ਨਜਾਇਜ਼ ਸੰਬੰਧਾਂ ''ਚ ਰੋੜਾ ਬਣੀ 3 ਸਾਲਾ ਮਾਸੂਮ ਨਾਲ ਹੈਵਾਨਗੀ, ਦਾਦੀ ਦੇ ਪ੍ਰੇਮੀ ਨੇ ਰੇਪ ਪਿੱਛੋਂ ਕੀਤਾ ਕਤਲ

Monday, Jan 03, 2022 - 05:24 PM (IST)

ਨਜਾਇਜ਼ ਸੰਬੰਧਾਂ ''ਚ ਰੋੜਾ ਬਣੀ 3 ਸਾਲਾ ਮਾਸੂਮ ਨਾਲ ਹੈਵਾਨਗੀ, ਦਾਦੀ ਦੇ ਪ੍ਰੇਮੀ ਨੇ ਰੇਪ ਪਿੱਛੋਂ ਕੀਤਾ ਕਤਲ

ਨੋਇਡਾ (ਭਾਸ਼ਾ)- ਨੋਇਡਾ ਜ਼ਿਲ੍ਹੇ ਦੇ ਥਾਣਾ ਫੇਸ-2 ਖੇਤਰ ’ਚ ਰਹਿਣ ਵਾਲੀ ਤਿੰਨ ਸਾਲਾ ਬੱਚੀ ਦੀ ਜਬਰ ਜ਼ਿਨਾਹ ਤੋਂ ਬਾਅਦ ਹੋਏ ਕਤਲ ਦੇ ਮਾਮਲੇ ’ਚ ਪੁਲਸ ਨੇ ਬੱਚੀ ਦੀ ਦਾਦੀ ਦੇ ਪ੍ਰੇਮੀ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਬੱਚੀ ਦੀ ਦਾਦੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਡਿਪਟੀ ਕਮਿਸ਼ਨਰ ਹਰੀਸ਼ ਚੰਦਰ ਨੇ ਦੱਸਿਆ ਕਿ ਥਾਣਾ ਫੇਸ-2 ਖੇਤਰ ਦੇ ਇਲਾਹਾਬਾਸ ਪਿੰਡ ’ਚ 28 ਦਸੰਬਰ ਨੂੰ ਇਕ ਨਿਰਮਾਣ ਅਧੀਨ ਮਕਾਨ ’ਚ 3 ਸਾਲਾ ਬੱਚੀ ਮ੍ਰਿਤਕ ਮਿਲੀ ਸੀ। ਬੱਚੀ ਦੀ ਦਾਦੀ ਨੇ 25 ਦਸੰਬਰ ਨੂੰ ਥਾਣਾ ਫੇਸ-2 ’ਚ ਰਿਪੋਰਟ ਦਰਜ ਕਰਵਾਈ ਸੀ ਕਿ ਉਹ ਘਰੋਂ ਲਾਪਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਸੋਮਵਾਰ ਨੂੰ ਹੇਮੰਤ (50) ਨਾਮੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦਾ ਅੰਦੋਲਨ ਹਾਲੇ ਖ਼ਤਮ ਨਹੀਂ ਹੋਇਆ ਹੈ, 26 ਜਨਵਰੀ ਦਿੱਲੀ ’ਚ ਹੋਵੇਗਾ ਟਰੈਕਟਰ ਮਾਰਚ : ਟਿਕੈਤ

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਹੈ ਕਿ ਹੇਮੰਤ ਅਤੇ ਬੱਚੀ ਦੀ ਦਾਦੀ ਦਰਮਿਆਨ ਨਾਜਾਇਜ਼ ਸੰਬੰਧ ਸਨ। ਹੇਮੰਤ ਬੱਚੀ ਦੀ ਦਾਦੀ ਨਾਲ ਵਿਆਹ ਕਰਨਾ ਚਾਹੁੰਦਾ ਸੀ। ਬੱਚੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦੀ ਦਾਦੀ ਅਤੇ ਉਸ ਦੇ ਪ੍ਰੇਮੀ ਨੇ ਯੋਜਨਾ ਬਣਾਈ। ਅਧਿਕਾਰੀ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਹੈ ਕਿ ਘਟਨਾ ਵਾਲੇ ਦਿਨ ਹੇਮੰਤ ਬੱਚੀ ਨੂੰ ਲੈ ਕੇ ਇਲਾਹਾਬਾਦ ਪਿੰਡ ਵੱਲ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਬੱਚੀ ਦਾ ਕਤਲ ਕਰਨ ਤੋਂ ਪਹਿਲਾਂ ਉਸ ਨਾਲ ਜਬਰ ਜ਼ਿਨਾਹ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਧਾਰਾ 376 ਅਤੇ 377 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਬੱਚੀ ਦੀ ਦਾਦੀ ਦੀ ਭੂਮਿਕਾ ਕੀਤੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਬੋਲੇ- ਯੋਗੀ ਸਰਕਾਰ ਨੇ ਸਿਰਫ਼ ਸ਼ਮਸ਼ਾਨਘਾਟ ਬਣਵਾਏ, ਅਸੀਂ ਸਕੂਲ ਅਤੇ ਹਸਪਤਾਲ ਬਣਾਵਾਂਗੇ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News