ੍ਹੇ ਵਿੱਚ ਇੱਕ 71 ਸਾਲਾ ਔਰਤ ਅਤੇ ਉਸ ਦੀ ਪੋਤੀ ਦਾ ਘਰ 'ਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਸੋਨਾ ਬਾਸਕੇ ਅਤੇ ਉਸ ਦੀ ਪੋਤੀ ਸੋਨਾ ਮੁਰਮੂ (20) ਦੀਆਂ ਲਾਸ਼ਾਂ ਸ਼ੁੱਕਰਵਾਰ ਰਾਤ ਨੂੰ ਸ਼ਿਕਾਰੀਪਾੜਾ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਅਮਚੁਆ ਪਿੰਡ ਵਿੱਚ ਉਨ੍ਹਾਂ ਦੇ ਘਰ ਤੋਂ ਬਰਾਮਦ ਕੀਤੀਆਂ ਗਈਆਂ। ਸੋਨਾ ਦੇ ਪਤੀ ਰਾਜੂ ਸੋਰੇਨ, ਜੋ ਕਿ ਆਪਣ ਸਹੁਰੇ ਪਰਿਵਾਰ ਦੇ ਨਾਲ ਹੀ ਰਹਿੰਦਾ ਹੈ, ਨੇ ਦਾਅਵਾ ਕੀਤਾ ਕਿ ਉਹ ਦੁਪਹਿਰ ਨੂੰ ਫੁੱਟਬਾਲ ਖੇਡਣ ਲਈ ਬਾਹਰ ਗਿਆ ਸੀ ਅਤੇ ਸ਼ਾਮ ਨੂੰ ਘਰ ਵਾਪਸ ਆਉਣ 'ਤੇ ਉਸ ਨੇ ਲਾਸ਼ਾਂ ਦੇਖੀਆਂ, ਜਿਸ ਮਗਰੋਂ ਉਸ ਨੇ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ- ਭਾਰਤ ਨਾਲ ਟੈਰਿਫ਼ ਤਣਾਅ ਵਿਚਾਲੇ ਅਮਰੀਕਾ ਦਾ ਵੱਡਾ ਫ਼ੈਸਲਾ ! ਪਾਕਿਸਤਾਨ ਤੇ ਚੀਨ ਨੂੰ ਦਿੱਤਾ ਕਰਾਰਾ ਝਟਕਾ
ਸ਼ਿਖਾਰੀਪਾੜਾ ਪੁਲਸ ਸਟੇਸ਼ਨ ਦੇ ਇੰਚਾਰਜ ਅਮਿਤ ਕੁਮਾਰ ਲਾਕੜਾ ਨੇ ਦੱਸਿਆ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਅਜਿਹਾ ਲੱਗਦਾ ਹੈ ਕਿ ਕਤਲ ਕਿਸੇ ਤੇਜ਼ਧਾਰ ਹਥਿਆਰ ਜਾਂ ਡੰਡੇ ਨਾਲ ਕੀਤਾ ਗਿਆ ਸੀ। ਹੈਰਾਨੀ ਦੀ ਗੱਲ ਹੈ ਕਿ ਸੋਨਾ ਮੁਰਮੂ ਦੀ ਛੇ ਮਹੀਨੇ ਦੀ ਧੀ ਵੀ ਘਰ ਵਿੱਚ ਸੀ ਪਰ ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ।
ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਫੁੱਲੋ ਝਨੋ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ ਗਿਆ ਹੈ। ਲਾਕੜਾ ਨੇ ਅੱਗੇ ਕਿਹਾ ਕਿ ਅਸੀਂ ਆਪਣੀ ਜਾਂਚ ਵਿੱਚ ਸਹਾਇਤਾ ਲਈ ਫੋਰੈਂਸਿਕ ਮਾਹਿਰਾਂ ਦੀ ਇੱਕ ਟੀਮ ਦੀ ਮਦਦ ਵੀ ਮੰਗੀ ਹੈ ਤੇ ਜਲਦੀ ਹੀ ਮਾਮਲੇ ਦਾ ਅਸਲ ਸੱਚ ਸਾਹਮਣੇ ਲਿਆਂਦਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e