ਯੂਕ੍ਰੇਨ ’ਚ ਫਸੇ ਭਾਰਤੀਆਂ ਲਈ ਵੱਡੀ ਰਾਹਤ; ਭਾਰਤ ਸਰਕਾਰ ਨੇ ਕੌਮਾਂਤਰੀ ਯਾਤਰਾ ਐਡਵਾਇਜ਼ਰੀ ’ਚ ਕੀਤੀ ਸੋਧ

Monday, Feb 28, 2022 - 04:46 PM (IST)

ਨਵੀਂ ਦਿੱਲੀ– ਯੂਕ੍ਰੇਨ ’ਚ ਰੂਸ ਵਲੋਂ ਲਗਾਤਾਰ ਹਮਲੇ ਜਾਰੀ ਹਨ, ਜਿਸ ਕਾਰਨ ਹਾਲਾਤ ਬਹੁਤ ਹੀ ਨਾਜ਼ੁਕ ਬਣੇ ਹੋਏ ਹਨ। ਇਸ ਦਰਮਿਆਨ ਉੱਥੇ ਫਸੇ ਭਾਰਤੀ ਨਾਗਰਿਕਾਂ ਨੂੰ ਸਰਕਾਰ ਵਲੋਂ ਕੱਢਿਆ ਜਾ ਰਿਹਾ ਹੈ। ਭਾਰਤੀ ਨਾਗਰਿਕਾਂ ਦੀ ਕੌਮਾਂਤਰੀ ਯਾਤਰਾ ਐਡਵਾਇਜ਼ਰੀ ’ਚ ਸੋਧ ਕੀਤੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਮੁਤਾਬਕ ਯੂਕ੍ਰੇਨ ਤੋਂ ਦੇਸ਼ ਵਾਪਸ ਆਉਣ ਵਾਲੇ ਲੋਕਾਂ ਲਈ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਆਰ. ਟੀ- ਪੀ. ਸੀ. ਆਰ. ਜ਼ਰੂਰੀ ਨਹੀਂ ਹੈ ਪਰ ਇੱਥੇ ਆਉਣ ਮਗਰੋਂ ਉਨ੍ਹਾਂ ਨੂੰ ਕੋਵਿਡ ਜਾਂਚ ਕਰਾਉਣੀ ਹੋਵੇਗੀ ਅਤੇ 14 ਦਿਨ ਦੀ ਸਵੈ-ਨਿਗਰਾਨੀ ’ਚ ਰਹਿਣਾ ਹੋਵੇਗਾ। ਮੰਤਰਾਲਾ ਨੇ ਸੋਮਵਾਰ ਨੂੰ ਕੌਮਾਂਤਰੀ ਯਾਤਰਾ ਨਾਲ ਸਬੰਧਤ ਕੋਵਿਡ ਮਾਪਦੰਡਾਂ ਨੂੰ ਸੋਧ ਕਰਦੇ ਹੋਏ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਰੂਸ-ਯੂਕ੍ਰੇਨ ਜੰਗ ਦਰਮਿਆਨ ਯੂਕ੍ਰੇਨ ਦੇ ਗੁਆਂਢੀ ਦੇਸ਼ ਜਾਣਗੇ ਹਰਦੀਪ ਪੁਰੀ ਸਮੇਤ 4 ਮੰਤਰੀ

ਮੰਤਰਾਲਾ ਨੇ ਕਿਹਾ ਕਿ ਯੂਕ੍ਰੇਨ ’ਚ ਫਸੇ ਭਾਰਤੀ ਨਾਗਰਿਕਾਂ ਲਈ  ਕੋਵਿਡ ਮਾਪਦੰਡਾਂ  ’ਚ ਛੋਟ ਦਿੱਤੀ ਗਈ ਹੈ। ਉਨ੍ਹਾਂ ਨੂੰ ਦੇਸ਼ ’ਚ ਆਉਣ ਲਈ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਆਰ. ਟੀ- ਪੀ. ਸੀ. ਆਰ. ਜਾਂਚ ਜ਼ਰੂਰੀ ਨਹੀਂ ਹੈ। ਉਨ੍ਹਾਂ ਨੂੰ ਟੀਕਾਕਰਨ ਦਾ ਸਰਟੀਫਿਕੇਟ ਪੇਸ਼ ਕਰਨ ਤੋਂ ਵੀ ਛੋਟ ਦਿੱਤੀ ਗਈ ਹੈ। ਮੰਤਰਾਲਾ ਮੁਤਾਬਕ ਅਜਿਹੇ ਲੋਕਾਂ ਨੂੰ ਦੇਸ਼ ਪਹੁੰਚਣ ’ਤੇ ਕੋਵਿਡ ਜਾਂਚ ਕਰਾਉਣੀ ਹੋਵੇਗੀ ਅਤੇ 14 ਦਿਨ ਦੀ ਜ਼ਰੂਰੀ ਸਵੈ-ਨਿਗਰਾਨੀ ’ਚ ਰਹਿਣਾ ਹੋਵੇਗਾ। 

ਇਹ ਵੀ ਪੜ੍ਹੋ: ਯੂਕ੍ਰੇਨ-ਰੂਸ ਜੰਗ : 'ਆਪਰੇਸ਼ਨ ਗੰਗਾ' ਦੇ ਅਧੀਨ 249 ਭਾਰਤੀਆਂ ਨੂੰ ਲੈ ਕੇ 5ਵੀਂ ਫਲਾਈਟ ਪੁੱਜੀ ਭਾਰਤ

ਸੋਧੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕਿਸੇ ਵੀ ਦੇਸ਼ ਦਾ ਕੋਵਿਡ ਟੀਕਾਕਰਨ ਸਰਟੀਫਿਕੇਟ ਪੇਸ਼ ਕਰਨ ’ਤੇ ਸਬੰਧਤ ਵਿਅਕਤੀ ਨੂੰ ਹਵਾਈ ਅੱਡਾ ਛੱਡਣ ਦੀ ਆਗਿਆ ਹੋਵੇਗੀ। ਮੰਤਰਾਲਾ ਨੇ ਕਿਹਾ ਹੈ ਕਿ ਯੂਕ੍ਰੇਨ ’ਚ ਫਸੇ ਭਾਰਤੀ ਨਾਗਰਿਕਾਂਨੂੰ ਕੱਢਣ ਲਈ ਵਿਦੇਸ਼ ਮੰਤਰਾਲਾ ਅਤੇ ਨਾਗਰਿਕ ਹਵਾਬਾਜ਼ੀ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਯੂਕ੍ਰੇਨ ’ਚ ਜੰਗ ਸ਼ੁਰੂ ਹੋਣ ਮਗਰੋਂ ਭਾਰਤੀ ਨਾਗਰਿਕਾਂ, ਖ਼ਾਸ ਕਰ ਕੇ ਵਿਦਿਆਰਥੀਆਂ ਨੂੰ ਆਪੇਰਸ਼ਨ ਗੰਗਾ ਮਿਸ਼ਨ ਤਹਿਤ ਪੋਲੈਂਡ, ਰੋਮਾਨੀਆ, ਸਲੋਵਾਕੀਆ ਅਤੇ ਹੰਗਰੀ ਦੇ ਰਸਤੇ ਤੋਂ ਦੇਸ਼ ਲਿਆਂਦਾ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਮੁਤਾਬਕ ਇਨ੍ਹਾਂ ਦੇਸ਼ਾਂ ’ਚੋਂ ਹੁਣ ਤਕ 5 ਉਡਾਣਾਂ ਆਈਆਂ ਹਨ, ਜਿਨ੍ਹਾਂ ’ਚ 1 ਮੁੰਬਈ ਅਤੇ 4 ਦਿੱਲੀ ਪਹੁੰਚੀਆਂ ਹਨ। ਇਨ੍ਹਾਂ ’ਚ ਕੁੱਲ 1156 ਲੋਕ ਦੇਸ਼ ਪਹੁੰਚੇ ਹਨ।

ਇਹ ਵੀ ਪੜ੍ਹੋ:  ਯੂਕ੍ਰੇਨ ’ਚ ਫਸੇ ਹਰ ਭਾਰਤੀ ਨੂੰ ਵਾਪਸ ਲਿਆਉਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ : PM ਮੋਦੀ


Tanu

Content Editor

Related News