ਸ਼੍ਰੀਨਗਰ ਦੀ ਕੇਂਦਰੀ ਜੇਲ ’ਤੇ ਗ੍ਰਨੇਡ ਹਮਲਾ

02/13/2019 12:01:18 AM

ਸ਼੍ਰੀਨਗਰ (ਮਜੀਦ)– ਮੰਗਲਵਾਰ ਸ਼੍ਰੀਨਗਰ ਦੀ ਕੇਂਦਰੀ ਜੇਲ ’ਤੇ ਗ੍ਰਨੇਡ ਹਮਲਾ ਹੋਇਆ। ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਇਕ ਆਡੀਓ ਕਲਿਪ ਜਾਰੀ ਕਰਦਿਆਂ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੇ ਆਪ੍ਰੇਸ਼ਨਲ ਕਮਾਂਡਰ ਰਿਆਜ਼ ਨਾਇਕੂ ਨੇ ਜੇਲਾਂ ’ਤੇ ਹਮਲੇ ਕਰਨ ਦੀ ਧਮਕੀ ਦਿੱਤੀ ਸੀ। ਉਕਤ ਹੋਏ ਹਮਲੇ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਖਬਰ ਨਹੀਂ।

ਪੁਲਸ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਜੇਲ ਦੇ ਪਿਛਲੇ ਪਾਸਿਓਂ ਇਹ ਗ੍ਰਨੇਡ ਸੁੱਟਿਆ ਗਿਆ। ਇਸ ਕਾਰਨ ਜ਼ੋਰਦਾਰ ਧਮਾਕਾ ਹੋਇਆ। ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਜਵਾਨਾਂ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਕੇ ਗ੍ਰਨੇਡ ਸੁੱਟਣ ਵਾਲੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ।


Inder Prajapati

Content Editor

Related News