ਸ਼ਰਮਨਾਕ! ਪੋਤੇ ਨੇ 65 ਸਾਲਾ ਦਾਦੀ ਨੂੰ ਬਣਾਇਆ ਹਵਸ ਦਾ ਸ਼ਿਕਾਰ
Wednesday, Jul 09, 2025 - 12:35 PM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰੋਹੜੂ 'ਚ 65 ਸਾਲਾ ਦਾਦੀ ਨਾਲ ਜਬਰ ਜ਼ਿਨਾਹ ਦੇ ਦੋਸ਼ 'ਚ 25 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹੈਰਾਨ ਕਰਨ ਵਾਲੀ ਘਟਨਾ ਉਦੋਂ ਸਾਹਮਣੇ ਆਈ ਜਦੋਂ ਪੀੜਤਾ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪੋਤਾ ਤਿੰਨ ਜੁਲਾਈ ਦੁਪਹਿਰ ਉਸ ਦੇ ਘਰ ਆਇਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ ਤੇ ਕਿਸੇ ਨੂੰ ਵੀ ਘਟਨਾ ਬਾਰੇ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਇਹ ਵੀ ਪੜ੍ਹੋ : ਵੱਡਾ ਹਾਦਸਾ : ਪੁਲ ਢਹਿਣ ਨਾਲ 9 ਲੋਕਾਂ ਦੀ ਮੌਤ, ਕਈ ਵਾਹਨ ਨਦੀ 'ਚ ਡਿੱਗੇ
ਔਰਤ ਆਪਣੇ ਪਤੀ ਦੀ ਮੌਤ ਦੇ ਬਾਅਦ ਤੋਂ ਇਕੱਲੀ ਰਹਿ ਰਹੀ ਸੀ। ਪੁਲਸ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 64 (2) (ਜਬਰ ਜ਼ਿਨਾਹ), 332 (ਬੀ) (ਜ਼ਬਰਨ ਘਰ 'ਚ ਦਾਖ਼ਲ ਹੋਣ) ਅਤੇ 351 (3) (ਅਪਰਾਧਕ ਧਮਕੀ) ਦੇ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਡਿਪਟੀ ਸੁਪਰਡੈਂਟ ਪ੍ਰਣਵ ਚੌਹਾਨ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8