ਨਾਬਾਲਗ ਪੋਤੇ ਨੇ ਕੁਹਾੜੀ ਮਾਰ ਦਾਦਾ-ਦਾਦੀ ਦਾ ਕੀਤਾ ਕਤਲ, ਇਸ ਕਾਰਨ ਉਤਾਰਿਆ ਮੌਤ ਦੇ ਘਾਟ
Sunday, Jan 05, 2025 - 02:48 PM (IST)
ਮਿਰਜਾਪੁਰ- 14 ਸਾਲਾ ਇਕ ਮੁੰਡੇ ਨੇ ਕੁਹਾੜੀ ਨਾਲ ਵਾਰ ਕਰ ਕੇ ਆਪਣੇ ਦਾਦਾ-ਦਾਦੀ ਦਾ ਕਤਲ ਕਰ ਦਿੱਤਾ ਅਤੇ ਖ਼ੁਦ ਨੂੰ ਵੀ ਜ਼ਖ਼ਮੀ ਕਰ ਲਿਆ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਮਿਰਜਾਪੁਰ ਜ਼ਿਲ੍ਹੇ ਦੀ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸ਼ਨੀਵਾਰ ਦੇਰ ਸ਼ਾਮ ਵਾਪਰੀ। ਇੱਥੇ ਪੀਤਾਂਬਰ (85) ਅਤੇ ਉਸ ਦੀ ਪਤਨੀ ਹੀਰਾਵਤੀ (80) 'ਤੇ ਉਨ੍ਹਾਂ ਦੇ ਪੋਤੇ ਨੇ ਕੁਹਾੜੀ ਨਾਲ ਵਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਸੁਪਰਡੈਂਟ ਅਭਿਨੰਦਨ ਨੇ ਹੋਰ ਪੁਲਸ ਅਧਿਕਾਰੀਆਂ ਨਾਲ ਹਾਦਸੇ ਵਾਲੀ ਜਗ੍ਹਾ ਦਾ ਨਿਰੀਖਣ ਕੀਤਾ। ਪੁਲਸ ਸੁਪਰਡੈਂਟ ਨੇ ਦੱਸਿਆ,''ਦੋਸ਼ੀ ਮੁੰਡੇ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ। ਉਹ ਕੁਹਾੜੀ ਨਾਲ ਖ਼ੁਦ 'ਤੇ ਵਾਰ ਕਰ ਰਿਹਾ ਸੀ। ਦਾਦਾ-ਦਾਦੀ ਨੇ ਰੋਕਮ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ 'ਤੇ ਵੀ ਵਾਰ ਕਰ ਦਿੱਤਾ, ਜਿਸ ਨਾਲ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਜ਼ਖ਼ਮੀ ਕਰ ਲਿਆ।'' ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (ਕਤਲ) ਦੇ ਅਧੀਨ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਜੋੜੇ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8